Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਐਸ ਡੀ ਐਮ ਖਰੜ ਗੁਰਮੰਦਰ ਸਿੰਘ ਵੱਲੋਂ ਗਮਾਡਾ ਦੇ ਕਾਰਜਕਾਰੀ ਇੰਜਨੀਅਰ ਅਤੇ ਓਮੈਕਸ ਦੇ ਅਧਿਕਾਰੀਆਂ ਨਾਲ ਵੀ ਆਰ-6 ਰੋਡ ਦਾ ਦੌਰਾ

ਰਾਹਗੀਰਾਂ ਦੀਆਂ ਮੁਸ਼ਕਲਾਂ ਨੂੰ ਖਤਮ ਕਰਨ ਲਈ ਤੁਰੰਤ ਹੱਲ ਕਰਨ ਦੀ ਮੰਗ ਕੀਤੀ

Gurmander Singh, SDM Kharar, Kharar, Kharar News, News of Kharar, Kharar Updates

Web Admin

Web Admin

5 Dariya News

ਖਰੜ (ਐਸ.ਏ.ਐਸ.ਨਗਰ) , 18 Sep 2024

Last updated on: Sep 18, 2024, 00:00 IST

ਗਮਾਡਾ ਦੀ ਵੀ.ਆਰ.-6 ਸੜਕ ਸਬੰਧੀ ਇਲਾਕਾ ਨਿਵਾਸੀਆਂ ਵੱਲੋਂ ਉਠਾਏ ਗਏ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਐਸ.ਡੀ.ਐਮ ਖਰੜ ਨੂੰ ਤੁਰੰਤ ਪ੍ਰਭਾਵ ਨਾਲ ਘਟਨਾ ਸਥਾਨ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਰਾਹਗੀਰਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕੀਤਾ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜੈਨ ਨੇ ਦੱਸਿਆ ਕਿ ਐਸ.ਡੀ.ਐਮ ਖਰੜ ਗੁਰਮੰਦਰ ਸਿੰਘ ਨੇ ਬੀਤੀ ਸ਼ਾਮ ਗਮਾਡਾ ਦੇ ਕਾਰਜਕਾਰੀ ਇੰਜੀਨੀਅਰ ਅਵਦੀਪ ਅਤੇ ਓਮੈਕਸ ਦੇ ਨੁਮਾਇੰਦਿਆਂ ਨੂੰ ਨਾਲ ਲੈ ਕੇ ਸੜਕ ਦਾ ਦੌਰਾ ਕੀਤਾ ਹੈ।

ਗਮਾਡਾ ਦੇ ਅਧਿਕਾਰੀ ਅਤੇ ਓਮੈਕਸ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਲਾਕਾ ਨਿਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਤੁਰੰਤ ਪ੍ਰਭਾਵ ਨਾਲ ਹੱਲ ਕਰਨ। ਵੱਡੀ ਸਮੱਸਿਆ ਟੋਇਆਂ ਦੀ ਹੈ ਅਤੇ ਬਣਨ  ਵਾਲੀ ਪੁਲੀ ਦੇ ਨੇੜੇ ਢੁਕਵੇਂ ਡਾਇਵਰਸ਼ਨ ਰਿਫਲੈਕਟਰਾਂ ਦੀ ਘਾਟ ਹੈ ਤਾਂ ਜੋ ਆਉਣ-ਜਾਣ ਵਾਲਿਆਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ।

ਇਸ ਦੌਰਾਨ ਗਮਾਡਾ ਦੇ ਕਾਰਜਕਾਰੀ ਇੰਜਨੀਅਰ ਅਵਦੀਪ ਨੇ ਐਸ.ਡੀ.ਐਮ ਨੂੰ ਜਾਣੂ ਕਰਵਾਇਆ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਮਾਨਯੋਗ ਐਨ.ਜੀ.ਟੀ ਵੱਲੋਂ ਦਿੱਤੇ ਅੰਤਿਮ ਫੈਸਲੇ ਓ.ਏ. ਨੰ. 980/2019 'ਤੇ ਲਾਈ ਰੋਕ ਕਾਰਨ ਵੀ.ਆਰ.-6 ਰੋਡ ਦੇ ਆਰਡੀ 700 'ਤੇ ਮੈਸਰਜ਼ ਓਮੈਕਸ ਦੁਆਰਾ ਕਲਵਰਟ ਦੀ ਉਸਾਰੀ ਦਾ ਕੰਮ ਅਗਸਤ 2021 ਤੋਂ ਰੋਕ ਦਿੱਤਾ ਗਿਆ ਹੈ। ਇਹ ਕੇਸ ਅਜੇ ਵੀ ਸੁਪਰੀਮ ਕੋਰਟ ਵਿੱਚ ਸੁਣਵਾਈ ਅਧੀਨ ਹੈ। ਇਸ ਤੋਂ ਇਲਾਵਾ ਪੀ ਐਚ ਸੇਵਾਵਾਂ ਦੇ ਵਿਛਾਉਣ ਲਈ ਵੀ ਆਰ-6 ਸੜਕ ਦੇ ਅੰਤਿਮ/ਸੰਸ਼ੋਧਿਤ ਕਰਾਸ-ਸੈਕਸ਼ਨ ਨੂੰ ਸਮਰੱਥ ਅਧਿਕਾਰੀ ਦੁਆਰਾ ਮਨਜ਼ੂਰੀ ਦਿੱਤੀ ਜਾਣੀ ਬਾਕੀ ਹੈ। 

ਇਸੇ ਤਰ੍ਹਾਂ, ਵੀ ਆਰ-6 ਰੋਡ 'ਤੇ ਸਟੌਰਮ ਸੀਵਰ ਵਿਛਾਉਣ ਦਾ ਕੰਮ ਅਜੇ ਤੱਕ ਸਟੌਰਮ ਸੀਵਰ ਵਿਛਾਉਣ ਤੋਂ ਬਾਅਦ ਖੱਬੇ ਪਾਸੇ ਦੇ ਕੈਰੇਜਵੇਅ ਨੂੰ ਤੋੜ ਕੇ ਅਤੇ ਫਿਰ ਪੁਨਰ ਨਿਰਮਾਣ ਕਰਕੇ ਪੂਰਾ ਕੀਤਾ ਜਾਣਾ ਹੈ। ਉਕਤ ਮੁਦਿਆਂ ‘ਤੇ ਗਮਾਡਾ ਅਤੇ ਓਮੈਕਸ ਦੇ ਅਧਿਕਾਰੀਆਂ ਨੂੰ ਏ.ਡੀ.ਸੀ. (ਯੂ.ਡੀ.) ਨਾਲ ਵਿਸਤ੍ਰਿਤ ਮੀਟਿੰਗ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਵਸਨੀਕਾਂ ਵੱਲੋਂ ਰੋਜ਼ਾਨਾ ਉਠਾਏ ਜਾ ਰਹੇ ਮੁੱਦਿਆਂ ਨੂੰ ਹੱਲ ਕੀਤਾ ਜਾ ਸਕੇ।

 

Tags: Gurmander Singh , SDM Kharar , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD