Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

‘‘ਆਪ ਦੀ ਸਰਕਾਰ, ਆਪ ਦੇ ਦੁਆਰ’’ ਹਲਕਾ ਦੱਖਣੀ ਵਿਖੇ ਲਗਾਇਆ ਸਪੈਸ਼ਲ ਕੈਂਪ

ਕਿਸੇ ਵੀ ਲੋੜਵੰਦ ਲਾਭਪਾਤਰੀ ਨੂੰ ਸਰਕਾਰੀ ਸਹੂਲਤਾਂ ਤੋਂ ਨਹੀਂ ਰਹਿਣ ਦਿੱਤਾ ਜਾਵੇਗਾ ਵਾਝਾਂ – ਡਾ: ਨਿੱਝਰ

Dr. Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, Sakshi Sawhney, DC Amritsar, Amritsar, Deputy Commissioner Amritsar, Bhagwant Mann Sarkar Tuhade Dwar

Web Admin

Web Admin

5 Dariya News

ਅੰਮ੍ਰਿਤਸਰ , 18 Sep 2024

Last updated on: Sep 18, 2024, 00:00 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਤੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਅਗਵਾਈ ਹੇਠ  ਜ਼ਿਲ੍ਹੇ ਭਰ ’ਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਵੱਖ-ਵੱਖ ਸਥਾਨਾਂ ’ਤੇ ਆਮ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ। "ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਇੱਕੋ ਹੀ ਛੱਤ ਹੇਠਾਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿਰਫ਼ ਸੁਣਿਆ ਹੀ ਨਹੀਂ ਜਾਂਦਾ ਸਗੋਂ ਮੌਕੇ ਤੇ ਹੀ ਨਿਪਟਾਰਾ ਵੀ ਕੀਤਾ ਜਾਂਦਾ ਹੈ, ਇਸ ਨਾਲ ਜਿਥੇ ਆਮ ਲੋਕਾਂ ਦੇ ਸਮੇਂ ਦੀ ਬੱਚਤ ਹੁੰਦੀ ਹੈ ਉਥੇ ਆਮਦਨੀ ਖਰਚਾ ਵੀ ਘੱਟ ਹੁੰਦਾ ਹੈ। 

ਹਲਕਾ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ ਦੀ ਅਗਵਾਈ ਹੇਠ ਅੰਮ੍ਰਿਤਸਰ ਦੱਖਣੀ ਹਲਕੇ  ਦੇ ਅੰਦਰ ਟੈਂਕੀ ਵਾਲੀ ਪਾਰਕ ਅੰਦਰੂਨ ਨਾਮਧਾਰੀ ਕੰਢਾ ਵਾਲਾ ਬਾਜਾਰ ਤਰਨਤਾਰਨ ਰੋਡ ਵਿਖੇ ਸਪੈਸ਼ਲ ਕੈਂਪ ਲਗਾਇਆ ਗਿਆ। ਜਿਥੇ ਆਮ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ ਸੁਣੀਆਂ ਅਤੇ ਹੱਲ ਕੀਤੀਆਂ ਗਈਆਂ। ਇਸ ਮੌਕੇ ਹਲਕਾ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਲਗਾਏ ਜਾ ਰਹੇ ਸਪੈਸ਼ਲ ਕੈਂਪ ਲਾਹੇਵੰਦ ਸਾਬਿਤ ਹੋ ਰਹੇ ਹਨ। 

ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਦਰਾਂ ਨੇੜੇ ਸਪੈਸ਼ਲ ਕੈਂਪ ਲਗਾ ਕੇ ਉਨ੍ਹਾਂ ਦੀਆਂ ਸਾਂਝੀਆਂ, ਨਿੱਜੀ ਅਤੇ ਜਾਇਜ਼ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਲੋੜਵੰਦ ਲਾਭਪਾਤਰੀ ਨੂੰ ਸਰਕਾਰ ਵਲੋਂ ਮੁਹੱਈਆਂ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਤਰ੍ਹਾਂ ਦੀਆਂ ਸਹੂਲਤਾਂ ਤੋਂ ਵਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ।

ਕੈਂਪ ਦੌਰਾਨ ਮਾਲ ਵਿਭਾਗ ਤੋਂ ਇਲਾਵਾ ਸੇਵਾ ਕੇਂਦਰਾਂ ਨਾਲ ਸਬੰਧਤ ਕੰਮ,  ਪੈਨਸ਼ਨਾਂ,  ਗਲੀਆਂ-ਨਾਲੀਆਂ ਦੇ ਪਾਣੀ ਦੀ ਨਿਕਾਸੀ, ਪੀਣ ਵਾਲੇ ਪਾਣੀ ਤੋਂ ਇਲਾਵਾ ਵਿਕਾਸ ਕਾਰਜਾਂ ਨਾਲ ਸਬੰਧਤ ਸਮੱਸਿਆਵਾਂ ਸਨ। ਇਨ੍ਹਾਂ ’ਚੋਂ ਬਹੁਤੀਆਂ ਸਮੱਸਿਆਵਾਂ ਦਾ ਨਿਪਟਾਰਾ ਮੌਕੇ ’ਤੇ ਹੀ ਕੀਤਾ ਗਿਆ ਤੇ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।

ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵਲੋਂ ਵੱਖ-ਵੱਖ ਵਿਭਾਗਾਂ ਵਲੋਂ ਆਪੋਂ-ਆਪਣੇ ਵਿਭਾਗ ਨਾਲ ਸਬੰਧਤ ਲਗਾਏ ਗਏ ਕਾਊਂਟਰਾਂ ਦਾ ਦੌਰਾ ਕਰਕੇ ਜਾਇਜ਼ਾ ਵੀ ਲਿਆ ਗਿਆ। ਇਸ ਦੌਰਾਨ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਹਰ ਇੱਕ ਲਾਭਪਾਤਰੀ ਨੂੰ ਸਰਕਾਰ ਅਤੇ ਸਬੰਧਤ ਵਿਭਾਗ ਵਲੋਂ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਸਹੂਲਤਾਂ ਬਾਰੇ ਜਾਣੂ ਕਰਵਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਈ ਵੀ ਲਾਭਪਾਤਰੀ ਕਿਸੇ ਵੀ ਸਹੂਲਤ ਤੋਂ ਵਾਝਾਂ ਨਾ ਰਹਿ ਸਕੇ।

ਇਸ ਮੌਕੇ ਐਸ.ਡੀ.ਐਮ. ਮਨਕੰਵਲ ਸਿੰਘ ਚਾਹਲ ਨੇ ਦੱਸਿਆ ਕਿ ਅੱਜ ਦੇ ਇਸ ਕੈਂਪ ਵਿੱਚ 103 ਲੋਕਾਂ ਵੱਲੋਂ ਸਰਕਾਰੀ ਸੇਵਾਵਾਂ ਦਾ ਲਾਭ ਲੈਣ ਲਈ ਅਪਲਾਈ ਕੀਤਾ ਸੀ ਜਿੰਨਾਂ ਵਿੱਚੋਂ 100 ਵਿਅਕਤੀਆਂ ਨੂੰ ਮੌਕੇ ਤੇ ਹੀ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ 3 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਜੋ ਵੱਖ ਵੱਖ ਵਿਭਾਗਾਂ ਨੂੰ ਅਗਲੇਰੀ ਕਾਰਵਾਈ ਹਿੱਤ ਭੇਜ ਦਿੱਤੀਆਂ ਹਨ। 

ਇਸ ਕੈਂਪ ਵਿੱਚ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨੇ ਮੌਕੇ ਉਤੇ ਹਾਜ਼ਰ ਰਹਿ ਕੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ। ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਡੇਂਗੂ ਅਤੇ ਮਲੇਰੀਏ ਦੀ ਰੋਕਥਾਮ ਸਬੰਧੀ ਵੀ ਆਮ ਲੋਕਾਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ ਵੱਲੋਂ ਨਵ ਨਿਯੁਕਤ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ  ਨੂੰ  ਬੁੱਕੇ ਦੇ ਕੇ ਸਨਮਾਨਤ  ਕੀਤਾ ਗਿਆ।

 

Tags: Dr. Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , Sakshi Sawhney , DC Amritsar , Amritsar , Deputy Commissioner Amritsar , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD