Friday, 05 June 2026

 

 

ਖ਼ਾਸ ਖਬਰਾਂ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ

 

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ 69 ਲਾਭਪਾਤਰੀਆਂ ਨੂੰ ਪੀ ਐਮ ਏ ਵਾਈ ਦੀ ਪਹਿਲੀ ਕਿਸ਼ਤ ਸੌਂਪੀ

ਪੰਡਵਾਲਾ ਵਿਖੇ ਸਰਕਾਰ ਤੁਹਾਡੇ ਦੁਆਰ ਕੈਂਪ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸੁਣਿਆ

Kuljit Singh Randhawa, Dera Bassi, AAP, Aam Aadmi Party, Aam Aadmi Party Punjab, AAP Punjab, Bhagwant Mann Sarkar Tuhade Dwar

Web Admin

Web Admin

5 Dariya News

ਡੇਰਾਬੱਸੀ (ਐਸ.ਏ.ਐਸ. ਨਗਰ) , 17 Sep 2024

Last updated on: Sep 17, 2024, 00:00 IST

ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਪਿੰਡ ਪੰਡਵਾਲਾ ਵਿਖੇ 69 ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਤਹਿਤ ਮਨਜ਼ੂਰ ਹੋਈ ਗ੍ਰਾਂਟ ਦੀ ਪਹਿਲੀ ਕਿਸ਼ਤ ਸੌਂਪੀ। ਉਨ੍ਹਾਂ ਕਿਹਾ ਕਿ ਪੀ ਐਮ ਏ ਵਾਈ  ਦੀਆਂ ਸ਼ਰਤਾਂ ਪੂਰੀਆਂ ਕਰਨ ਦੇ ਯੋਗ ਪਾਏ ਗਏ ਲਾਭਪਾਤਰੀਆਂ ਨੂੰ ਕੁੱਲ ਰਕਮ ਤਿੰਨ ਕਿਸ਼ਤਾਂ ਵਿੱਚ ਦਿੱਤੀ ਜਾਵੇਗੀ, ਅੱਜ ਉਨ੍ਹਾਂ ਨੂੰ ਉਸਾਰੀ ਸ਼ੁਰੂ ਕਰਨ ਲਈ 30,000 ਰੁਪਏ ਦੀ ਪਹਿਲੀ ਕਿਸ਼ਤ, ਲੈਂਟਰ ਪੱਧਰ 'ਤੇ 72,000 ਰੁਪਏ ਦੀ ਦੂਜੀ ਅਤੇ ਮੁਕੰਮਲ ਹੋਣ 'ਤੇ 18,000 ਰੁਪਏ ਦੀ ਆਖਰੀ ਤੇ ਤੀਜੀ ਕਿਸ਼ਤ ਦਿੱਤੀ ਜਾਵੇਗੀ।

ਉਨ੍ਹਾਂ ਲਾਭਪਾਤਰੀਆਂ ਨੂੰ ਕਿਹਾ ਕਿ ਉਹ ਤੁਰੰਤ ਕੰਮ ਸ਼ੁਰੂ ਕਰਨ ਤਾਂ ਜੋ ਉਨ੍ਹਾਂ ਦੇ ਸੁਪਨਿਆਂ ਅਨੁਸਾਰ ਉਨ੍ਹਾਂ ਨੂੰ ਪੱਕਾ ਮਕਾਨ ਮਿਲ ਸਕੇ। ਇਸ ਤੋਂ ਪਹਿਲਾਂ ਉਨ੍ਹਾਂ ‘ਸਰਕਾਰ ਤੁਹਾਡੇ ਦੁਆਰ’ ਕੈਂਪ ਦੌਰਾਨ ਪਿੰਡ ਪੰਡਵਾਲਾ ਵਿਖੇ ਹੈਬਤਪੁਰ, ਸੁੰਦਰਾ, ਮੁਬਾਰਕਪੁਰ, ਖੇੜੀ, ਨਿੰਬੂਆ, ਡਫਰਪੁਰ ਅਤੇ ਕਕਰਾਲੀ ਪਿੰਡਾਂ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜ਼ਿਲ੍ਹਾ ਵਾਸੀਆਂ ਦੀ ਉਨ੍ਹਾਂ ਦੇ ਘਰ-ਘਰ ਜਾ ਕੇ ਸੇਵਾ ਕਰਨ ਲਈ ਵਚਨਬੱਧ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ ਪਿੰਡ ਪੱਧਰ 'ਤੇ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ।

ਵਿਧਾਇਕ ਨੇ ਦੱਸਿਆ ਕਿ ਐਸ.ਡੀ.ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਦੀ ਅਗਵਾਈ ਵਿੱਚ ਇੱਕ ਪ੍ਰਸ਼ਾਸਕੀ ਟੀਮ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਕੈਂਪ ਵਿੱਚ ਹਾਜ਼ਰ ਰਹੇ ਤਾਂ ਜੋ ਕੈਂਪ ਦਾ ਦੌਰਾ ਕਰਨ ਵਾਲੇ ਇਲਾਕਾ ਨਿਵਾਸੀਆਂ ਪ੍ਰਤੀ ਸਰਕਾਰੀ ਜ਼ਿੰਮੇਵਾਰੀਆਂ ਨੂੰ ਨਿਪਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਸਿਰਫ਼ ਇਨ੍ਹਾਂ ਕੈਂਪਾਂ ਤੱਕ ਹੀ ਸੀਮਤ ਨਹੀਂ ਹੈ, ਸਗੋਂ  ਲੋਕਾਂ ਨੂੰ 1076 ਟੋਲ-ਫ੍ਰੀ ਨੰਬਰ 'ਤੇ ਡਾਇਲ ਕਰਕੇ 43 ਨੋਟੀਫਾਈ ਸੇਵਾਵਾਂ ਨੂੰ ਘਰ-ਘਰ ਜਾ ਕੇ ਪ੍ਰਾਪਤ ਕਰਨ ਲਈ ਦੀ ਸੁਵਿਧਾ ਵੀ ਦਿੱਤੀ ਗਈ ਹੈ। 

ਉਨ੍ਹਾਂ ਕਿਹਾ ਕਿ ਨਾਗਰਿਕ ਸੇਵਾਵਾਂ ਦੀ ਇਸ ਹੋਮ ਡਿਲੀਵਰੀ ਸਕੀਮ ਦਾ ਲਾਭ ਸੈਂਕੜੇ ਲੋਕ ਲੈ ਰਹੇ ਹਨ ਜੋ ਕਿ ਨਾਗਰਿਕਾਂ ਵਿੱਚ ਹਰਮਨ ਪਿਆਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਡਾਇਲ 1076 ਰਾਹੀਂ ਨਾਗਰਿਕਾਂ ਨੂੰ ਜੋ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਉਨ੍ਹਾਂ ਵਿੱਚੋਂ ਜ਼ਿਆਦਾਤਰ ਉਹ ਹਨ, ਜਿਨ੍ਹਾਂ ਲਈ ਪਹਿਲਾਂ ਉਨ੍ਹਾਂ ਨੂੰ ਸੇਵਾ ਕੇਂਦਰਾਂ ਜਾਂ ਸਰਕਾਰੀ ਦਫ਼ਤਰਾਂ ਵਿੱਚ ਜਾਣਾ ਪੈਂਦਾ ਸੀ ਅਤੇ ਹੁਣ ਸਰਕਾਰੀ ਨੁਮਾਇੰਦੇ ਰਿਹਾਇਸ਼ੀ ਸਰਟੀਫਿਕੇਟ ਵਰਗੀਆਂ ਲੋੜੀਂਦੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਉਨ੍ਹਾਂ ਦੇ ਘਰ ਜਾ ਰਹੇ ਹਨ। 

ਜਾਤੀ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਨਮ/ਮੌਤ ਸਰਟੀਫਿਕੇਟ, ਫਰਦ, ਲੇਬਰ ਰਜਿਸਟ੍ਰੇਸ਼ਨ, ਪੈਨਸ਼ਨ, ਪੇਂਡੂ ਖੇਤਰ ਸਰਟੀਫਿਕੇਟ ਅਤੇ ਹੋਰ ਕੈਂਪਾਂ ਵਿੱਚ ਵੀ ਅਪਲਾਈ ਕੀਤੇ ਜਾ ਸਕਦੇ ਹਨ।

 

Tags: Kuljit Singh Randhawa , Dera Bassi , AAP , Aam Aadmi Party , Aam Aadmi Party Punjab , AAP Punjab , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD