Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ

ਮਾਡਰਨ ਆਟੋਮੋਟਿਵਜ਼ ਲਿਮਟਡ ਦੇ ਵਫ਼ਦ ਵੱਲੋਂ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Anurag Verma

Web Admin

Web Admin

5 Dariya News

ਚੰਡੀਗੜ੍ਹ , 19 Sep 2024

Last updated on: Sep 19, 2024, 00:00 IST

ਸੂਬੇ ਵਿੱਚ ਨਿਵੇਸ਼ ਦੀ ਗਤੀ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਡਰਨ ਆਟੋਮੋਟਿਵਜ਼ ਲਿਮਟਡ ਨੂੰ ਸੂਬੇ ਵਿੱਚ ਆਪਣੇ ਪ੍ਰਾਜੈਕਟ ਦਾ ਵਿਸਥਾਰ ਕਰਨ ਅਤੇ ਲਗਜ਼ਰੀ ਕਾਰਾਂ ਬਣਾਉਣ ਵਾਲੀ ਨਾਮੀ ਕੰਪਨੀ ਬੀ.ਐਮ.ਡਬਲਿਊ. ਦੇ ਅਹਿਮ ਪਾਰਟਸ ਬਣਾਉਣ ਵਿੱਚ ਪੂਰਨ ਸਹਿਯੋਗ ਤੇ ਮਦਦ ਦਾ ਭਰੋਸਾ ਦਿੱਤਾ।ਮਾਡਰਨ ਆਟੋਮੋਟਿਵ ਲਿਮਟਡ ਦੇ ਵਫ਼ਦ ਦੇ ਨੁਮਾਇੰਦਿਆਂ ਅਦਿੱਤਿਆ ਗੋਇਲ, ਸੁਹੇਲ ਗੋਇਲ ਅਤੇ ਮਨੀਸ਼ ਬੱਗਾ ਨੇ ਅੱਜ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। 

ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਮਾਡਰਨ ਆਟੋਮੋਟਿਵ ਦੇਸ਼ ਦੀ ਪਹਿਲੀ ਕੰਪਨੀ ਹੈ ਜਿਸ ਨੂੰ ਜਰਮਨ ਦੀ ਲਗਜ਼ਰੀ ਕਾਰ ਨਿਰਮਾਤਾ ਕੰਪਨੀ ਬੀ.ਐਮ.ਡਬਲਿਊ. ਏ.ਜੀ. ਮਿਊਨਿਖ ਵੱਲੋਂ ਪਿਨੀਓਨ ਸ਼ਾਫਟਾਂ ਡਲਿਵਰ ਕਰਨ ਲਈ ਪ੍ਰਵਾਨਗੀ ਪ੍ਰਾਪਤ ਹੋਈ ਹੈ। ਉਨ੍ਹਾਂ ਨੇ ਕਿਹਾ ਕਿ 150 ਕਰੋੜ ਰੁਪਏ ਦੀ ਕੀਮਤ ਵਾਲੇ 25 ਲੱਖ ਯੂਨਿਟਾਂ ਲਈ ਆਰਡਰ ਦੀ ਪੁਸ਼ਟੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਵਿਕਾਸ ਅਤੇ ਟੈਸਟਿੰਗ ਲਈ ਸੈਂਕੜੇ ਕਰੋੜ ਰੁਪਏ ਦੇ ਨਿਵੇਸ਼ ਵਾਲੇ ਮਾਡਲਾਂ ਨੂੰ ਸ਼ਾਮਲ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਇਹ ਸਾਰਾ ਕੁੱਝ ਇਕ ਹੀ ਜਗ੍ਹਾ ਹੋਵੇਗਾ, ਜਿਸ ਨਾਲ ਵਾਧੂ ਉਤਪਾਦਨ ਇਕਾਈਆਂ ਜੋੜੀਆਂ ਜਾਣਗੀਆਂ, ਇਸ ਨਾਲ ਹੋਰ ਮਾਲੀਆ ਆਉਣ ਦੇ ਨਾਲ-ਨਾਲ ਰੋਜ਼ਗਾਰ ਦੇ ਜ਼ਿਆਦਾ ਮੌਕੇ ਪੈਦਾ ਹੋਣਗੇ। ਨਿਵੇਸ਼ ਕੰਪਨੀ ਨੂੰ ਭਵਿੱਖ ਦੇ ਉੱਦਮਾਂ ਲਈ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਅਗਲੇ ਮਹੀਨੇ ਪਲਾਂਟ ਦਾ ਨੀਂਹ ਪੱਥਰ ਰੱਖਣ ਲਈ ਵਫ਼ਦ ਦੇ ਸੱਦੇ ਨੂੰ ਸਵੀਕਾਰ ਕਰ ਲਿਆ। 

ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਮੋਹਰੀ ਆਟੋਮੋਟਿਵ ਦਿੱਗਜ਼ ਬੀ.ਐਮ.ਡਬਲਿਊ. ਦੇ ਪਾਰਟਸ ਹੁਣ ਸੂਬੇ ਵਿੱਚ ਤਿਆਰ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਪੰਜਾਬ ਨੂੰ ਅੰਤਰਰਾਸ਼ਟਰੀ ਨਕਸ਼ੇ 'ਤੇ ਉਜਾਗਰ ਕਰਨ ਦੇ ਨਾਲ-ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਿਵੇਸ਼ਕਾਂ ਦੀ ਭਲਾਈ ਲਈ ਸਹੀ ਮਾਅਨਿਆਂ ਵਿੱਚ ਸਿੰਗਲ ਵਿੰਡੋ ਸਿਸਟਮ ਵਾਲੀ ਉਦਯੋਗ ਪੱਖੀ ਸਰਕਾਰ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਮੌਕਿਆਂ ਦੀ ਧਰਤੀ ਹੈ ਅਤੇ ਵਿਸ਼ਵ ਭਰ ਦੀਆਂ ਪ੍ਰਮੁੱਖ ਕੰਪਨੀਆਂ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ, ਉਦਯੋਗਿਕ ਵਿਕਾਸ ਲਈ ਸੁਖਾਵਾਂ ਮਾਹੌਲ ਅਤੇ ਉਦਯੋਗਕਿ ਸ਼ਾਂਤੀ ਹੈ, ਜੋ ਕਿ ਇਸ ਦੇ ਸਰਵਪੱਖੀ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਨੂੰ ਹੁਲਾਰਾ ਦੇ ਰਹੇ ਹਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Anurag Verma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD