Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਐਮ.ਆਰ.ਐਫ., ਕੂੜੇ ਦੇ ਡੰਪ ਤੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਜਾਇਜ਼ਾ

ਲੋਕਾਂ ਨੂੰ ਕੂੜੇ ਦੇ ਵਾਤਾਵਰਣ ਪੱਖੀ ਨਿਪਟਾਰੇ ਲਈ ਸਹਿਯੋਗ ਦੇਣ ਦੀ ਅਪੀਲ

Preeti Yadav, Dr. Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 18 Sep 2024

Last updated on: Sep 18, 2024, 00:00 IST

ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਸਵੱਛ ਭਾਰਤ ਮਿਸ਼ਨ ਤਹਿਤ 'ਸਵੱਛਤਾ ਹੀ ਸੇਵਾ' ਦੇ ਚੱਲ ਰਹੇ ਪੰਦਰਵਾੜੇ ਦੌਰਾਨ ਨਗਰ ਨਿਗਮ ਪਟਿਆਲਾ ਦੇ ਐਮ.ਆਰ.ਐਫ. (ਮੈਟੀਰੀਅਲ ਰਿਕਵਰੀ ਫੈਸਿਲਟੀ) ਸੈਂਟਰ ਫੋਕਲ ਪੁਆਇੰਟ, ਜਿੱਥੇ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਕੀਤਾ ਜਾਂਦਾ ਹੈ ਦਾ ਦੌਰਾ ਕੀਤਾ। ਇਸੇ ਦੌਰਾਨ ਡੀ.ਸੀ. ਨੇ ਸਨੌਰ ਰੋਡ 'ਤੇ ਸਥਿਤ ਕੂੜੇ ਦੇ ਡੰਪ ਦਾ ਵੀ ਜਾਇਜ਼ਾ ਲਿਆ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਵੀ ਦੌਰਾ ਕੀਤਾ। 

ਉਨ੍ਹਾਂ ਦੇ ਨਾਲ ਏ.ਡੀ.ਸੀ. ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ ਅਤੇ ਸੰਯੁਕਤ ਕਮਿਸ਼ਨਰ ਨਗਰ ਨਿਗਮ ਬਬਨਦੀਪ ਸਿੰਘ ਵਾਲੀਆ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਨਿਵਾਸੀਆਂ ਅਤੇ ਖਾਸ ਕਰਕੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੂੜਾ ਘਟਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਇਸ ਲਈ ਕੇਵਲ ਕੁਝ ਕੁ ਗੱਲਾਂ ਦਾ ਧਿਆਨ ਰੱਖਣ, ਜਿਸ ਨਾਲ ਕੂੜੇ ਦਾ ਨਿਪਟਾਰਾ ਸੁਚੱਜੇ ਤੇ ਵਾਤਾਵਰਣ ਪੱਖੀ ਢੰਗ ਨਾਲ ਸਹਿਜੇ ਹੀ ਕੀਤਾ ਜਾ ਸਕੇਗਾ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜੇਕਰ ਹਰ ਨਾਗਰਿਕ ਆਪਣੀ ਜਿੰਮੇਵਾਰੀ ਸਮਝਦੇ ਹੋਏ ਆਪਣੇ ਘਰਾਂ ਵਿੱਚ ਪੈਦਾ ਹੁੰਦੇ ਕੂੜੇ ਨੂੰ ਪਹਿਲਾਂ ਤਾਂ ਘਟਾਵੇ ਅਤੇ ਦੂਜਾ ਇਸ ਨੂੰ 100 ਫੀਸਦੀ ਗਿੱਲਾ ਤੇ ਸੁੱਕਾ ਵੱਖ-ਵੱਖ ਕਰਨਾ ਯਕੀਨੀ ਬਣਾਏ ਅਤੇ ਤੀਸਰੀ ਮਹੱਤਵਪੂਰਨ ਗੱਲ, ਦੁਬਾਰਾ ਵਰਤੀ ਜਾਣ ਵਾਲੀਆਂ ਵਸਤਾਂ ਨੂੰ ਰੀਸਾਇਕਲ ਕਰਨ ਲਈ ਭੇਜੇ ਤਾਂ ਅਸੀਂ ਪਟਿਆਲਾ ਨੂੰ ਕੂੜਾ ਮੁਕਤ ਕਰਕੇ ਹਰਿਆ-ਭਰਿਆ ਤੇ ਸਾਫ਼-ਸੁੱਥਰਾ ਬਣਾ ਸਕਦੇ ਹਾਂ। ਉਨ੍ਹਾਂ ਨੇ ਲੋਕਾਂ ਨੂੰ ਬੂਟੇ ਲਾਉਣ ਲਈ ਵੀ ਪ੍ਰੇਰਿਤ ਕੀਤਾ।

ਪ੍ਰੀਤੀ ਯਾਦਵ ਨੇ ਨਗਰ ਨਿਗਮ ਨੂੰ ਇੱਥੇ ਫੋਕਲ ਪੁਆਇੰਟ ਵਿਖੇ 10 ਟਨ ਪ੍ਰਤੀ ਦਿਨ ਸਮਰੱਥਾ ਵਾਲੇ ਮੈਟੀਰੀਅਲ ਤੇ ਰਿਕਵਰੀ ਫੈਸਿਲਟੀ ਤੇ ਪਲਾਸਟਿਕ ਰੀਸਾਇਕਲਿੰਗ ਫੈਸਿਲਟੀ ਦਾ ਪੂਰਾ ਲਾਭ ਲੈਣ ਲਈ ਆਖਿਆ। ਉਨ੍ਹਾਂ ਕਿਹਾ ਕਿ ਕੌਮੀ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਮੁਤਾਬਕ ਸ਼ਹਿਰ ਵਿੱਚੋਂ ਗਿੱਲਾ ਤੇ ਸੁੱਕਾ ਕੂੜਾ 100 ਫੀਸਦੀ ਵੱਖੋ-ਵੱਖ ਕਰਕੇ ਹੀ ਇਕੱਠਾ ਕੀਤਾ ਜਾਵੇ ਤਾਂ ਕਿ ਕੂੜੇ ਦੇ ਢੇਰ ਨਾ ਲੱਗਣ। 

ਉਨ੍ਹਾਂ ਕਿਹਾ ਕਿ ਐਮ.ਆਰ.ਐਫ. ਨੂੰ ਹੋਰ ਸੁਚਾਰੂ ਢੰਗ ਨਾਲ ਚਲਾਇਆ ਜਾਵੇ ਤਾਂ ਕਿ ਸ਼ਹਿਰ ਦਾ ਸਾਰਾ ਕੂੜਾ ਹੀ ਇੱਥੇ ਆਵੇ ਤੇ ਕੂੜੇ ਦਾ ਵਾਤਾਵਰਣ ਪੱਖੀ ਢੰਗ ਨਾਲ ਸਹੀ ਨਿਪਟਾਰਾ ਕੀਤਾ ਜਾ ਸਕੇ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਸਨੌਰ ਰੋਡ 'ਤੇ ਡੰਪ ਸਾਇਟ ਦਾ ਦੌਰਾ ਕੀਤਾ, ਜਿਥੇ ਉਨ੍ਹਾਂ ਨੇ ਨਗਰ ਨਿਗਮ ਨੂੰ ਹਦਾਇਤ ਕੀਤੀ ਕਿ ਕੂੜੇ ਦੇ ਇਸ ਢੇਰ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। 

ਪ੍ਰੀਤੀ ਯਾਦਵ ਨੇ ਐਸ.ਟੀ.ਪੀ. ਰਾਹੀਂ ਟ੍ਰੀਟ ਕੀਤੇ ਜਾ ਰਹੇ ਸੀਵਰੇਜ ਦੇ ਪਾਣੀ ਦਾ ਸੈਂਪਲ ਚੈਕ ਕੀਤਾ ਅਤੇ ਇਸ ਨੂੰ ਸਾਫ਼ ਕੀਤੇ ਜਾਣ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਹਰਕਿਰਨ ਸਿੰਘ, ਚੀਫ਼ ਸੈਨੇਟੇਰੀ ਇੰਸਪੈਕਟਰ ਸੰਜੀਵ ਕੁਮਾਰ ਤੇ ਹੋਰ ਅਧਿਕਾਰੀ ਮੌਜੂਦ ਸਨ।

 

Tags: Preeti Yadav , Dr. Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD