ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਵੱਛਤਾ ਹੀ ਸੇਵਾ 2024 ਮੁਹਿੰਮ ਦੀ ਸ਼ੁਰੂਆਤ ਡਵੀਜ਼ਨ ਫਾਜ਼ਿਲਕਾ ਕੀਤੀ ਗਈ। ਇਸ ਮੁਹਿੰਮ ਦੇ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ 17 ਸਤੰਬਰ ਤੋਂ 2 ਅਕਤੂਬਰ ਤੱਕ ਸਵੱਛਤਾ ਹੀ ਸੇਵਾ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੌਰਾਨ ਵੱਖ-ਵੱਖ ਗਤੀਵਿਧੀਆਂ ਉਲੀਕ ਕੇ ਆਲਾ ਦੁਆਲਾ ਸਾਫ ਸੁਥਰਾ ਅਤੇ ਬਿਮਾਰੀਆਂ ਮੁਕਤ ਬਣਾਉਣ ਦਾ ਪ੍ਰਣ ਲਿਆ ਜਾਵੇਗਾ।
ਉਹਨਾਂ ਕਿਹਾ ਕਿ ਇਸ ਮੁਹਿੰਮ ਦੇ ਨਾਲ ਨਾਲ ਇੱਕ ਰੁੱਖ ਮਾਂ ਦੇ ਨਾਮ ਤਹਿਤ ਪੌਦਿਆਂ ਨੂੰ ਵੀ ਲਗਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਵਾਤਾਵਰਨ ਦੀ ਸਾਂਭ ਸੰਭਾਲ ਲਈ ਰੁੱਖ ਅਹਿਮ ਰੋਲ ਅਦਾ ਕਰਦੇ ਹਨ | ਉਹਨਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਇੱਕ ਪੌਦਾ ਜਰੂਰ ਲਗਾਣਾ ਚਾਹੀਦਾ ਹੈ ਤੇ ਇਸ ਦੀ ਸੰਭਾਲ ਵੀ ਲਾਜ਼ਮੀ ਕਰਨੀ ਚਾਹੀਦੀ ਹੈ।
ਇਸ ਮੌਕੇ ਕਾਰਜਕਾਰੀ ਇੰਜੀਨੀਅਰ ਧਰਮਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਸਾਫ ਸਫਾਈ ਨੂੰ ਲੈ ਕੇ 2 ਅਕਤੂਬਰ ਤੱਕ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਤਾਂ ਜੋ ਹਰੇਕ ਨਾਗਰਿਕ ਸਫਾਈ ਦਾ ਮਹੱਤਵ ਸਮਝੇ ਅਤੇ ਇਸ ਮੁਹਿੰਮ ਵਿੱਚ ਵੱਧ ਚੜ ਕੇ ਯੋਗਦਾਨ ਪਾਵੇ। ਇਸ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਸ਼ੋਕ ਕੁਮਾਰ (ਲੱਖਾ) ਸਿੰਗਲਾ, ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਂਬਰ ਸ੍ਰੀ ਅਰੁਣ ਵਧਵਾ, ਸੀਈਓ ਆਸ਼ੀਸ਼ ਕੁਮਾਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਕੇਸ਼ ਕੁਮਾਰ ਪੋਪਲੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਅਮਰਿੰਦਰ ਸਿੰਘ ਮੱਲੀ, ਡੀਡੀਪੀਓ ਗੁਰਦਰਸ਼ਨ ਸਿੰਘ, ਐਸ ਵੀ ਓ ਡਾਕਟਰ ਮਨਦੀਪ ਸਿੰਘ , ਐਸਡੀਓ ਅਭੀਜੀਤ ਸਿੰਘ ਰੰਧਾਵਾ, ਆਈ. ਈ. ਸੀ ਇਨਚਾਰਜ ਪੂਨਮ ਖੁੰਗਰ, ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਫਾਜਿਲਕਾ ਦੇ ਬੀ.ਆਰ.ਸੀ ਸਲਵਿੰਦਰ ਸਿੰਘ,ਸ਼ਿਮਲਾ ਰਾਣੀ ਅਤੇ ਸੋਹਨ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡਾਂ ਦੇ ਸਰਪੰਚ ਹਾਜ਼ਰ ਸਨ।