Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਵੱਛਤਾ ਹੀ ਸੇਵਾ 2024 ਮੁਹਿੰਮ ਦੀ ਸ਼ੁਰੂਆਤ

ਵਾਤਾਵਰਨ ਦੀ ਸੰਭਾਲ ਲਈ ਸਭ ਨੂੰ ਆਲਾ ਦੁਆਲਾ ਸਾਫ ਸੁਥਰਾ ਰੱਖਣ ਦੀ ਲੋੜ- ਜਗਦੀਪ ਸਿੰਘ ਗੋਲਡੀ ਕੰਬੋਜ

Jagdeep Kamboj Goldy, Jalalabad, AAP, Aam Aadmi Party, Aam Aadmi Party Punjab, AAP Punjab, Swacchta Hi Sewa

Web Admin

Web Admin

5 Dariya News

ਜਲਾਲਾਬਾਦ , 17 Sep 2024

Last updated on: Sep 17, 2024, 00:00 IST

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਵੱਛਤਾ ਹੀ ਸੇਵਾ 2024 ਮੁਹਿੰਮ ਦੀ ਸ਼ੁਰੂਆਤ  ਡਵੀਜ਼ਨ ਫਾਜ਼ਿਲਕਾ ਦੇ ਅਧੀਨ ਪੈਂਦੇ ਬਲਾਕ ਜਲਾਲਾਬਾਦ ਵਿੱਚ ਕੀਤੀ ਗਈ। ਇਸ ਦੀ ਸ਼ੁਰੂਆਤ ਮੌਕੇ ਪਿੰਡ ਗੁਮਾਨੀ ਵਾਲਾ ਵਿਖ਼ੇ  ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪਹੁੰਚ ਕੇ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ| ਇਸ ਦੌਰਾਨ ਪਿੰਡਾਂ ਦੇ ਸਰਪੰਚ, ਪੰਚ ਅਤੇ ਵਲੰਟੀਅਰ  ਮੌਜੂਦ ਸਨ।

ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਿੰਡਾਂ ਵਿੱਚ ਸਾਫ਼ ਸੁਥਰਾ ਚੌਗਿਰਦਾ ਦੇਣ ਲਈ ਵਚਨਬੱਧ ਹੈ, ਇਸ ਲਈ ਸਮੇਂ ਸਮੇਂ ਤੇ ਅਭਿਆਨ ਚਲਾ ਕੇ ਲੋਕਾਂ ਨੂੰ ਸਾਫ ਸਫਾਈ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ 17 ਸਤੰਬਰ ਤੋਂ 2 ਅਕਤੂਬਰ ਤੱਕ ਸਵੱਛਤਾ ਹੀ ਸੇਵਾ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੌਰਾਨ ਵੱਖ-ਵੱਖ ਗਤੀਵਿਧੀਆਂ ਉਲੀਕ ਕੇ ਆਲਾ ਦੁਆਲਾ ਸਾਫ ਸੁਥਰਾ ਅਤੇ ਬਿਮਾਰੀਆਂ ਮੁਕਤ ਬਣਾਉਣ ਦਾ ਪ੍ਰਣ ਲਿਆ  ਜਾਵੇਗਾ।

ਉਹਨਾਂ ਕਿਹਾ ਕਿ ਇਸ ਮੁਹਿੰਮ ਦੇ ਨਾਲ ਨਾਲ ਇੱਕ ਰੁੱਖ ਮਾਂ ਦੇ ਨਾਮ ਤਹਿਤ ਪੌਦਿਆਂ ਨੂੰ ਵੀ ਲਗਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਵਾਤਾਵਰਨ ਦੀ ਸਾਂਭ ਸੰਭਾਲ ਲਈ ਰੁੱਖ ਅਹਿਮ ਰੋਲ ਅਦਾ ਕਰਦੇ ਹਨ। ਉਹਨਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਇੱਕ ਪੌਦਾ ਜਰੂਰ ਲਗਾਣਾ ਚਾਹੀਦਾ ਹੈ ਤੇ ਇਸ ਦੀ ਸੰਭਾਲ ਵੀ ਲਾਜ਼ਮੀ ਕਰਨੀ ਚਾਹੀਦੀ ਹੈ।

ਇਸ ਮੌਕੇ ਕਾਰਜਕਾਰੀ ਇੰਜੀਨੀਅਰ ਧਰਮਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ  ਸਾਫ ਸਫਾਈ ਨੂੰ ਲੈ ਕੇ 2 ਅਕਤੂਬਰ ਤੱਕ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਤਾਂ ਜੋ ਹਰੇਕ ਨਾਗਰਿਕ ਸਫਾਈ ਦਾ ਮਹੱਤਵ ਸਮਝੇ ਅਤੇ ਇਸ ਮੁਹਿੰਮ ਵਿੱਚ ਵੱਧ ਚੜ ਕੇ ਯੋਗਦਾਨ ਪਾਵੇ।

ਇਸ ਮੌਕੇ ਐਸਡੀਓ ਅਰਵਿੰਦ ਬਲਾਨਾ, ਆਈ. ਈ. ਸੀ ਇਨਚਾਰਜ  ਪੂਨਮ ਖੁੰਗਰ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਸਬ ਡਵੀਜ਼ਨ ਜਲਾਲਾਬਾਦ  ਜੂਨੀਅਰ ਇੰਜੀਨੀਅਰ ਸ਼੍ਰੀ ਪਰਮਜੀਤ ਸਿੰਘ, ਵਿਕਰਮ ਕਟਾਰੀਆ, ਰਾਜਿੰਦਰ ਸਿੰਘ ਅਤੇ ਬੀ.ਆਰ.ਸੀ ਅਮਨਦੀਪ ਕੰਬੋਜ ਤੋਂ ਇਲਾਵਾ ਪਿੰਡਾਂ ਦੇ ਸਰਪੰਚ,ਪੰਚ ਅਤੇ ਨੁਮਾਇੰਦੇ ਹਾਜ਼ਰ ਸਨ।

 

Tags: Jagdeep Kamboj Goldy , Jalalabad , AAP , Aam Aadmi Party , Aam Aadmi Party Punjab , AAP Punjab , Swacchta Hi Sewa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD