Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੀ.ਆਰ.ਟੀ.ਸੀ ਅਤੇ ਪਨਬੱਸ ਦੇ ਕੱਚੇ ਮੁਲਾਂਜਮਾ ਦੀ ਸਰਕਾਰ ਨੂੰ ਚਿਤਾਵਨੀ 21 ਅਕਤੂਬਰ ਤੋਂ ਕਰਾਂਗੇਂ ਚੱਕਾ ਜਾਮ

Protest, Agitation, Demonstration, Strike,Mansa

5 Dariya News

5 Dariya News

5 Dariya News

ਬੁਡਲਾਡਾ , 19 Sep 2024

Last updated on: Sep 19, 2024, 00:00 IST

ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਡੀਪੂਆਂ ਅੱਗੇ ਗੇਟ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਬੁਢਲਾਡਾ ਵਿਖੇ ਵੀ ਪੰਜਾਬ ਸਰਕਾਰ ਖਿਲਾਫ ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਵੱਲੋਂ ਗੇਟ ਰੈਲੀ ਕਰਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਪ੍ਰਧਾਨ ਗੁਰਸੇਵਕ ਸਿੰਘ ਹੈਪੀ ਨੇ ਕਿਹਾ ਕਿ ਸਰਕਾਰ ਲੰਬੇ ਸਮੇਂ ਤੋਂ ਉਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਉਹਨਾਂ ਦੱਸਿਆ ਮੁੱਖ ਮੰਤਰੀ ਪੰਜਾਬ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ,ਘੱਟ ਤਨਖਾਹ ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕਰਨ ਸਬੰਧੀ,ਮੁਲਾਜ਼ਮਾਂ ਤੇ ਮਾਰੂ ਕੰਡੀਸ਼ਨਾ ਨੂੰ ਖਤਮ ਕਰਕੇ ਸਰਵਿਸ ਰੂਲ ਲਾਗੂ ਕਰਨ,ਠੇਕੇਦਾਰੀ ਸਿਸਟਮ ਤੋਂ  ਬਾਹਰ ਕੱਢਣ,ਟਰਾਂਸਪੋਰਟ ਮਾਫੀਆ ਖਤਮ ਕਰਨ,ਕਿਲੋਮੀਟਰ ਬੱਸਾਂ ਬੰਦ ਕਰਨ,ਸਰਕਾਰੀ ਬੱਸਾਂ ਦੀ ਗਿਣਤੀ 10 ਹਜ਼ਾਰ ਕਰਨ ਆਦਿ ਮੰਗਾਂ ਦਾ ਹੱਲ ਕਰਨ ਲਈ ਇੱਕ ਕਮੇਟੀ ਗਠਿਤ ਕੀਤੀ ਗਈ ਸੀ। 

ਜਿਸ ਵਿੱਚ ਦੋ ਜਥੇਬੰਦੀ ਦੇ ਆਗੂ  ਸ਼ਾਮਲ ਕੀਤੇ ਗਏ ਸੀ ਅਤੇ ਯੂਨੀਅਨ ਵੱਲੋਂ ਆਪਣੇ ਸਾਰੇ ਪੱਖ ਉਸ ਕਮੇਟੀ ਵਿੱਚ ਰੱਖੇ ਗਏ ਸੀ ਜਿਸ ਤੋਂ ਬਾਅਦ ਅਦਾਰਿਆਂ ਦੇ ਡਾਇਰੈਕਟਰਾ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪਾਲਸੀ ਬਣਾ ਕੇ ਟਰਾਂਸਪੋਰਟ ਮੰਤਰੀ ਸਾਹਿਬ ਨੂੰ ਭੇਜ ਦਿੱਤੀ। ਪਰ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪਾਲਸੀ ਨੂੰ ਲੰਮਕਾ ਕੇ ਟਾਇਮ ਟਪਾਉਣਾਂ ਚਹੁੰਦੀ ਹੈ।

ਜਿਸ ਕਰਕੇ ਅੱਜ ਪੰਜਾਬ ਭਰ ਵਿੱਚ ਗੇਟ ਰੈਲੀਆਂ ਕਰਕੇ ਸੁੱਤੀ ਸਰਕਾਰ ਨੂੰ  ਜਗਾਇਆ ਜਾ ਰਿਹਾ ਆਗੂਆਂ ਨੇ ਦੱਸਿਆ ਕਿ ਆਉਣ ਵਾਲੀਆਂ ਜਿਮਨੀ ਚੋਣਾਂ ਵਿੱਚ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਨਾਲ ਹੀ ਉਹਨਾਂ ਦੱਸਿਆ ਕਿ 25 ਸਤੰਬਰ ਨੂੰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ ਅਤੇ  8 ਅਕਤੂਬਰ ਨੂੰ ਜਲੰਧਰ ਕੰਨਵੈਨਸ਼ਨ ਹੋਵੇਗੀ।  

15 ਅਕਤੂਬਰ ਨੂੰ ਬੱਸ ਸਟੈਂਡ ਬੰਦ ਕੀਤੇ ਜਾਣਗੇ ,18 ਅਕਤੂਬਰ ਨੂੰ ਗੇਟ ਰੈਲੀਆਂ ਕਰਕੇ 21 ਅਕਤੂਬਰ ਤੋਂ ਪੂਰਨ ਤੌਰ ਤੇ ਚੱਕਾ ਜਾਮ ਕੀਤਾ ਜਾਵੇਗਾ ਅਤੇ 22 ਅਕਤੂਬਰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ। ਜੇਕਰ ਫੇਰ ਵੀ ਹੱਲ ਨਾ ਕੀਤਾ ਗਿਆ ਤਾ ਹੜਤਾਲ ਅਣਮਿੱਥੇ ਸਮੇਂ ਵਾਸਤੇ ਵੀ ਕੀਤੀ ਜਾਵੇਗੀ। ਜਿਸ ਦੀ ਜ਼ਿਮੇਵਾਰੀ ਸਰਕਾਰ ਅਤੇ ਮਨੇਜਮੈਂਟ ਦੀ ਹੋਵੇਗੀ। 

ਇਸ ਮੌਕੇ ਜਸਵਿੰਦਰ ਸਿੰਘ ,ਚੇਅਰਮੈਨ  ਮਨਦੀਪ ਸਿੰਘ ,ਵਾਇਸ ਚੇਅਰਮੈਨ  ਸੁਰਜੀਤ ਸਿੰਘ ,ਸਲਾਹਕਾਰ ਗੁਰਸੇਵਕ ਸਿੰਘ ,ਮਿਸਤਰੀ ਜੀਵਨ ਸਿੰਘ ,ਮਿਸਤਰੀ ਗੁਰਵਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।

 

Tags: Protest , Agitation , Demonstration , Strike , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD