Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸ਼ਤਾਬਦੀ ਸਮਾਗਮਾਂ ਦੌਰਾਨ ਮੰਤਰੀ ਲਾਲਜੀਤ ਸਿੰਘ ਭੁੱਲਰ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈ. ਟੀ. ਓ. ਨੇ ਗੁਰੂਦੁਆਰਾ ਬਾਉਲੀ ਸਾਹਿਬ ਵਿਖੇ ਨਤਮਸਤਕ ਹੋ ਕੇ ਟੇਕਿਆ ਮੱਥਾ

ਸੂਬੇ ਦੀ ਤਰੱਕੀ, ਖੁਸ਼ਹਾਲੀ ਅਤੇ ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਕੀਤੀ ਅਰਦਾਸ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Kuldeep Singh Dhaliwal,Laljit Singh Bhullar, Sandeep Kumar, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਗੋਇੰਦਵਾਲ ਸਾਹਿਬ (ਤਰਨ ਤਾਰਨ) , 18 Sep 2024

Last updated on: Sep 18, 2024, 00:00 IST

ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾਂ ਗੁਰਿਆਈ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾਂ ਜੋਤੀ-ਜੋਤਿ ਦਿਵਸ ਸਬੰਧੀ ਕਰਵਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਦੌਰਾਨ ਅੱਜ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲਜੀਤ ਸਿੰਘ ਭੁੱਲਰ, ਸ੍ਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਸ੍ਰੀ ਹਰਭਜਨ ਸਿੰਘ ਈ. ਟੀ. ਓ., ਨੇ ਗੁਰੂਦੁਆਰਾ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ, ਖੁਸ਼ਹਾਲੀ ਅਤੇ ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਅਰਦਾਸ ਕੀਤੀ।

ਇਸ ਦੌਰਾਨ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਹਨਾਂ ਨੂੰ ਸਿਰੋਪਾਓ ਵੀ ਦਿੱਤਾ ਗਿਆ।ਇਸ ਉਪਰੰਤ ਉਹਨਾਂ ਪੰਗਤ ਵਿੱਚ ਬੈਠ ਕੇ ਲੰਗਰ ਵੀ ਛਕਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸਾਹਿਬਾਨਾਂ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾਂ ਗੁਰਿਆਈ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾਂ ਜੋਤੀ-ਜੋਤਿ ਦਿਵਸ ਸਬੰਧੀ ਕਰਵਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਸ਼ਾਮਿਲ ਹੋ ਕੇ ਉਹ ਆਪਣੇ ਆਪ ਨੂੰ ਵੱਡਭਾਗਾ ਸਮਝਦੇ ਹਨ।

ਉਹਨਾਂ ਕਿਹਾ ਕਿ “ਸਿੱਖੀ ਦਾ ਧੁਰਾ” ਗੁਰੂਦੁਆਰਾ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਮਹਾਨ ਪਵਿੱਤਰ ਸਥਾਨ ‘ਤੇ ਮੱਥਾ ਟੇਕ ਕੇ ਉਹਨਾਂ ਅਰਦਾਸ ਕੀਤੀ ਹੈ ਕਿ ਪੰਜਾਬ ਸੁਖ-ਸ਼ਾਂਤੀ ਤੇ ਅਮਨ-ਚੈਨ ਨਾਲ ਹੋਰ ਤਰੱਕੀ ਕਰੇ ਅਤੇ ਪੰਜਾਬ ਵਾਸੀਆਂ ਦੀ ਆਪਸੀ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੋਵੇ। ਉਹਨਾਂ ਕਿਹਾ ਕਿ ਸਾਨੂੰ ਸਾਡੇ ਗੁਰੂ ਸਾਹਿਬਾਨਾਂ ਦੇ ਜੀਵਨ ਤੋਂ ਸੇਧ ਲੈ ਕੇ ਸਿੱਖੀ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਲਈ ਆਪਣਾ-ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਗੋਇੰਦਵਾਲ ਸਾਹਿਬ ਦੀ ਧਰਤੀ ਸਾਡੇ ਗੁਰੂ ਸਾਹਿਬਾਨ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਧਰਤੀ ਹੈ।ਉਹਨਾਂ ਕਿਹਾ ਕਿ ਸਿੱਖੀ ਦਾ ਪ੍ਰਚਾਰ ਤੇ ਪ੍ਰਸਾਰ ਇਸ ਪਵਿੱਤਰ ਸਥਾਨ ਤੋਂ ਪੂਰੀ ਦੁਨੀਆਂ ਵਿੱਚ ਹੋਇਆ।ਉਹਨਾਂ ਕਿਹਾ ਕਿ ਅੱਜ ਅਸੀਂ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਜੀ ਦੇ ਆਦੇਸ਼ਾਂ ਅਨੁਸਾਰ ਇਸ ਪਵਿੱਤਰ ਸਥਾਨ ‘ਤੇ ਨਤਮਸਤਕ ਹੋਕੇ ਪੰਜਾਬ ਸਰਕਾਰ ਵੱਲੋਂ ਹਾਜ਼ਰੀ ਭਰੀ ਹੈ।

ਉਹਨਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾਂ ਗੁਰਿਆਈ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾਂ ਜੋਤੀ-ਜੋਤਿ ਦਿਵਸ ਸਬੰਧੀ ਕਰਵਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਦੇ ਦੌਰਾਨ ਲੱਖਾਂ ਸੰਗਤਾਂ ਵੱਲੋਂ ਹਾਜ਼ਰੀ ਭਰੀ ਗਈ ਹੈ।ਉਹਨਾਂ ਕਿਹਾ ਕਿ ਸਮੂਹ ਸਾਧ-ਸੰਗਤ ਨੂੰ ਇਸ ਇਤਿਹਾਸਕ ਦਿਹਾੜੇ ਦੇ ਮੌਕੇ ‘ਤੇ ਇਸ ਪਵਿੱਤਰ ਸਥਾਨ ‘ਤੇ ਪਹੁੰਚਣ ਲਈ ਜੀ ਆਇਆ ਨੰ ਆਖਦੇ ਹਾਂ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Kuldeep Singh Dhaliwal , Laljit Singh Bhullar , Sandeep Kumar , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD