Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਡਾ ਅਮਨਦੀਪ ਕੌਰ ਅਰੋੜਾ ਨੇ "ਸਵੱਛਤਾ ਹੀ ਸੇਵਾ 2024" ਮੁਹਿੰਮ ਦੀ ਕਰਵਾਈ ਸ਼ੁਰੂਆਤ

ਨਾਗਰਿਕਾਂ ਦੇ ਸੁਭਾਅ ਵਿੱਚ ਵੀ ਸਵੱਛਤਾ ਤੇ ਸੰਸਕਾਰਾਂ ਵਿੱਚ ਵੀ ਸਵੱਛਤਾ ਦੇ ਮਨੋਰਥ ਨੂੰ ਪੂਰਾ ਕਰੇਗੀ ਮੁਹਿੰਮ-ਡਾ. ਅਮਨਦੀਪ ਕੌਰ ਅਰੋੜਾ

Amandeep Kaur Arora, Dr. Amandeep Kaur Arora, Moga, AAP, Aam Aadmi Party, Aam Aadmi Party Punjab, AAP Punjab, Swacchta Hi Sewa

Web Admin

Web Admin

5 Dariya News

ਮੋਗਾ , 17 Sep 2024

Last updated on: Sep 17, 2024, 00:00 IST

ਆਲੇ ਦੁਆਲੇ ਦੀ ਸਫਾਈ ਅਤੇ ਕੂੜਾ ਕਰਕਟ ਦੀ ਸਹੀ ਸੈਗਰੀਗੇਸ਼ਨ ਦੀ ਆਦਤ ਜੇਕਰ ਹਰੇਕ ਨਾਗਰਿਕ ਗ੍ਰਹਿਣ ਕਰੇ ਤਾਂ ਇਹ ਸਵੱਛਤਾ ਵੱਲ ਇੱਕ ਵੱਡਾ ਕਦਮ ਸਾਬਿਤ ਹੋਵੇਗਾ।  ਨਾਗਰਿਕਾਂ ਨੂੰ ਸਵੱਛਤਾ ਵੱਲ ਪ੍ਰੇਰਿਤ ਕਰਨ ਲਈ ਹੀ "ਸਵੱਛਤਾ ਹੀ ਸੇਵਾ 2024" ਮੁਹਿੰਮ ਦਾ ਆਗਾਜ ਕੀਤਾ ਗਿਆ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਮੋਗਾ ਡਾ ਅਮਨਦੀਪ ਕੌਰ ਅਰੋੜਾ ਨੇ ਜ਼ਿਲ੍ਹੇ ਵਿੱਚ ਅੱਜ "ਸਵੱਛਤਾ ਹੀ ਸੇਵਾ 2024" ਮੁਹਿੰਮ ਦੀ ਰਸਮੀ ਤੌਰ ਉਪਰ ਸ਼ੁਰੂਆਤ ਕਰਨ ਮੌਕੇ ਕੀਤਾ। 

ਉਹਨਾਂ ਕਿਹਾ ਕਿ ਇਹ ਮੁਹਿੰਮ ਅੱਜ 17 ਸਤੰਬਰ ਤੋਂ ਸ਼ੂਰੂ ਹੋ ਕੇ 2 ਅਕਤੂਬਰ, 2024 ਤੱਕ ਚੱਲੇਗੀ ਜਿਸ ਤਹਿਤ ਸਬੰਧਤ ਸਰਕਾਰੀ ਵਿਭਾਗ ਵੱਖ ਵੱਖ ਗਤੀਵਿਧੀਆਂ ਦਾ ਆਯੋਜਨ ਕਰਕੇ ਸ਼ਹਿਰ, ਪਿੰਡ, ਕਸਬਿਆਂ ਦੀ ਸਵੱਛਤਾ ਵਿੱਚ ਵਾਧਾ ਕਰਨਗੇ। ਇਸ ਮੌਕੇ ਉਹਨਾਂ ਨਾਲ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਨੁਮਾਇੰਦੇ ਇੰਜਨੀਅਰ ਅਦਰਸ਼ ਨਿਰਮਲ, ਕਾਰਜਕਾਰੀ ਇੰਜਨੀਅਰ ਸੁਨੀਲ ਗਰਗ, ਜਲ ਸਪਲਾਈ ਵਿਭਾਗ ਦੇ ਸਮੂਹ ਜੇ.ਈ. ਤੇ ਹੋਰ ਵੀ ਅਧਿਕਾਰੀ ਕਰਮਚਾਰੀ ਹਾਜ਼ਰ ਸਨ।  

ਇਸ ਮੌਕੇ ਸਹੁੰ ਚੁੱਕ ਸਮਾਗਮ ਵੀ ਕਰਵਾਇਆ ਗਿਆ। ਵਿਧਾਇਕ ਡਾ ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਸ਼ੁਰੂ ਹੋ ਕੇ ਇਹ ਸਵੱਛਤਾ ਤੇ ਜਾਗਰੂਕਤਾ ਗਤੀਵਿਧੀਆਂ 2 ਅਕਤੂਬਰ ਤੱਕ ਚੱਲਣਗੀਆਂ। ਉਹਨਾਂ ਕਿਹਾ ਕਿ ਸਮੂਹ ਨਾਗਰਿਕਾਂ ਦੇ ਸੁਭਾਅ ਅਤੇ ਸੰਸਕਾਰਾਂ ਵਿੱਚ ਸਵੱਛਤਾ ਦੇ ਮਨੋਰਥ ਨੂੰ ਪੂਰਾ ਕਰਨ ਲਈ ਇਹ ਮੁਹਿੰਮ ਕਾਰਗਰ ਸਾਬਿਤ ਹੋਵੇਗੀ।  

ਇਸ ਮੁਹਿੰਮ ਤਹਿਤ 18 ਸਤੰਬਰ ਨੂੰ ਦਫਤਰਾਂ, ਪਿੰਡਾਂ ਵਿੱਚ ਸਵੱਛਤਾ ਸਹੁੰ, ਸਵੱਛਤਾ ਰੈਲੀਆਂ, ਸਕੂਲਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਆਦਿ, 19 ਸਤੰਬਰ ਨੂੰ ਇੱਕ ਰੁੱਖ ਮਾਂ ਦੇ ਨਾਮ ਮੁਹਿੰਮ ਤਹਿਤ ਠੋਸ ਤੇ ਤਰਲ ਰਹਿੰਦ ਖੂੰਹਦ ਪ੍ਰਬੰਧਨ, ਵਾਟਰ ਟ੍ਰੀਟਮੈਂਟ ਪਲਾਂਟ, ਵਾਟਰ ਵਰਕਸ, ਗਊਸ਼ਾਲਾਵਾਂ, ਪਾਰਕਾਂ ਆਦਿ ਤੇ ਪੌਦੇ ਲਗਾਏ ਜਾਣਗੇ। 20 ਸਤੰਬਰ ਨੂੰ ਵੇਸਟ ਤੋਂ ਆਰਟ, ਖਾਦ ਦੀਆਂ ਪ੍ਰਦਰਸ਼ਨੀਆਂ, ਕੂੜੇ ਤੋਂ ਖਾਦ ਬਣਾਉਣ ਲਈ ਪ੍ਰਚਾਰ ਕੀਤਾ ਜਾਵੇਗਾ। 

21 ਸਤੰਬਰ ਨੂੰ ਫੂਡ ਸਟਰੀਟ, ਮੇਲਾ ਮੌਦਾਨਾਂ ਵਿੱਚ ਸਵੱਛ ਭਾਰਤ ਮਿਸ਼ਨ ਦੇ ਸਮਾਗਮ ਆਯੋਜਿਤ ਕੀਤੇ ਜਾਣਗੇ। 22, 23, 24 ਸਤੰਬਰ ਨੂੰ ਸਥਾਨਕ ਕਲਾ, ਖੇਤਰੀ ਸੰਗੀਤ, ਸੱਭਿਆਚਾਰਕ ਸਮਾਗਮ, ਸਫਾਈ ਮੁਹਿੰਮ, ਸਾਂਝੇ ਪਖਾਨਿਆਂ ਤੇ ਸਫਾਈ ਆਦਿ ਗਤੀਵਿਧੀਆਂ ਕਰਵਾਈਆਂ ਜਾਣਗੀਆਂ। 26 ਤੇ 27 ਸਤੰਬਰ ਨੂੰ ਪਿੰਡਾਂ ਦੇ ਛੱਪੜਾਂ ਦੇ ਆਲੇ ਦੁਆਲੇ ਤਰਲ ਰਹਿੰਦ ਖੂੰਹਦ ਪ੍ਰਬੰਧਨ ਪ੍ਰੋਜੈਕਟਾਂ ਤੇ ਸਫਾਈ ਕਰਵਾਈ ਜਾਵੇਗੀ। 

28, 29, 30 ਸਤੰਬਰ ਨੂੰ ਸੈਰ ਸਪਾਟਾ ਸਥਾਨਾਂ ਤੇ ਸਫਾਈ, ਸਫਾਈ ਮਿੱਤਰ ਸ਼ਿਵਰ, ਪੀ.ਪੀ.ਈ. ਕਿੱਟਾਂ ਅਤੇ ਸੁਰੱਖਿਆ ਉਪਕਰਨਾਂ ਦੀ ਵੰਡ ਕੀਤੀ ਜਾਵੇਗੀ।  2 ਅਕਤੂਬਰ ਨੂੰ ਸਵੱਛ ਭਾਰਤ ਦਿਵਸ 2024 ਅਤੇ ਮੁਹਿੰਮ ਦੀ ਸਫਲਤਾ ਦਾ ਜਸ਼ਨ ਅਤੇ ਸਮਾਪਤੀ ਸਮਾਰੋਹ ਆਯੋਜਿਤ ਕੀਤਾ ਜਾਵੇਗਾ।

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਪਿੰਡਾਂ ਸ਼ਹਿਰਾਂ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਆਓ ਅਸੀਂ ਸਾਰੇ ਮਿਲ ਜੁਲ ਕੇ ਕੂੜੇ ਦੇ ਸਹੀ ਪ੍ਰਬੰਧਨ ਲਈ ਵਚਨਬੱਧ ਹੋਈਏ ਅਤੇ ਦੇਸ਼ ਨੂੰ ਸਵੱਛਤਾ ਵੱਲ ਲਿਜਾਈਏ।

 

Tags: Amandeep Kaur Arora , Dr. Amandeep Kaur Arora , Moga , AAP , Aam Aadmi Party , Aam Aadmi Party Punjab , AAP Punjab , Swacchta Hi Sewa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD