Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਵੱਛਤਾ ਦੀ ਸ਼ੁਰੂਆਤ ਆਪਣੇ ਘਰਾਂ ਤੋਂ ਕਰਕੇ ਜ਼ਿਲ੍ਹੇ, ਰਾਜ ਤੇ ਦੇਸ਼ ਨੂੰ ਸਵੱਛ ਬਣਾਇਆ ਜਾ ਸਕਦਾ ਹੈ - ਡਾ. ਬਲਬੀਰ ਸਿੰਘ

ਸਿਹਤ ਮੰਤਰੀ ਨੇ ਸਵੱਛਤਾ ਹੀ ਸੇਵਾ ਦੀ ਜਾਗਰੂਕਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਈ ਮੈਰਾਥਨ ਕੀਤੀ ਰਵਾਨਾ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Swacchta Hi Sewa

Web Admin

Web Admin

5 Dariya News

ਪਟਿਆਲਾ , 17 Sep 2024

Last updated on: Sep 17, 2024, 00:00 IST

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ 'ਸਵੱਛਤਾ ਹੀ ਸੇਵਾ' ਮੁਹਿੰਮ ਦੀ ਜਾਗਰੂਕਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਈ ਮੈਰਾਥਨ ਨੂੰ ਰਵਾਨਾ ਕੀਤਾ। ਇਸ ਮੌਕੇ ਸਿਹਤ ਮੰਤਰੀ ਨੇ ਵਿਦਿਆਰੀਆਂ ਤੇ ਆਮ ਲੋਕਾਂ ਨੂੰ ਸਵੱਛਤਾ ਦੀ ਸ਼ੁਰੂਆਤ ਆਪਣੇ ਘਰਾਂ ਤੋਂ ਕਰਕੇ ਸ਼ਹਿਰ, ਜ਼ਿਲ੍ਹਾ, ਰਾਜ ਅਤੇ ਅੱਗੇ ਆਪਣੇ ਪੂਰੇ ਦੇਸ਼ ਨੂੰ ਸਾਫ਼ ਕਰਨ ਦਾ ਸੱਦਾ ਦਿੱਤਾ।

ਸਿਹਤ ਮੰਤਰੀ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਸਾਨੂੰ ਸਭ ਨੂੰ ਇਕਜੁੱਟ ਹੋਕੇ ਵਾਤਾਵਰਣ ਬਚਾਉਣ ਲਈ ਪੋਲੀਥੀਨ ਲਿਫ਼ਾਫਿਆਂ ਦੀ ਥਾਂ ਕੱਪੜੇ ਜਾਂ ਜੂਟ ਦੇ ਬੈਗ ਤੇ ਝੋਲੇ ਆਦਿ ਵਰਤਣੇ ਚਾਹੀਦੇ ਹਨ। ਉਨ੍ਹਾਂ ਨੇ ਇਸ ਦੌਰਾਨ ਬੱਚਿਆਂ ਨੂੰ ਡੇਂਗੂ ਤੋਂ ਬਚਣ ਲਈ ਸਫ਼ਾਈ ਰੱਖਣ ਤੇ ਖਾਸ ਕਰਕੇ ਸਾਫ਼ ਪਾਣੀ ਦੇ ਸਰੋਤ ਚੈਕ ਕਰਕੇ ਡੇਂਗੂ ਦਾ ਲਾਰਵਾ ਖ਼ਤਮ ਕਰਨ ਦਾ ਵੀ ਸੱਦਾ ਦਿੱਤਾ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਸਵੱਛਤਾ ਹੀ ਸੇਵਾ ਮੁਹਿੰਮ ਮਹਾਤਮਾ ਗਾਂਧੀ ਜੈਯੰਤੀ 2 ਅਕਤੂਬਰ ਤੱਕ ਚਲੇਗੀ ਅਤੇ ਇਸ ਪੰਦਰਵਾੜੇ ਦੌਰਾਨ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਣਗੇ, ਜਿਸ ਨਾਲ ਸਾਰੇ ਨਾਗਰਿਕਾਂ ਨੂੰ ਸਫ਼ਾਈ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਵੱਛਤਾ ਦਾ ਸਾਡੇ ਜੀਵਨ ਨੂੰ ਤੰਦਰੁਸਤ ਰੱਖਣ ਵਿੱਚ ਵੱਡਾ ਯੋਗਦਾਨ ਹੈ, ਇਸ ਲਈ ਹਰੇਕ ਨਾਗਰਿਕ ਸਵੱਛਤਾ ਮੁਹਿੰਮ ਦਾ ਹਿੱਸਾ ਜਰੂਰ ਬਣੇ। ਉਨ੍ਹਾਂ ਨੇ ਗਿੱਲੇ ਤੇ ਸੁੱਕੇ ਕੂੜੇ ਬਾਰੇ ਸੁਚੇਤ ਹੋਣ ਬਾਰੇ ਵੀ ਦੱਸਿਆ।

ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੇ ਵਾਤਾਵਰਣ ਨੂੰ ਬਚਾਉਣ ਲਈ ਤੇ ਸਾਫ਼-ਸਫ਼ਾਈ ਲਈ ਅਨੇਕਾਂ ਨਵੇਂ ਉਪਰਾਲੇ ਕਰ ਰਹੀ ਹੈ। ਇਸ ਤਹਿਤ ਦਸਵੀਂ ਜਾਂ ਬਾਰਵੀਂ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਫੱਟੜਾਂ ਦੀ ਮੁਢਲੀ ਸਹਾਇਤਾ ਦੇਣੀ ਸਿਖਾਈ ਜਾਵੇਗੀ ਅਤੇ ਸਕੂਲਾਂ ਵਿੱਚ ਹੈਪੀਨੈਸ ਦੀਆਂ ਕਲਾਸਾਂ ਵੀ ਲਗਾਈਆਂ ਜਾਣਗੀਆਂ।

ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਅਤੇ ਏ.ਡੀ.ਸੀ. (ਜ) ਕੰਚਨ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ 2 ਅਕਤੂਬਰ ਤੱਕ ਜ਼ਿਲ੍ਹੇ ਵਿੱਚ ਵੱਖ-ਵੱਖ ਸਮਾਗਮ ਕਰਵਾਏ ਜਾਣਗੇ। ਏ.ਡੀ.ਸੀ. ਨੇ ਦੱਸਿਆ ਕਿ ਸਵੱਛਤਾ ਦਿਵਸ ਮੌਕੇ ਸਾਰੇ ਭਾਗੀਦਾਰਾਂ ਨੂੰ ਸਨਮਾਨਤ ਕੀਤਾ ਜਾਵੇਗਾ। ਉਨ੍ਹਾਂ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਤੋਂ ਵਾਤਾਵਰਣ ਇੰਜੀਨੀਅਰ ਗੁਰਕਰਨ ਸਿੰਘ ਵੱਲੋਂ ਲਿਆਂਦੇ ਗਏ ਕੱਪੜੇ ਦੇ ਬੈਗ ਵੀ ਤਕਸੀਮ ਕੀਤੇ।

ਮੈਰਾਥਨ ਮੌਕੇ ਇੰਪਰੂਵਮੈਂਟ ਟਰਸਟ ਪਟਿਆਲਾ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਕਰਨਲ ਜੇ.ਵੀ. ਸਿੰਘ, ਐਸ.ਡੀ.ਐਮ. ਅਰਵਿੰਦ ਕੁਮਾਰ ਵੀ ਮੌਜੂਦ ਸਨ। ਬੀ.ਡੀ.ਪੀ.ਓਜ ਸੁਖਵਿੰਦਰ ਸਿੰਘ ਟਿਵਾਣਾ ਤੇ ਬਲਬੀਤ ਸਿੰਘ ਸੋਹੀ ਸਮੇਤ ਜ਼ਿਲ੍ਹਾ ਸੈਨੀਟੇਸ਼ਨ ਅਫ਼ਸਰ ਇੰਜ. ਵਿਪਨ ਸਿੰਗਲਾ ਦੀ ਅਗਵਾਈ ਹੇਠ ਏ.ਡੀ.ਐਸ.ਓ. ਵਿਨੋਦ ਕੁਮਾਰ, ਸੀ.ਡੀ.ਐਸ. ਸੇਵੀਆ ਸ਼ਰਮਾ, ਆਈ.ਈ.ਸੀ. ਵੀਰਪਾਲ ਦੀਕਸ਼ਿਤ, ਸੀ.ਡੀ.ਐਸ. ਸੀਮਾ ਸੋਹਲ, ਅਮਨਦੀਪ ਕੌਰ, ਅਭੀਦੀਪ ਸਿੰਘ, ਜੇ.ਈ. ਕੰਵਰਜੀਤ ਸਿੰਘ ਰੰਧਾਵਾ, ਬੀ.ਆਰ.ਸੀ. ਕੁਲਜਿੰਦਰ ਸਿੰਘ, ਲਵਦੀਪ ਸਿੰਘ ਤੇ ਗੁਰਪ੍ਰੀਤ ਸਿੰਘ ਨੇ ਰੈਲੀ ਨੂੰ ਸਫ਼ਲ ਬਣਾਉਣ ਲਈ ਅਹਿਮ ਯੋਗਦਾਨ ਪਾਇਆ।

ਇਸ ਮੌਕੇ ਮੈਰਾਥਨ ਰੈਲੀ ਵਿੱਚ ਭਾਗ ਲੈਣ ਵਾਲੇ ਸਰਕਾਰੀ ਮਲਟੀਪਰਜ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨ ਸਮੇਤ ਅਗਰ ਹਰੀ ਫਾਊਂਡੇਸ਼ਨ ਦੇ ਨੁਮਾਇੰਦਿਆਂ ਅਤੇ ਬੂਟੇ ਲਾਉਣ ਵਾਲੀ ਛੋਟੀ ਬੱਚੀ ਏਕਮਜੋਤ ਕੌਰ ਤੇ ਚੰਗੀ ਸਿਹਤ ਲਈ ਲੋਕਾਂ ਨੂੰ ਜਾਗਰੂਕ ਕਰਨ ਵਾਲੀ ਸਾਬਕਾ ਅਧਿਆਪਕ ਸਜਨੀ ਨੂੰ ਵੀ ਸਨਮਾਨਤ ਵੀ ਕੀਤਾ ਗਿਆ। 

ਇਸ ਦੌਰਾਨ ਤਮਾਸ਼ਾ ਆਰਟਸ ਥੀਏਟਰ ਦੇ ਕਾਰਕੁਨਾਂ ਨੇ ਗਿੱਲਾ ਕੂੜਾ ਤੇ ਸੁੱਕਾ ਕੂੜਾ ਤੇ ਸਫ਼ਾਈ ਬਾਰੇ ਪੇਸ਼ ਕੀਤਾ ਨਾਟਕ ਅਤੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਬਣਾਇਆ ਸਵੱਛਤਾ ਬਾਰੇ ਸੈਲਫ਼ੀ ਪੁਆਇੰਟ ਖਿੱਚ ਦਾ ਕੇਂਦਰ ਬਣਿਆ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Swacchta Hi Sewa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD