Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਸ਼ਾਕਸ਼ੀ ਸਾਹਨੀ ਵੱਲੋਂ ਕੂੜਾ ਚੁੱਕਣ ਲਈ 165 ਹੋਰ ਗੱਡੀਆਂ ਲਗਾਉਣ ਦੀ ਹਦਾਇਤ

ਭਗਤਾਂ ਵਾਲਾ ਡੰਪ ਵਿਖੇ ਚਾਲੂ ਕੀਤੀਆਂ ਜਾਣਗੀਆਂ ਬਾਇਓ ਰੀਮੀਡੀਏਸ਼ਨ ਮਸ਼ੀਨਾਂ

Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 18 Sep 2024

Last updated on: Sep 18, 2024, 00:00 IST

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸ਼ਹਿਰ ਦੀ ਸਾਫ ਸਫਾਈ ਲਈ ਮੈਡੀਕਲ ਅਫ਼ਸਰਾਂ, ਇੰਪਰੂਵਮੈਂਟ ਟਰੱਸਟ ਅਤੇ ਪੁੱਡਾ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕੀਤੀ। ਉਨ੍ਹਾਂ ਕੂੜੇ ਦੀ ਸਮੱਸਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਮਿਉਂਸੀਪਲ ਕਾਰਪੋਰੇਸ਼ਨ ਤੋਂ ਇਲਾਵਾ ਇੰਪਰੂਵਮੈਂਟ ਟਰੱਸਟ ਅਤੇ ਪੁੱਡਾ ਵਰਗੀਆਂ ਏਜੰਸੀਆਂ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਜ਼ੋਨਾਂ ਵਿੱਚ ਸਫ਼ਾਈ ਮੁਹਿੰਮ ਸ਼ੁਰੂ ਕਰਨ ਦੇ ਸਖ਼ਤ ਆਦੇਸ਼ ਦਿੱਤੇ।

ਮੌਜੂਦਾ ਸਮੱਸਿਆ ਨੂੰ ਸਮਝਦੇ ਹੋਏ ਡਿਪਟੀ ਕਮਿਸ਼ਨਰ ਨੇ ਸ਼ਹਿਰ ਵਿੱਚੋਂ ਕੂੜਾ ਚੁੱਕਣ ਵਾਲੀ ਏਜੰਸੀ ਨੂੰ ਕੂੜਾ ਚੁੱਕਣ ਵਾਲੀਆਂ ਗੱਡੀਆਂ ਦੀ ਗਿਣਤੀ 110 ਤੋਂ ਵਧਾ ਕੇ 275 ਕਰਨ ਲਈ ਹਦਾਇਤ ਕੀਤੀ। ਉਨਾਂ ਕਿਹਾ ਕਿ  ਸੁੱਕੇ ਅਤੇ ਗਿੱਲੇ ਕੂੜੇ ਨੂੰ ਵੱਖ ਕਰਨ ਲਈ ਵਿਸ਼ੇਸ਼ ਵਾਹਨਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਭਗਤਵਾਲਾ ਡੰਪ ਵਿਖੇ ਲੱਗੀਆਂ ਬਾਇਓ ਰੀਮੀਡੀਏਸ਼ਨ ਮਸ਼ੀਨਾਂ  ਨੂੰ ਚਾਲੂ ਕਰਵਾਇਆ ਜਾਵੇਗਾ।  

ਉਹਨਾਂ ਸਪਸ਼ਟ ਕੀਤਾ ਕਿ ਜੇਕਰ ਕੋਈ ਏਜੰਸੀ ਜਾਂ ਠੇਕੇਦਾਰ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਉਥੇ ਸ਼ਹਿਰ ਵਿੱਚ ਸਫਾਈ ਵਿਵਸਥਾ ਨੂੰ ਮੁੜ ਲੀਹਾਂ ਉੱਤੇ ਲਿਆਂਦਾ ਜਾਵੇਗਾ। ਉਹਨਾਂ ਕਿਹਾ ਕਿ ਇਹ ਸ਼ਹਿਰ ਜਿੱਥੇ ਕਿ ਲਗਭਗ ਇਕ ਲੱਖ ਯਾਤਰੀ ਰੋਜ਼ਾਨਾ ਬਾਹਰੋਂ ਆਉਂਦੇ ਹਨ ਨੂੰ ਸਾਫ ਰੱਖਣ ਲਈ ਹੋਰ ਸਾਧਨਾਂ ਦੀ ਲੋੜ ਹੈ ਅਤੇ ਇਸ ਉੱਤੇ ਕੰਮ ਕੀਤਾ ਜਾਵੇ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਜਿੱਥੇ ਕਿ ਧਾਰਮਿਕ ਯਾਤਰੀਆਂ ਦੇ ਨਾਲ ਨਾਲ ਟੂਰਿਜਮ ਦੀਆਂ ਅਥਾਹ ਸੰਭਾਵਨਾਵਾਂ ਹਨ ਨੂੰ ਮੁੱਖ ਰੱਖਦੇ ਹੋਏ ਇਸ ਦੀ ਸਫਾਈ ਵਿਵਸਥਾ ਬਿਲਕੁਲ ਸਮੇਂ ਦੇ ਹਾਣ ਦੀ ਹੋਣੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿਹਤ ਅਫਸਰ ਨਗਰ ਨਿਗਮ ਡਾ: ਕਿਰਨ ਕੁਮਾਰ ਨੂੰ ਕਿਹਾ ਕਿ ਉਹ ਆਪਣੀ ਦੇਖ ਰੇਖ ਹੇਠ ਸਫਾਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਅਤੇ ਸ਼ਹਿਰ ਦੀ ਸਾਫ ਸਫਾਈ ਰੋਜ਼ਾਨਾਂ ਹੋਣੀ ਚਾਹੀਦੀ ਹੈ। 

ਇਸ ਮੌਕੇ ਐਕਸੀਅਨ ਸ: ਸੰਦੀਪ ਸਿੰਘ  ਤੋ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।

 

Tags: Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD