Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਲੁੱਟਾਂ ਖੋਹਾਂ ਕਰਨ ਵਾਲੇ ਪੰਜ ਮੁਲਜ਼ਮ ਗ੍ਰਿਫਤਾਰ

ਮੁਲਜ਼ਮਾਂ ਤੋਂ ਬਿਨਾਂ ਨੰਬਰ ਵਾਲੇ ਮੋਟਰ ਸਾਈਕਲ ਅਤੇ ਖੋਹੇ ਹੋਏ ਮੋਬਾਈਲ ਫ਼ੋਨ ਬਰਾਮਦ

Crime News Punjab, Punjab Police, Police, Crime News, Fatehgarh Sahib Police, Fatehgarh Sahib

Web Admin

Web Admin

5 Dariya News

ਮੰਡੀ ਗੋਬਿੰਦਗੜ੍ਹ , 18 Sep 2024

Last updated on: Sep 18, 2024, 00:00 IST

ਜ਼ਿਲ੍ਹਾ ਪੁਲਿਸ ਮੁਖੀ ਡਾ.ਰਵਜੋਤ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਮਾੜੇ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਮੰਡੀ ਗੋਬਿੰਦਗੜ੍ਹ ਵਿਖੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਪੰਜ ਮੁਲਜ਼ਮ ਕਾਬੂ ਕਰ ਕੇ ਉਨ੍ਹਾਂ ਪਾਸੋਂ ਬਿਨਾਂ ਨੰਬਰ ਵਾਲੇ ਮੋਟਰਸਾਈਕਲ ਲੋਕਾਂ ਤੋਂ ਖੋਹੇ ਮੋਬਾਈਲ ਫ਼ੋਨ ਅਤੇ ਜੁਰਮ ਕਰਨ ਲਈ ਵਰਤੇ ਦਾਤਰ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਮੰਡੀ ਗੋਬਿੰਦਗੜ੍ਹ ਸ੍ਰੀ ਅਰਸ਼ਦੀਪ ਸ਼ਰਮਾ  ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਲਈ ਬੱਸ ਸਟੈਂਡ, ਤੂਰਾਂ ਵਿਖੇ ਮੌਜੂਦ ਸੀ। 

ਜਦੋਂ ਪੁਲਿਸ ਪਾਰਟੀ ਨੂੰ ਇਹ ਇਤਲਾਹ ਮਿਲੀ ਕਿ ਮੰਡੀ ਗੋਬਿੰਦਗੜ੍ਹ ਖੇਤਰ ਵਿੱਚ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਰਾਕੇਸ਼ ਕੁਮਾਰ, ਰੇਸ਼ਮ ਸਿੱਧੂ, ਮਨੋਜ ਸਿੰਘ ਅਤੇ ਬੁੱਧੂ ਨਾਥ ਵਾਸੀ ਮਾਸਟਰ ਕਲੋਨੀ ਮੰਡੀ ਗੋਬਿੰਦਗੜ੍ਹ ਅਤੇ ਅਰਜਨ ਸਿੰਘ ਵਾਸੀ ਕੱਚਾ ਸ਼ਾਂਤੀ ਨਗਰ ਮੰਡੀ ਗੋਬਿੰਦਗੜ੍ਹ ਇਕੱਠੇ ਹੋ ਕੇ ਬੇਆਬਾਦ ਢੱਕੀ ਪਿੰਡ ਲਾਡਪੁਰ ਕੋਲ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ। ਮਿਲੀ ਜਾਣਕਾਰੀ ਦੇ ਅਧਾਰ 'ਤੇ ਰੇਡ ਕਰ ਕੇ ਇਨ੍ਹਾਂ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। 

ਜਿਨ੍ਹਾਂ ਖਿਲਾਫ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਨ੍ਹਾਂ ਮੁਲਜ਼ਮਾਂ ਨੂੰ ਕਾਬੂ ਕਰਨ ਵਾਲੀ ਟੀਮ ਵਿੱਚ ਏ.ਐਸ.ਆਈ. ਕਰਮਜੀਤ ਸਿੰਘ, ਏ.ਐਸ.ਆਈ ਨਾਜਰ ਸਿੰਘ, ਏ.ਐਸ.ਆਈ. ਬਲਜਿੰਦ ਸਿੰਘ, ਹੈਡ ਕਾਂਸਟੇਬਲ ਅਮਰਜੀਤ ਸਿੰਘ, ਸਿਪਾਹੀ ਸੁਖਦੀਪ ਸਿੰਘ, ਪੀਐਚਜੀ ਲਖਬੀਰ ਸਿੰਘ, ਗੁਰਮੁੱਖ ਸਿੰਘ ਸ਼ਾਮਲ ਸਨ।

ਥਾਣਾ ਮੁਖੀ ਸ੍ਰੀ ਅਰਸ਼ਦੀਪ ਸ਼ਰਮਾਂ ਨੇ ਦੱਸਿਆ ਕਿ ਪੰਜਾਬ ਪੁਲੀਸ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਵਚਨਬੱਧ ਹੈ ਤੇ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਥਾਣਾ ਮੁਖੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਾੜੇ ਅਨਸਰਾਂ ਤੋਂ ਬਿਲਕੁਲ ਨਾ ਘਬਰਾਉਣ ਸਗੋਂ ਡੱਟ ਕੇ ਪੁਲੀਸ ਨੂੰ ਸਹਿਯੋਗ ਦੇਣ ਤਾਂ ਜੋ ਮਾੜੇ ਅਨਸਰਾਂ ਨੂੰ ਕਾਬੂ ਕਰ ਕੇ ਉਹਨਾਂ ਖ਼ਿਲਾਫ਼ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।

ਸ਼੍ਰੀ ਅਰਸ਼ਦੀਪ ਨੇ ਕਿਹਾ ਕਿ ਮੰਡੀ ਗੋਬਿੰਦਗੜ੍ਹ ਪੁਲੀਸ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾ ਰਹੀ ਹੈ ਤੇ ਸ਼ਹਿਰ ਨੂੰ ਹੋਰ ਸੁਰੱਖਿਅਤ ਬਨਾਉਣ ਹਿਤ ਵੱਖ-ਵੱਖ ਤਕਨੀਕੀ ਪੱਖਾਂ ਉੱਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

 

Tags: Crime News Punjab , Punjab Police , Police , Crime News , Fatehgarh Sahib Police , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD