Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Vigilance Bureau, Crime News Punjab, Punjab Police, Police, Crime News, Ludhiana Police, Ludhiana

Web Admin

Web Admin

5 Dariya News

ਲੁਧਿਆਣਾ , 19 Sep 2024

Last updated on: Sep 19, 2024, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਚਰਚਿਤ ਅਨਾਜ ਘੁਟਾਲੇ ਦੇ ਦੋਸ਼ੀ ਰਾਕੇਸ਼ ਸਿੰਗਲਾ, ਸਾਬਕਾ ਡਿਪਟੀ ਡਾਇਰੈਕਟਰ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਸਾਥੀ ਅਤੇ ਬੱਤਰਾ ਫਾਰਮਾਸਿਊਟੀਕਲਜ਼ ਦੇ ਡਿਸਟ੍ਰੀਬਿਊਟਰ ਅਨੁਰਾਗ ਬੱਤਰਾ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਉੱਪਰ ਸਿੰਗਲਾ ਦੇ ਕਾਲੇ ਧਨ ਨੂੰ ਚਿੱਟੇ ਵਿੱਚ ਤਬਦੀਲ ਕਰਨ ਦਾ ਦੋਸ਼ ਹੈ। ਉਕਤ ਮੁਲਜ਼ਮ ਨੂੰ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਉਸ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ਉਤੇ ਵਿਜੀਲੈਂਸ ਬਿਊਰੋ ਦੇ ਹਵਾਲੇ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਹੋਰਾਂ ਖਿਲਾਫ  ਐਫ.ਆਈ.ਆਰ. ਨੰਬਰ 11 ਮਿਤੀ 16.08.2022 ਨੂੰ ਭਾਰਤੀ ਦੰਡਾਵਲੀ ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ, 8, 12, 13 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਦਰਜ ਹੈ ਜਿਸ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਉਕਤ ਡਿਪਟੀ ਡਾਇਰੈਕਟਰ ਸਿੰਗਲਾ ਨੇ ਆਪਣੇ ਅਤੇ ਆਪਣੀ ਪਤਨੀ ਦੇ ਨਾਂ 'ਤੇ ਅਣਜਾਣੇ ਆਮਦਨੀ ਦੇ ਸਰੋਤਾਂ ਤੋਂ 12 ਜਾਇਦਾਦਾਂ ਖਰੀਦੀਆਂ ਸਨ। ਬਾਅਦ ਵਿੱਚ ਸਿੰਗਲਾ ਨੂੰ ਉਪਰੋਕਤ ਕੇਸ ਵਿੱਚ ਇਸ਼ਤਿਹਾਰੀ ਭਗੌੜਾ (ਪੀ.ਓ.) ਕਰਾਰ ਦੇ ਦਿੱਤਾ ਗਿਆ ਸੀ।

ਇਸ ਉਪਰੰਤ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸ ਦੀ ਪਤਨੀ ਰਚਨਾ ਸਿੰਗਲਾ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ) ਤੇ 13(2) ਤਹਿਤ ਐਫ.ਆਈ.ਆਰ. ਨੰਬਰ 08 ਮਿਤੀ 19.04.2023 ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਮੁਲਜ਼ਮ ਆਰ.ਕੇ ਸਿੰਗਲਾ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ 'ਚ ਤਾਇਨਾਤੀ ਦੌਰਾਨ ਰਿਸ਼ਵਤ ਰਾਹੀਂ ਵੱਡੀ ਰਕਮ ਇਕੱਠੀ ਕੀਤੀ ਸੀ ਅਤੇ ਆਪਣੀ ਪਤਨੀ ਰਚਨਾ ਸਿੰਗਲਾ ਦੀ ਅਪਰਾਧਿਕ ਮਿਲੀਭੁਗਤ ਨਾਲ ਉਸ ਦੇ ਨਾਂ 'ਤੇ ਕਈ ਜਾਇਦਾਦਾਂ ਖਰੀਦੀਆਂ ਸਨ, ਜੋ ਉਸ ਦੀ ਆਮਦਨ ਦੇ ਸਰੋਤਾਂ ਨਾਲ ਮੇਲ ਨਹੀਂ ਖਾਂਦੀਆਂ। 

ਜਾਂਚ ਦੌਰਾਨ ਇਹ ਵੀ ਪਤਾ ਲੱਗਾ ਕਿ ਮੁਲਜ਼ਮ ਸਿੰਗਲਾ ਨੇ ਲਗਭਗ 5 ਕਰੋੜ ਰੁਪਏ ਦੀਆਂ 12 ਜਾਇਦਾਦਾਂ ਖਰੀਦੀਆਂ ਸਨ। ਇਹਨਾਂ 12 ਜਾਇਦਾਦਾਂ ਵਿੱਚੋਂ 4 ਲੁਧਿਆਣਾ ਸ਼ਹਿਰ ਵਿਖੇ, 5 ਐਸ.ਸੀ.ਓਜ਼ ਖੰਨਾ ਵਿਖੇ, 01 ਚੰਡੀਗੜ੍ਹ ਵਿਖੇ ਅਤੇ 2 ਜਾਇਦਾਦਾਂ (ਐਸ.ਸੀ.ਓਜ਼) ਮੁਹਾਲੀ ਦੇ ਨਿਊ ਚੰਡੀਗੜ੍ਹ ਵਿਖੇ ਹਨ। ਉਨ੍ਹਾਂ ਅੱਗੇ ਕਿਹਾ ਕਿ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 18ਏ ਤਹਿਤ ਉਸ ਦੀਆਂ ਸਾਰੀਆਂ 12 ਜਾਇਦਾਦਾਂ ਦੀ ਕੁਰਕੀ ਲਈ ਲੁਧਿਆਣਾ ਦੀ ਅਦਾਲਤ ਵਿੱਚ ਕਾਰਵਾਈ ਪ੍ਰਕਿਰਿਆ ਅਧੀਨ ਹੈ। ਬੁਲਾਰੇ ਨੇ ਦੱਸਿਆ ਕਿ ਉਕਤ ਮਾਮਲੇ ਦੀ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਅਨੁਰਾਗ ਬੱਤਰਾ ਵਾਸੀ ਐਸ.ਸੀ.ਓ. 360, ਸੈਕਟਰ 32 ਡੀ, ਚੰਡੀਗੜ੍ਹ ਨੇ ਆਰ. ਕੇ. ਸਿੰਗਲਾ ਦੀ ਉਸਦੇ ਕਾਲੇ ਧਨ ਨੂੰ ਚਿੱਟੇ ਵਿੱਚ ਤਬਦੀਲ ਕਰਨ ਵਿੱਚ ਮੱਦਦ ਕੀਤੀ ਸੀ। 

ਉਸ ਨੇ ਸਾਲ 2021 ਦੌਰਾਨ ਰਚਨਾ ਸਿੰਗਲਾ ਦੇ ਬੈਂਕ ਖਾਤੇ ਵਿੱਚ 9,03,450 ਲੱਖ ਰੁਪਏ ਅਤੇ 19,05,750 ਲੱਖ ਰੁਪਏ (ਕੁੱਲ 28,09,200 ਰੁਪਏ) ਤਬਦੀਲ ਕੀਤੇ ਸਨ। ਮੁਲਜ਼ਮ ਅਨੁਰਾਗ ਬੱਤਰਾ ਇਸ ਗੱਲ ਦਾ ਸਪੱਸ਼ਟੀਕਰਨ ਦੇਣ ਵਿੱਚ ਅਸਫਲ ਰਿਹਾ ਕਿ ਹਰਿਆਣਾ ਸਰਕਾਰ ਤੋਂ 5 ਆਰਡਰ ਪ੍ਰਾਪਤ ਕਰਨ ਲਈ ਰਚਨਾ ਸਿੰਗਲਾ ਵੱਲੋਂ ਕਿਸ ਤਰ੍ਹਾਂ ਦੀ ਮੱਦਦ ਕੀਤੀ ਗਈ ਸੀ। 

ਮੁਲਜ਼ਮ ਬੱਤਰਾ ਵੱਲੋਂ ਜਾਂਚ ਦੌਰਾਨ ਇਹ ਵੀ ਖ਼ੁਲਾਸਾ ਕੀਤਾ ਗਿਆ ਹੈ ਕਿ ਜਿਨ੍ਹਾਂ ਦਿਨਾਂ ਵਿੱਚ ਪੈਸੇ ਟਰਾਂਸਫਰ ਕੀਤੇ ਗਏ, ਰਚਨਾ ਸਿੰਗਲਾ ਭਾਰਤ ਵਿੱਚ ਨਹੀਂ ਸਗੋਂ ਵਿਦੇਸ਼ ਵਿੱਚ ਸੀ। ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਉਕਤ ਮੁਲਜ਼ਮ ਬੱਤਰਾ ਨੇ ਆਪਣਾ ਜ਼ੁਰਮ ਕਬੂਲ ਕਰ ਲਿਆ ਹੈ ਅਤੇ ਖੁਲਾਸਾ ਕੀਤਾ ਹੈ ਕਿ ਉਸ ਦੇ ਇਕ ਦੋਸਤ ਨੇ ਉਸ ਨੂੰ ਆਰ. ਕੇ. ਸਿੰਗਲਾ ਦੇ ਕਾਲਾ ਧਨ ਨੂੰ ਚਿੱਟੇ ਵਿੱਚ ਤਬਦੀਲ ਕਰਨ ਲਈ ਕਿਹਾ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Ludhiana Police , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD