Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਸਰਕਾਰ ਪ੍ਰਸ਼ਾਸ਼ਨਿਕ ਸੇਵਾਵਾਂ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ - ਮਦਨ ਲਾਲ ਬੱਗਾ

Madan Lal Bagga, Ludhiana, AAP, Aam Aadmi Party, Aam Aadmi Party Punjab, AAP Punjab, Bhagwant Mann Sarkar Tuhade Dwar

5 Dariya News

5 Dariya News

5 Dariya News

ਲੁਧਿਆਣਾ , 19 Sep 2024

Last updated on: Sep 19, 2024, 00:00 IST

ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਵਿਖੇ 'ਸਰਕਾਰ ਤੁਹਾਡੇ ਦੁਆਰ' ਪਹਿਲਕਦਮੀ ਤਹਿਤ ਲੱਗੇ ਵਿਸ਼ੇਸ਼ ਕੈਂਪ ਦੌਰਾਨ ਵੱਖ-ਵੱਖ 44 ਤਰ੍ਹਾਂ ਦੀਆਂ ਪ੍ਰਸ਼ਾਸ਼ਨਿਕ ਸੇਵਾਵਾਂ ਦਾ ਵਸਨੀਕਾਂ ਨੇ ਭਰਪੂਰ ਲਾਹਾ ਲਿਆ ਹੈ। ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਦੱਸਿਆ ਕਿ ਸਥਾਨਕ ਗੁਰੂ ਰਾਮ ਰਾਏ ਪਬਲਿਕ ਸਕੂਲ, ਸੇਖੇਵਾਲ ਰੋਡ, ਨੇੜੇ ਸ਼ਿਵਪੁਰੀ, ਲੁਧਿਆਣਾ ਵਿਖੇ ਲੱਗੇ ਕੈਂਪ ਦੌਰਾਨ ਸੈਂਕੜਿਆਂ ਦੀ ਗਿਣਤੀ ਵਿੱਚ ਪ੍ਰਸ਼ਾਸ਼ਨਿਕ ਸੇਵਾਵਾਂ ਦਾ ਲਾਭ ਲਿਆ ਹੈ।

ਕੈਂਪ ਦੌਰਾਨ ਵਿਧਾਇਕ ਬੱਗਾ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਮੇਜ਼ਰ ਅਮਿਤ ਸਰੀਨ, ਐਸ.ਡੀ.ਐਮ. ਵਿਕਾਸ ਹੀਰਾ ਤੋਂ ਇਲਾਵਾ ਨਗਰ ਨਿਗਮ, ਪੁਲਿਸ ਪ੍ਰਸ਼ਾਸ਼ਨ ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਗੁਰੂ ਰਾਮ ਰਾਏ ਪਬਲਿਕ ਸਕੂਲ ਵਿੱਚ ਲੱਗੇ ਕੈਂਪ ਮੌਕੇ ਵਿਧਾਇਕ ਬੱਗਾ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਮਾਲ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ ਅਤੇ ਔਰਤਾਂ ਅਤੇ ਬੱਚਿਆਂ ਦੇ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੀ.ਐਸ.ਪੀ.ਸੀ.ਐਲ., ਪੇਂਡੂ ਵਿਕਾਸ ਅਤੇ ਪੰਚਾਇਤਾਂ, ਫੂਡ ਸਪਲਾਈ, ਲੇਬਰ, ਪੁਲਿਸ ਅਤੇ ਹੋਰ ਵਿਭਾਗਾਂ ਵਲੋਂ ਵੀ ਸ਼ਮੂਲੀਅਤ ਕੀਤੀ ਗਈ ਜਿੱਥੇ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਐਫੀਡੇਵਿਟ ਤਸਦੀਕ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਜਾਤੀ ਸਰਟੀਫਿਕੇਟ, ਉਸਾਰੀ ਕਾਮਿਆਂ ਦੀ ਰਜਿਸਟਰੇਸ਼ਨ, ਬੁਢਾਪਾ ਪੈਂਨਸ਼ਨ, ਬੀ.ਸੀ. ਸਰਟੀਫਿਕੇਟ, ਬਿਜਲੀ ਬਿੱਲਾਂ ਦੀ ਅਦਾਇਗੀ, ਜਨਮ ਸਰਟੀਫਿਕੇਟ 'ਚ ਨਾਮ ਦਰਜ ਕਰਵਾਉਣ, ਮਾਲ ਰਿਕਾਰਡ ਬਾਰੇ ਜਾਣਕਾਰੀ, ਮੈਰਿਜ ਰਜਿਸਟਰੇਸ਼ਨ, ਮੌਤ ਦੇ ਸਰਟੀਫਿਕੇਟ ਦੀਆਂ ਲੋੜ ਅਨੁਸਾਰ ਕਾਪੀਆਂ, ਉਸਾਰੀ ਕਾਮਿਆਂ ਦੀ ਰਜਿਸਟਰੇਸ਼ਨ ਨਵਿਆਉਣ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਨੂੰ ਤਸਦੀਕ ਕਰਨਾ, ਦਿਹਾਤੀ ਖੇਤਰ ਦੇ ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਵਿਧਵਾ/ਆਸ਼ਰਿਤ ਬੱਚਿਆਂ ਦੀ ਪੈਂਨਸ਼ਨ, ਭਾਰ ਮੁਕਤ ਸਰਟੀਫਿਕੇਟ, ਜਨਮ ਸਰਟੀਫਿਕੇਟ ਦੀ ਲੇਟ ਐਂਟਰੀ, ਦਿਵਿਆਂਗ ਸਰਟੀਫਿਕੇਟ, ਸ਼ਗਨ ਸਕੀਮ ਦੇ ਕੇਸ, ਸਰਹੱਦੀ ਖੇਤਰ ਦੇ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈਜ਼ ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਪੀ.ਸੀ.ਸੀ., ਮੌਤ ਦੇ ਸਰਟੀਫਿਕੇਟ ਸੋਧ, ਕੰਢੀ ਖੇਤਰ ਸਰਟੀਫਿਕੇਟ ਆਦਿ ਸੇਵਾਵਾਂ ਦਿੱਤੀਆਂ ਗਈਆਂ।

 

Tags: Madan Lal Bagga , Ludhiana , AAP , Aam Aadmi Party , Aam Aadmi Party Punjab , AAP Punjab , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD