Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੁਖਜਿੰਦਰ ਸਿੰਘ ਕਾਉਣੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਚੋਟੀਆਂ ਵਿਖੇ ਆਰ.ਓ. ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਦੀ ਬਦਲੀ ਜਾ ਰਹੀ ਹੈ ਨੁਹਾਰ -- ਸੁਖਜਿੰਦਰ ਸਿੰਘ ਕਾਉਣੀ

Sukhjinder Singh Kauni, AAP, Aam Aadmi Party, Aam Aadmi Party Punjab, AAP Punjab, Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 18 Sep 2024

Last updated on: Sep 18, 2024, 00:00 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਅਤੇ  ਸਕੂਲਾਂ ਵਿੱਚ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਿਲ੍ਹਾ ਯੋਜਨਾ ਬੋਰਡ ਸ਼੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਚੋਟੀਆਂ ਵਿੱਚ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ 1 ਲੱਖ ਰੁਪਏ ਦੀ ਗਰਾਂਟ ਨਾਲ ਲੱਗੇ ਆਰ ਓ ਦਾ ਉਦਘਾਟਨ ਕਰਦਿਆਂ ਕੀਤਾ।

ਉਹਨਾਂ ਕਿਹਾ ਕਿ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਹਲਕਾ ਪੱਧਰ ਤੇ ਪੰਜਾਬ ਵਿੱਚ ਸਕੂਲ ਆਫ ਐਮੀਨੈਂਸ ਖੋਲੇ ਗਏ ਹਨ, ਜਿੱਥੇ ਬੱਚਿਆਂ ਨੂੰ ਹਰ ਤਰ੍ਹਾਂ ਦੀ ਸੁਵਿਧਾ ਉਪਲਬਧ ਹੋਵੇਗੀ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ ਸਿਹਤ ਖੇਤਰ ਵਿੱਚ ਪੂਰਾ ਜ਼ੋਰ ਲਾਇਆ ਜਾ ਰਿਹਾ ਹੈ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਮੋਹਰੀ ਬਣਾਇਆ ਜਾ ਸਕੇ। 

ਉਹਨਾਂ ਕਿਹਾ ਕਿ ਜਿ਼ਲ੍ਹੇ ਭਰ ਦੇ ਸਰਕਾਰੀ ਸਕੂਲਾਂ ਅਤੇ ਸਿਹਤ ਕੇਂਦਰਾਂ ਵਿੱਚ ਪੀਣ ਵਾਲੇ ਪਾਣੀ ਅਤੇ ਬਾਥਰੂਮਾਂ ਦੀ ਵੱਡੀ ਸਮੱਸਿਆ ਸੀ, ਜਿਸ ਲਈ ਉਹਨਾਂ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਵੱਡੀ ਗਿਣਤੀ ਪਿੰਡਾਂ ਵਿੱਚ ਜਿੱਥੇ ਪਖਾਣੇ ਬਣਵਾਏ ਹਨ। ਉੱਥੇ ਪੀਣ ਵਾਲੇ ਸ਼ੁੱਧ ਪਾਣੀ ਲਈ ਆਰ ਓ ਦੇ ਪ੍ਰਬੰਧ ਵੀ ਕਰਕੇ ਦਿੱਤੇ ਗਏ ਹਨ।

ਉਹਨਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਚੋਟੀਆਂ ਵਿੱਚ ਸਟਾਫ ਤੇ ਪਿੰਡ ਵਾਸੀਆਂ ਦੀ ਮੰਗ ਸੀ ਕਿ ਬੱਚਿਆਂ ਦੇ ਪੀਣ ਲਈ ਸ਼ੁੱਧ ਪਾਣੀ ਦਾ ਪ੍ਰਬੰਧ ਕਰਨ ਲਈ ਆਰ ਓ ਦੀ ਲੋੜ ਹੈ, ਜਿਸ ਲਈ ਉਹਨਾਂ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ 1 ਲੱਖ ਰੁਪਏ ਦੀ ਗਰਾਂਟ ਦਿੱਤੀ ਗਈ ਸੀ, ਜਿਸ ਨਾਲ ਬੱਚਿਆਂ ਲਈ ਆਰ ਓ ਲਾਇਆ ਗਿਆ ਹੈ, ਜਿੱਥੇ ਬੱਚਿਆਂ ਨੂੰ ਹੁਣ ਸਾਫ ਸੁਥਰਾ ਪੀਣ ਲਈ ਪਾਣੀ ਮਿਲੇਗਾ। ਉਹਨਾਂ ਬੱਚਿਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਡੇ ਜੀਵਨ ਵਿੱਚ ਅੱਗੇ ਵਧਣ ਤੇ ਤਰੱਕੀਆਂ ਪਾਉਣ ਲਈ ਪੜ੍ਹਾਈ ਹੀ ਇੱਕੋ ਇੱਕ ਰਸਤਾ ਹੈ, ਇਸ ਲਈ ਮਨ ਲਾ ਕੇ ਪੜ੍ਹਾਈ ਕਰੋ ਤੇ ਖੂਬ ਤਰੱਕੀਆਂ ਮਾਣੋ। 

ਪੰਜਾਬ ਸਰਕਾਰ ਤੁਹਾਡੇ ਬਿਹਤਰ ਭਵਿੱਖ ਲਈ ਯਤਨਸ਼ੀਲ ਤੇ ਵਚਨਬੱਧ ਹੈ। ਇਸ ਮੌਕੇ ਤੇ ਗੁਰਪ੍ਰੀਤ ਸਿੰਘ ਚੋਟੀਆਂ, ਬਾਦਲ ਸਿੰਘ, ਹਰਪ੍ਰੀਤ ਸਿੰਘ ਸ਼ੇਰਬਾਜ ਸਿੰਘ, ਮੰਦਰ ਸਿੰਘ, ਮੁਖਪਾਲ ਸਿੰਘ, ਗੁਰਮੇਲ ਸਿੰਘ ਮੈਂਬਰ, ਬਲਵਿੰਦਰ ਸਿੰਘ ਅਤੇ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।

 

Tags: Sukhjinder Singh Kauni , AAP , Aam Aadmi Party , Aam Aadmi Party Punjab , AAP Punjab , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD