Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਦੇ ਜੱਦੀ ਜ਼ਿਲ੍ਹੇ ‘ਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ; ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਪੰਜ ਕਾਰੋਬਾਰੀਆਂ ਨੂੰ ਦਿੱਤੇ ਮਨਜ਼ੂਰੀ ਪੱਤਰ

ਸੰਗਰੂਰ ਜ਼ਿਲ੍ਹੇ ‘ਚ ਪੰਜ ਵੱਖ-ਵੱਖ ਸਨਅਤਕਾਰ 11.64 ਕਰੋੜ ਦੀ ਲਾਗਤ ਨਾਲ ਲਗਾਉਣਗੇ ਆਪੋ-ਆਪਣੇ ਪਲਾਂਟ

Sandeep Rishi, DC Sangrur, Deputy Commissioner Sangrur, Sangrur

Web Admin

Web Admin

5 Dariya News

ਸੰਗਰੂਰ , 19 Sep 2024

Last updated on: Sep 19, 2024, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜੱਦੀ ਜ਼ਿਲ੍ਹੇ ਸੰਗਰੂਰ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਪੰਜ ਵੱਖ-ਵੱਖ ਕਾਰੋਬਾਰੀਆਂ ਵੱਲੋਂ 11.64 ਕਰੋੜ ਰੁਪਏ ਦੀ ਲਾਗਤ ਨਾਲ ਆਪੋ-ਆਪਣੀਆਂ ਸਨਅਤਾਂ ਸਥਾਪਤ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਕਾਰੋਬਾਰੀਆਂ ਨੂੰ ‘ਰਾਈਟ ਟੂ ਬਿਜ਼ਨਸ’ ਤਹਿਤ ਪਲਾਂਟ ਸਥਾਪਤ ਕਰਨ ਲਈ ਮਨਜ਼ੂਰੀ ਪੱਤਰ ਵੰਡਣ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੰਗਰੂਰ ਜ਼ਿਲ੍ਹੇ ਵਿੱਚ ਸਨਅਤਕਾਰਾਂ ਦੀ ਭਲਾਈ ਲਈ ਸਮਰਪਿਤ ਸਿੰਗਲ ਵਿੰਡੋ ਪ੍ਰਣਾਲੀ ਪੂਰੇ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਲਾਗੂ ਕੀਤੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਉੱਦਮੀਆਂ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਨਿਵੇਸ਼ ਕਰਕੇ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਦੱਸਿਆ ਇੱਥੋਂ ਦੇ ਫੋਕਲ ਪੁਆਇੰਟ ਵਿੱਚ ‘ਇੰਡਸਟਰੀ ਫੈਸਿਲਿਟੇਸ਼ਨ ਵਿੰਡੋ’ ਵੀ ਪਾਇਲਟ ਪ੍ਰੋਜੈਕਟ ਵਜੋਂ ਸਥਾਪਤ ਕੀਤੀ ਗਈ ਹੈ ਜਿੱਥੇ ਇੱਕੋ ਛੱਤ ਥੱਲੇ ਕਾਰੋਬਾਰੀਆਂ ਦੀਆਂ ਸਾਰੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੰਗਰੂਰ ਪ੍ਰਸ਼ਾਸਨ ਕਾਰੋਬਾਰੀਆਂ ਨੂੰ ਉਦਯੋਗਿਕ ਸ਼ਾਂਤੀ ਅਤੇ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਜੋ ਸਨਅਤਾਂ ਦੇ ਸਰਵਪੱਖੀ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਨੂੰ ਹੋਰ ਹੁਲਾਰਾ ਦੇ ਰਿਹਾ ਹੈ।

ਉਨ੍ਹਾਂ ਹੋਰਨਾਂ ਉੱਦਮੀਆਂ ਨੂੰ ਵੀ ਸੰਗਰੂਰ ਜ਼ਿਲ੍ਹੇ ਵਿੱਚ ਆਪਣੇ ਕਾਰੋਬਾਰ ਨੂੰ ਫੈਲਾਉਣ ਲਈ ਚੰਗੇ ਬੁਨਿਆਦੀ ਢਾਂਚੇ, ਹੁਨਰਮੰਦ ਮਨੁੱਖੀ ਵਸੀਲਿਆਂ ਤੇ ਬਿਹਤਰੀਨ ਉਦਯੋਗਿਕ ਤੇ ਕੰਮਕਾਜੀ ਸੱਭਿਆਚਾਰ ਦੇ ਅਨੁਕੂਲ ਮਾਹੌਲ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਡੀ.ਸੀ. ਸੰਦੀਪ ਰਿਸ਼ੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਤੇਜ਼ੀ ਨਾਲ ਹਰ ਖੇਤਰ ਵਿੱਚ ਨਵੀਆਂ ਪੁਲਾਂਘਾਂ ਪੁੱਟ ਰਿਹਾ ਹੈ। 

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਉਦਯੋਗੀਕਰਨ ਨੂੰ ਹੁਲਾਰਾ ਮਿਲਣ ਨਾਲ ਨੌਜਵਾਨਾਂ ਲਈ ਵੀ ਰੁਜ਼ਗਾਰ ਦੇ ਨਵੇਂ ਰਾਹ ਖੁੱਲ੍ਹ ਰਹੇ ਹਨ। ਜ਼ਿਕਰਯੋਗ ਹੈ ਕਿ ਸੰਗਰੂਰ ਜ਼ਿਲ੍ਹੇ ਵਿੱਚ ਸਥਾਪਤ ਹੋਣ ਵਾਲੀਆਂ ਇਨ੍ਹਾਂ ਨਵੀਆਂ ਯੂਨਿਟਾਂ ਵਿੱਚ ਰਾਧੇ ਸੋਵੈਕਸ, ਜੀ.ਐਮ. ਪਾਵਰ, ਕਲਾਸਿਕ ਕਿਚਨ, ਨੰਬਰਦਾਰ ਪਲਾਸਟਿਕ ਫੈਕਟਰੀ ਅਤੇ ਜੈਨ ਫੂਡ ਦੇ ਨਾਮ ਸ਼ਾਮਲ ਹਨ।

ਇਸ ਮੌਕੇ ਜ਼ਿਲ੍ਹਾ ਉਦਯੋਗ ਕੇਂਦਰ ਸੰਗਰੂਰ ਦੇ ਜਨਰਲ ਮੈਨੇਜਰ ਮਨਿੰਦਰ ਸਿੰਘ ਵੀ ਹਾਜ਼ਰ ਸਨ।

 

Tags: Sandeep Rishi , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD