Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਰਨਾਲਾ ਵਿੱਚ 'ਸਵੱਛਤਾ ਹੀ ਸੇਵਾ' ਪੰਦਰਵਾੜੇ ਦੀ ਸ਼ੁਰੂਆਤ

2 ਅਕਤੂਬਰ ਤੱਕ ਚਲਾਈ ਜਾਵੇਗੀ ਵਿਸ਼ੇਸ਼ ਸਫ਼ਾਈ ਮੁਹਿੰਮ

PoonamDeep Kaur, DC Barnala, Deputy Commissioner Barnala, Barnala, Swacchta Hi Sewa

Web Admin

Web Admin

5 Dariya News

ਹੰਡਿਆਇਆ/ਬਰਨਾਲਾ , 17 Sep 2024

Last updated on: Sep 17, 2024, 00:00 IST

ਬਰਨਾਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ 'ਸਵੱਛਤਾ ਹੀ ਸੇਵਾ' ਮੁਹਿੰਮ ਦੇ ਪੰਦਰਵਾੜੇ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ 17 ਸਤੰਬਰ ਤੋਂ 2 ਅਕਤੂਬਰ ਤੱਕ ਜ਼ਿਲ੍ਹੇ ਵਿੱਚ ਸਫ਼ਾਈ ਅਤੇ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਅੱਜ ਵਾਈ.ਐਸ.ਕਾਲਜ ਹੰਡਿਆਇਆ ਵਿਖੇ ਇਸ ਸਵੱਛਤਾ ਪੰਦਰਵਾੜੇ ਸਬੰਧੀ ਸਮਾਗਮ ਕਰਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਕਰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਕਿਹਾ ਕਿ ਆਲੇ ਦੁਆਲੇ ਦੀ ਸਫ਼ਾਈ ਅਤੇ ਸਾਡੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਰੱਖਣ ਲਈ ਭਾਈਚਾਰਕ ਸ਼ਮੂਲੀਅਤ ਬਹੁਤ ਜ਼ਰੂਰੀ ਹੈ। ਉਨ੍ਹਾਂ ਘਰਾਂ ਦੇ ਸੁੱਕੇ ਅਤੇ ਗਿੱਲੇ ਕੂੜੇ ਨੂੰ ਅਲੱਗ-ਅਲੱਗ ਰੱਖਣ 'ਤੇ ਜ਼ੋਰ ਦਿੱਤਾ।

ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਘਰਾਂ ਵਿੱਚ ਰਹਿੰਦ-ਖੂੰਹਦ ਨੂੰ ਅਲੱਗ-ਅਲੱਗ ਰੱਖਣ ਦੇ ਨਾਲ-ਨਾਲ ਆਪਣੇ ਆਸ-ਪਾਸ ਦੇ ਲੋਕਾਂ ਨੂੰ ਵੀ ਇਸ ਮੁਹਿੰਮ ਨਾਲ ਜੋੜ ਕੇ ਮੁਹਿੰਮ ਦਾ ਝੰਡਾਬਰਦਾਰ ਬਣਨ ਦਾ ਸੱਦਾ ਦਿੱਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਕੇ, ਘਰੋਂ ਕੱਪੜੇ ਦੇ ਥੈਲੇ ਲਿਜਾ ਕੇ ਅਤੇ ਆਲੇ-ਦੁਆਲੇ ਕੂੜਾ ਨਾ ਸੁੱਟ ਕੇ ਦੇ ਸਿਹਤਮੰਦ ਅਭਿਆਸਾਂ ਨੂੰ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਅਗਲੇ 15 ਦਿਨਾਂ ਦੌਰਾਨ ਜ਼ਿਲ੍ਹੇ ਵਿੱਚ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਦੇ ਨਾਲ-ਨਾਲ ਸਫਾਈ ਮੁਹਿੰਮ ਵੀ ਜਾਰੀ ਰਹੇਗੀ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਵਿੱਚ ਭਾਗ ਲੈਣ। ਡਿਪਟੀ ਕਮਿਸ਼ਨਰ ਨੇ ਹਾਜ਼ਰੀਨ ਨੂੰ ਵਾਤਾਵਰਨ ਨੂੰ ਸ਼ੁੱਧ ਰੱਖਣ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਲਈ ਸਹੁੰ ਚੁਕਾਈ। ਇਸ ਤੋਂ ਪਹਿਲਾਂ ਵਾਈਐਸ ਕਾਲਜ ਦੇ ਵਿਦਿਆਰਥੀਆਂ ਨੇ ਨੁੱਕੜ ਨਾਟਕ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਕੀਤੀ। 

ਵਿਦਿਆਰਥੀਆਂ ਨੇ ਇਸ ' ਚ ਦਿਖਾਇਆ ਕਿ ਕਿਵੇਂ ਲੋਕ ਕੁਦਰਤ ਨਾਲ ਖਿਲਵਾੜ ਕਰ ਰਹੇ ਹਨ। ਵਿਦਿਆਰਥੀਆਂ ਨੇ ਸਵੱਛਤਾ ਅਤੇ ਵਾਤਾਵਰਣ ਸੰਭਾਲ ਵਿੱਚ ਹਰ ਵਿਅਕਤੀ ਕਿਵੇਂ ਯੋਗਦਾਨ ਪਾ ਸਕਦਾ ਹੈ, ਇਸ ਬਾਰੇ ਇੱਕ ਸਮੂਹ ਚਰਚਾ ਵੀ ਪੇਸ਼ ਕੀਤੀ। ਇਸ ਮੌਕੇ ਨੈਸ਼ਨਲ ਐਵਾਰਡੀ ਅਧਿਆਪਕ ਪੰਕਜ ਕੁਮਾਰ ਅਤੇ ਸਟੇਟ ਐਵਾਰਡੀ ਅਵਿਨਾਸ਼ ਕੁਮਾਰ ਨੇ ਸਵੱਛਤਾ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਏਡੀਸੀ (ਜ) ਲਤੀਫ਼ ਅਹਿਮਦ, ਏਡੀਸੀ (ਵਿਕਾਸ) ਸਤਵੰਤ ਸਿੰਘ, ਈਓ ਨਗਰ ਕੌਂਸਲ ਬਰਨਾਲਾ ਵਿਸ਼ਾਲਦੀਪ ਬਾਂਸਲ, ਐਸਪੀ (ਟਰੈਫਿਕ) ਕੁਲਵੰਤ ਸਿੰਘ, ਡਿਪਟੀ ਡੀਈਓ ਡਾ. ਬਰਜਿੰਦਰ ਪਾਲ ਸਿੰਘ, ਜ਼ਿਲ੍ਹਾ ਰੋਜ਼ਗਾਰ ਉਤਪਤੀ ਅਫ਼ਸਰ ਨਵਜੋਤ ਕੌਰ ਸੰਧੂ, ਚੇਅਰਮੈਨ ਵਾਈ.ਐਸ.  ਸਮੂਹ ਵਰੁਣ ਭਾਰਤੀ ਅਤੇ ਹੋਰ ਪਤਵੰਤੇ ਹਾਜ਼ਰ ਸਨ। 

ਇਸ ਮਗਰੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਦੇ ਮੀਟਿੰਗ ਹਾਲ ਵਿੱਚ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵਲੋਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਹੁੰ ਚੁਕਾਈ ਗਈ ਅਤੇ ਸਫ਼ਾਈ ਮੁਹਿੰਮ ਵਿਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਨਾਲ ਨਾਲ ਪਿੰਡਾਂ ਵਿਚ ਵੀ ਸਫ਼ਾਈ ਪੰਦਰਵਾੜਾ ਮਨਾਇਆ ਜਾ ਰਿਹਾ ਹੈ।

ਏਡੀਸੀ (ਵਿਕਾਸ) ਵਲੋਂ ਸ਼ਹਿਰ ਵਿੱਚ ਸਫਾਈ ਮੁਹਿੰਮ ਦਾ ਆਗਾਜ਼

ਏਡੀਸੀ (ਵਿਕਾਸ) ਸਤਵੰਤ ਸਿੰਘ ਨੇ ਨਗਰ ਕੌਂਸਲ ਬਰਨਾਲਾ ਦੇ ਸਫ਼ਾਈ ਸੇਵਕਾਂ ਨਾਲ ਸ਼ਹਿਰ ਵਿੱਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ।  ਜ਼ਿਲ੍ਹੇ ਵਿੱਚ ਅਗਲੇ 15 ਦਿਨਾਂ ਵਿੱਚ ਸ਼ੁਰੂ ਹੋਣ ਵਾਲੀ ਸਫ਼ਾਈ ਅਭਿਆਨ ਦੀ ਸ਼ੁਰੂਆਤ ਮੌਕੇ ਸ. ਸਤਵੰਤ ਸਿੰਘ ਨੇ ਕਿਹਾ ਕਿ ਸਫ਼ਾਈ ਨੂੰ ਸਿਰਫ਼ ਇੱਕ ਦਿਨ ਤੱਕ ਹੀ ਸੀਮਤ ਨਹੀਂ ਰੱਖਣਾ ਚਾਹੀਦਾ ਸਗੋਂ ਇਸ ਦੀ ਆਦਤ ਪਾਉਣੀ ਚਾਹੀਦੀ ਹੈ।

 

Tags: PoonamDeep Kaur , DC Barnala , Deputy Commissioner Barnala , Barnala , Swacchta Hi Sewa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD