Friday, 05 June 2026

 

 

ਖ਼ਾਸ ਖਬਰਾਂ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ

 

ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣਾ ਮਨੁੱਖਾਂ, ਜੀਵਾਂ ਅਤੇ ਵਾਤਾਵਰਣ ਲਈ ਹਾਨੀਕਾਰਕ - ਕੁਲਵੰਤ ਸਿੰਘ

ਨੈਸ਼ਨਲ ਪਾਵਰ ਟ੍ਰੇਨਿੰਗ ਇੰਸਟੀਚਿਊਟ ਵੱਲੋਂ ਇੱਕ ਰੋਜ਼ਾ ਸਿਖਲਾਈ ਤੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ

Kulwant Singh, DC Mansa, Deputy Commissioner Mansa

Web Admin

Web Admin

5 Dariya News

ਮਾਨਸਾ , 19 Sep 2024

Last updated on: Sep 19, 2024, 00:00 IST

ਨੈਸ਼ਨਲ ਪਾਵਰ ਟੇ੍ਰਨਿੰਗ ਇੰਸਟੀਚਿਊਟ ਨੰਗਲ ਵੱਲੋਂ ਸਥਾਨਕ ਮਹਿਕ ਰਿੋਜ਼ਰਟ ਵਿਖੇ ਕੋਲਾ ਥਰਮਲ ਪਾਵਰ ਪਲਾਂਟ ਵਿੱਚ ਬਾਇਓਮਾਸ ਦੀ ਵਰਤੋਂ ਬਾਰੇ ਇੱਕ ਰੋਜ਼ਾ ਸਿਖਲਾਈ ਤੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਡਿਪਟੀ ਕਮਿਸ਼ਨਰ ਮਾਨਸਾ ਸ੍ਰ. ਕੁਲਵੰਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਝੋਨੇ ਜਾਂ ਕੋਈ ਹੋਰ ਫਸਲ ਦੀ ਕਟਾਈ ਤੋਂ ਬਾਅਦ ਕਿਸਾਨ ਭਰਾਵਾਂ ਵੱਲੋਂ ਉਸਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਦੇ ਸਿੱਟੇ ਵਜੋਂ ਜਿੱਥੇ ਮਿੱਟੀ ਦੀ ਉਪਜਾਊ ਸ਼ਕਤੀ ਘੱਟਦੀ ਹੈ, ਉਥੇ ਹੀ ਇਸ ਤੋਂ ਜ਼ਹਿਰੀਲਾ ਧੂੰਆ ਪੈਦਾ ਹੁੰਦਾ ਹੈ ਜੋ ਕਿ ਮਨੁੱਖਾਂ ਅਤੇ ਜੀਵਾਂ ਲਈ ਕਾਫ਼ੀ ਹਾਨੀਕਾਰਕ ਹੁੰਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਦੋਂ ਅਸੀਂ ਖੇਤਾਂ ਵਿੱਚ ਰਹਿੰਦ-ਖੂੰਹਦ ਨੂੰ ਅੱਗ ਲਗਾਉਂਦੇ ਹਾਂ, ਤਾਂ ਉਸ ਕਾਰਨ ਆਲੇ-ਦੁਆਲੇ ਦਰੱਖਤਾਂ ਨੂੰ ਵੀ ਅੱਗ ਲੱਗ ਜਾਂਦੀ ਹੈ, ਜਿਸ ਨਾਲ ਵਾਤਾਵਰਨ ਦਾ ਕਾਫ਼ੀ ਨੁਕਸਾਨ ਹੁੰਦਾ ਹੈ। ਕਈ ਵਾਰ ਦਰੱਖਤਾਂ ’ਤੇ ਪੰਛੀਆਂ ਨੇ ਆਲ੍ਹਣੇ ਬਣਾਏ ਹੁੰਦੇ ਹਨ, ਜਿਸ ਵਿੱਚ ਪੰਛੀ ਅਤੇ ਉਨ੍ਹਾਂ ਦੇ ਛੋਟੇ ਬੱਚੇ ਹੁੰਦੇ ਹਨ, ਉਹ ਵੀ ਇਸ ਅੱਗ ਦੀ ਚਪੇਟ ਵਿੱਚ ਆ ਜਾਂਦੇ ਹਨ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸਾਂਭ-ਸੰਭਾਲ ਸਾਡੀ ਨੈਤਿਕ ਜ਼ਿੰਮੇਵਾਰੀ ਹੈ। 

ਸਾਫ਼-ਸੁਥਰੇ ਵਾਤਾਵਰਣ ਵਿੱਚ ਹੀ ਅਸੀਂ ਬਿਮਾਰੀ ਰਹਿਤ ਜ਼ਿੰਦਗੀ ਬਤੀਤ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦੇ ਸੁਚੱਜੇ ਪ੍ਰਬੰਧਨ ਵੱਲ ਧਿਆਨ ਦੇਣਾ ਚਾਹੀਦਾ ਹੈ। ਰਹਿੰਦ ਖੂੰਹਦ ਦੇ ਸੁਚੱਜੇ ਪ੍ਰਬੰਧਨ ਨਾਲ ਅਸੀਂ ਜ਼ਮੀਨ ਦੀ ਉਪਜਾਊ ਸਮਰੱਥਾ ਵਿੱਚ ਵਾਧਾ ਕਰ ਕੇ ਵੱਧ ਝਾੜ ਪੈਦਾ ਕਰ ਸਕਦੇ ਹਾਂ।

ਸ੍ਰ ਕੁਲਵੰਤ ਸਿੰਘ ਨੇ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਤਾਂ ਘਟਦੀ ਹੀ ਹੈ ਇਸ ਤੋਂ ਇਲਾਵਾ ਧਰਤੀ ਦੇ ਮਿੱਤਰ ਕੀੜੇ ਵੀ ਸੜ ਕੇ ਮਰ ਜਾਂਦੇ ਹਨ, ਜੋ ਫਸਲਾਂ ਨੂੰ ਬਚਾਉਣ ਲਈ ਕਾਫ਼ੀ ਸਹਾਈ ਹੁੰਦੇ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਪਿੰਡਾਂ ਵਿੱਚ ਜਾ ਕੇ ਪਰਾਲੀ ਪ੍ਰਬੰਧਨ ਸਬੰਧੀ ਕੈਂਪ ਲਗਾਏ ਜਾਂਦੇ ਹਨ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਪ੍ਰਬੰਧਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲੈਣ ਲਈ ਕਿਸਾਨ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਸਲਾਹ ਜ਼ਰੂਰ ਲੈਣ। 

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਬਸਿਡੀ ’ਤੇ ਮੁਹੱਈਆ ਕਰਵਾਈ ਜਾਂਦੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਯੋਗ ਪ੍ਰਬੰਧਨ ਕੀਤਾ ਜਾ ਸਕਦਾ ਹੈ। ਇਸ ਦੌਰਾਨ ਡਾਇਰੈਕਟਰ ਨੈਸ਼ਨਲ ਪਾਵਰ ਟੇ੍ਰਨਿੰਗ ਇੰਸਟੀਚਿਊਟ ਡਾ. ਤ੍ਰਿਪਤਾ ਠਾਕੁਰ ਅਤੇ ਮਿਸ਼ਨ ਡਾਇਰੈਕਟਰ ਸਮਰੱਥ ਸ੍ਰੀ ਸਤੀਸ਼ ਉਪਾਧਿਆ ਵੱਲੋਂ ਆਨਲਾਈਨ ਵੀਡੀਓ ਕਾਨਫਰੰਸ ਰਾਹੀਂ ਜੁੜ ਕੇ ਪਰਾਲੀ ਦੇ ਯੋਗ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਵਢਮੁੱਲੀ ਜਾਣਕਾਰੀ ਸਾਂਝੀ ਕੀਤੀ। 

ਇਸ ਮੌਕੇ ਡਾਇਰੈਕਟ ਨੈਸ਼ਨਲ ਪਾਵਰ ਟੇ੍ਰਨਿੰਗ ਇੰਸਟੀਚਿਊਟ (ਮੁੱਖ ਦਫ਼ਤਰ) ਡਾ. ਐਨ.ਕੇ. ਸ੍ਰੀਵਾਸਤਵ, ਡਾਇਰੈਕਟਰ ਡਾ. ਰਵੀਚੰਦਰਬਾਬੂ, ਮੁੱਖ ਖੇਤੀਬਾੜੀ ਅਫ਼ਸਰ ਸ੍ਰ. ਹਰਵਿੰਦਰ ਸਿੰਘ ਸਿੱਧੂ, ਖੇਤੀਬਾੜੀ ਵਿਭਾਗ ਦੇ ਹੋਰ ਅਧਿਕਾਰੀਆਂ ਤੋਂ ਇਲਾਵਾ ਕਿਸਾਨ ਹਾਜ਼ਰ ਸਨ।

 

Tags: Kulwant Singh , DC Mansa , Deputy Commissioner Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD