Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਆਪਣੇ ਦਫ਼ਤਰ ਵਿਖੇ ਸੁਣੀਆਂ ਗਈਆਂ ਲੋਕਾਂ ਦੀਆਂ ਮੁਸ਼ਕਿਲਾਂ

ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦੇ ਢੁਕਵੇਂ ਤੇ ਜਲਦ ਨਿਪਟਾਰੇ ਲਈ ਜਾਰੀ ਕੀਤੇ ਆਦੇਸ਼

Sandeep Kumar, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 19 Sep 2024

Last updated on: Sep 19, 2024, 00:00 IST

ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਇਹਨਾਂ ਸਮੱਸਿਆਵਾਂ ਦੇ ਢੁਕਵੇਂ ਤੇ ਜਲਦ ਨਿਪਟਾਰੇ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਵੀਰਵਾਰ ਨੂੰ 9:30 ਵਜੇ ਤੋਂ ਲੈ ਕੇ 01:30 ਵਜੇ ਤੱਕ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾ ਰਹੀਆਂ ਹਨ ਅਤੇ ਉਹਨਾਂ ਦਾ ਸਮਾਂ-ਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।

ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ ਹੈੱਲਪ ਡੈਸਕ ਸਥਾਪਿਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਹ ਹੈੱਲਪ ਡੈਸਕ ਦਫ਼ਤਰ ਡਿਪਟੀ ਕਮਿਸ਼ਨਰ ਦੇ ਸਾਹਮਣੇ ਰਿਸ਼ੈਪਸਨ ਵਿਖੇ ਸਥਾਪਿਤ ਕੀਤਾ ਗਿਆ ਹੈ, ਜਿੱਥੇ ਦਫ਼ਤਰੀ ਸਮੇਂ ਦੌਰਾਨ ਕਰਮਚਾਰੀ ਉਪਲੱਬਧ ਹੋਵੇਗਾ ਅਤੇ ਸਰਕਾਰੀ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਗਾਈਡ ਕਰੇਗਾ ਤਾਂ ਜੋ ਉਹਨਾਂ ਨੂੰ ਸਰਕਾਰੀ ਕੰਮ ਕਰਵਾਉਣ ਵਿੱਚ ਕੋਈ ਮੁਸ਼ਕਿਲ ਨਾ ਆਵੇ।

ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਾਸੀਆਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ ਅਤੇ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਹਰ ਵਿਅਕਤੀ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।ਉਹਨਾਂ ਕਿਹਾ ਕਿ ਸਰਕਾਰ ਵੱਲੋਂ ਲੋਕ ਹਿੱਤ ਵਿਚ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਬਣਦਾ ਲਾਭ ਹਰ ਇੱਕ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ।

ਉਹਨਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ, ਇਸ ਗੱਲ ਨੂੰ ਸੰਬੰਧਿਤ ਵਿਭਾਗਾਂ ਦੇ ਮੁਖੀ ਯਕੀਨੀ ਬਣਾਉਣਗੇ ਅਤੇ ਲੋਕਾਂ ਦੇ ਕੰਮਾਂ ਦਾ ਸਮਾਂ-ਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।

 

Tags: Sandeep Kumar , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD