Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Vigilance Bureau, Crime News Punjab, Punjab Police, Police, Crime News, Hoshiarpur Police, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 19 Sep 2024

Last updated on: Sep 19, 2024, 00:00 IST

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਮਾਲ ਹਲਕਾ ਜਹਾਨਪੁਰ, ਤਹਿਸੀਲ ਮੁਕੇਰੀਆਂ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜੋਗਿੰਦਰ ਪਾਲ ਨੂੰ 5000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਨੂੰ ਹੁਸ਼ਿਆਰਪੁਰ ਦੇ ਪਿੰਡ ਜਹਾਨਪੁਰ ਦੇ ਵਸਨੀਕ ਸਰੂਪ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸਦੀ ਜੱਦੀ ਜ਼ਮੀਨ ਦਾ ਇੰਤਕਾਲ ਦਰਜ ਕਰਵਾਉਣ ਦੇ ਬਦਲੇ ਤਿੰਨ ਵੱਖ-ਵੱਖ ਮੌਕਿਆਂ ’ਤੇ 5000 ਰੁਪਏ ਦੀ  ਰਿਸ਼ਵਤ ਲਈ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਦੌਰਾਨ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਸਹੀ-ਵ-ਦਰੁਸਤ ਪਾਏ ਗਏ ਹਨ। 

ਇਸ ਪੜਤਾਲੀਆ ਰਿਪੋਰਟ ਦੇ ਆਧਾਰ ’ਤੇ ਉਕਤ ਪਟਵਾਰੀ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਪਟਵਾਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Hoshiarpur Police , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD