Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪ੍ਰਧਾਨ ਮੰਤਰੀ ਦੇ ਜਨਮ ਦਿਨ ਦੀਆਂ ਦੇਸ਼ ਵਾਸੀਆਂ ਨੂੰ ਲੱਖ ਲੱਖ ਵਧਾਈਆ : ਡਾਕਟਰ ਜਗਮੋਹਨ ਸਿੰਘ ਰਾਜੂ

ਅੱਜ ਸੇਵਾ ਪਖਵਾੜੇ ਦੇ ਰੂਪ ਵਿੱਚ ਮਨਾਇਆ ਗਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 74ਵਾ ਜਨਮਦਿਨ:-ਡਾਕਟਰ ਜਗਮੋਹਨ ਸਿੰਘ ਰਾਜੂ

Dr. Jagmohan Singh Raju, Bharatiya Janata Party, BJP, BJP Punjab, Fateh Jung Singh Bajwa, Blood Camp, Blood Donation Camp

Web Admin

Web Admin

5 Dariya News

ਚੰਡੀਗੜ੍ਹ , 17 Sep 2024

Last updated on: Sep 17, 2024, 00:00 IST

ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੇ 74ਵੇ  ਜਨਮ ਦਿਨ ਨੂੰ ਪੰਜਾਬ ਭਾਜਪਾ ਨੇ ਸੇਵਾ ਪਖਵਾੜੇ ਦੇ ਤੌਰ ਤੇ ਮਨਾਇਆ, ਪੂਰੇ ਪੰਜਾਬ ਵਿੱਚ ਖੂਨਦਾਨ ਕੈਂਪ ਲਗਾਏ ਗਏ, ਭਾਜਪਾ ਦੇ ਸੂਬਾ ਦਫ਼ਤਰ ਸੈਕਟਰ 37ਏ ਚੰਡੀਗੜ੍ਹ ਵਿਖੇ ਵੀ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਭਾਜਪਾ ਦੇ ਸੂਬਾਈ ਜਨਰਲ ਸਕੱਤਰ ਡਾਕਟਰ ਜਗਮੋਹਨ ਸਿੰਘ ਰਾਜੂ,ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੂਬਾ ਮੀਤ ਪ੍ਰਧਾਨ ਫਤਹਿਜੰਗ ਸਿੰਘ ਬਾਜਵਾ, ਸੂਬਾ ਸਹਿ ਖਜਾਨਚੀ ਸੁਖਵਿੰਦਰ ਸਿੰਘ ਗੋਲਡੀ,ਰਾਜੇਸ਼ ਬਾਘਾ, ਸੁਨੀਲ ਦੱਤ ਭਾਰਦਵਾਜ, ਪਵਨ ਮਨੋਚਾ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਮੌਜੂਦ ਰਹੀ। 

ਖੂਨਦਾਨ ਕੈਂਪ ਵਿੱਚ ਕਰੀਬ 58 ਖੂਨਦਾਨੀਆਂ ਨੇ ਖੂਨਦਾਨ ਕੀਤਾ।ਇਹ ਜਾਣਕਾਰੀ ਭਾਜਪਾ ਦੇ ਸੂਬਾਈ ਜਨਰਲ ਸਕੱਤਰ ਡਾਕਟਰ ਜਗਮੋਹਨ ਸਿੰਘ ਰਾਜੂ ਨੇ ਦਿੰਦਿਆ ਦੱਸਿਆ ਕਿ ਅੱਜ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨਡੀਏ-3 ਦੀ  ਸਰਕਾਰ ਆਪਣੇ ਸ਼ਾਸਨ ਦੇ 100 ਦਿਨ ਵੀ ਪੂਰੇ ਕਰ ਰਹੀ ਹੈ। ਉਹਨਾ ਦੇਸ਼ ਵਾਸੀਆ ਨੂੰ ਪ੍ਰਧਾਨ ਮੰਤਰੀ ਦੇ ਜਨਮ ਦਿਨ ਦੀਆ ਵਧਾਈਆ ਦਿੰਦੇ ਹੋਏ ਕਿਹਾ ਕਿ ਇਹ ਦੇਸ਼ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ ਜਦੋਂ ਦੇਸ਼ ਦੀ ਕਮਾਨ ਪ੍ਰਧਾਨ ਮੰਤਰੀ ਮੋਦੀ ਦੇ ਹੱਥ ਸੀ ਤਾਂ ਉਸ ਸਮੇਂ ਦੇਸ਼ ਨੇ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹਿਆ । 

ਉਨ੍ਹਾਂ ਕਿਹਾ ਕਿ ਅੱਜ ਜਦੋਂ ਦੇਸ਼ ਵਿੱਚ ਪ੍ਰਧਾਨ ਮੰਤਰੀ ਦਾ ਜਨਮ ਦਿਨ ਪੂਰੇ ਉਤਸ਼ਾਹ ਨਾਲ ਦੇਸ਼ ਵਾਸੀ ਮਨਾ ਰਹੇ ਹਨ ਉਥੇ ਇਹ ਵੀ ਯਾਦ ਕੀਤਾ ਜਾ ਰਿਹਾ ਹੈ ਕਿ ਅੱਜ ਐਨਡੀਏ 3 ਨੇ 100 ਦਿਨ ਵਿੱਚ ਰਿਕਾਰਡ ਤੋੜ ਕੰਮ ਕਰਕੇ ਇਕ ਇਤਿਹਾਸ ਰੱਚਿਆ ਹੈ। ਐਨਡੀਏ ਸਰਕਾਰ ਵੱਲੋਂ ਕਿਸਾਨਾਂ ਦੀ  ਭਲਾਈ ਉਹ ਕਦਮ ਚੁੱਕੇ ਜਾ ਰਹੇ ਹਨ ਜੋ ਹੋਰ ਗੈਰ ਐਨਡੀਏ ਸਰਕਾਰ ਨੇ ਕਦੇ ਕਲਪਨਾ ਵੀ ਨਹੀਂ ਕੀਤੀ ਸੀ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਭੇਦਭਾਵ ਦੇ ਪੰਜਾਬ ਦੇ ਰਾਜਪੁਰਾ ਨੂੰ ਇਕ ਇੰਡਸਟਰੀ ਹੱਬ ਵਜੋਂ ਵਿਕਸਿਤ ਕਰਨ ਦੇ ਲਏ ਫੈਸਲਾ ਵੱਡੀ ਸੋਚ ਹੈ। 

ਉਨ੍ਹਾਂ ਕਿਹਾ ਕਿ ਅਸੀਂ ਪ੍ਰਮਾਤਮਾ ਅੱਗੇ ਦੁਆ ਕਰਦੇ ਹਾਂ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੰਦਰੁਸਤੀ ਦੀ ਦਾਤ ਬਖਸੇ ਤਾਂ ਉਨ੍ਹਾਂ ਦੀ ਅਗਵਾਈ ਵਿੱਚ ਦੇਸ਼ ਨੂੰ ਹੋਰ ਤਰੱਕੀ ਉਤੇ ਲਿਜਾਇਆ ਜਾ ਸਕੇ। ਉਹਨਾ ਦੱਸਿਆ ਕਿ ਇਹਨਾ 100 ਦਿਨਾ ਵਿੱਚ 3 ਲੱਖ ਕਰੋੜ ਰੁਪਏ ਦੇ ਸੜਕ, ਰੇਲਵੇ, ਬੰਦਰਗਾਹ ਤੇ ਹਵਾਈ ਮਾਰਗ ਦੇ  ਪ੍ਰੋਜੈਕਟ ਸੁਰੂ ਕੀਤੇ ਗਏ, 70 ਸਾਲ ਜਾ ਉਸ ਤੋ ਜਿਆਦਾ ਉਮਰ ਦੇ ਹਰ ਨਾਗਰਿਕ ਨੂੰ 5 ਲੱਖ ਤੱਕ ਦਾ ਮੁਫਤ ਸਿਹਤ ਬੀਮੇ ਦੀ ਸਹੂਲਤ ਦਿੱਤੀ ਗਈ।

ਮੈਡੀਕਲ ਕਾਲਜਾ ਵਿੱਚ 75000 ਨਵੀਆ ਮੈਡੀਕਲ ਸੀਟਾ ਵਧਾਈਆ ਗਈਆ, ਕਿਸਾਨਾ ਲਈ ਕਿਸਾਨ ਸਨਮਾਨ ਨਿਧੀ ਦੀ 17 ਵੀ ਕਿਸਤ 9•3 ਕਰੋੜ ਕਿਸਾਨਾ ਨੂੰ 20000 ਕਰੋੜ ਜਾਰੀ ਕੀਤੇ ਗਏ, ਫਸਲਾ ਤੇ ਐਮਐਸਪੀ ਵਧਾਈ ਗਈ ਜਿਸ ਨਾਲ ਕਿਸਾਨਾ ਨੂੰ 2 ਲੱਖ ਕਰੋੜ ਦਾ ਲਾਭ ਹੋਵੇਗਾ,7 ਲੱਖ ਦੀ ਅਮਦਨ ਤੱਕ ਕੋਈ ਟੈਕਸ ਨਹੀ ਦੇਣਾ ਪਵੇਗਾ ਜਿਸ ਨਾਲ 17500 ਦਾ ਲਾਭ ਮਿਲੇਗਾ।

ਤਨਖਾਹਦਾਰਾ ਲਈ ਮਿਆਰੀ ਕਟੌਤੀ (standard tax deduction)50000 ਤੋ ਵਧਾਕੇ 75000 ਰੁਪਏ ਕਰ ਦਿੱਤੀ ਹੈ, ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ 3 ਕਰੋੜ ਨਵੇ ਘਰ ਬਣਾਏ ਜਾਣਗੇ,2•5 ਲੱਖ ਤੋ ਜਿਆਦਾ ਘਰਾ ਤੇ ਸੋਲਰ ਸਿਸਟਮ ਲਗਾਏ ਗਏ, 49000 ਕਰੋੜ ਦੀ ਕੇਦਰੀ ਸਹਾਇਤਾ ਨਾਲ 25000 ਪਿੰਡਾ ਲਈ ਸੜਕਾ ਤੇ ਪੁਲ ਬਣਾਏ, 8 ਨਵੀਆ ਰੇਲਵੇ ਲਾਈਨਾ ਦੀ ਮਨਜੂਰੀ ਦਿੱਤੀ ਗਈ।

ਮੁਦਰਾ ਲੋਨ ਦੀ ਹੱਦ 10 ਲੱਖ ਤੋਂ ਵਧਾ ਕੇ 20 ਲੱਖ ਰੁਪਏ ਕੀਤੀ।ਸਟਾਟਅੱਪ ਤੇ ਟੈਕਸ ਖਤਮ ਕੀਤਾ ਗਿਆ। ਲੱਖ ਪਤੀ ਦੀਦੀ ਯੋਜਨਾ ਤਹਿਤ 11 ਲੱਖ ਨਵੀਂਆਂ ਲੱਖ ਪਤੀ ਦੀਦੀਆ ਨੂੰ ਪ੍ਰਧਾਨ ਮੰਤਰੀ ਵੱਲੋ ਪ੍ਰਮਾਣ ਪੱਤਰ ਦਿੱਤੇ ਗਏ। ਡਾਕਟਰ ਜਗਮੋਹਨ ਸਿੰਘ ਰਾਜੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋ 100 ਦਿਨ ਵਿੱਚ ਕੀਤੇ ਕੰਮਾ ਦੀ ਲਿਸਟ ਇੰਨੀ ਲੰਬੀ ਕਿ ਉਸਨੂੰ ਇੱਕ ਬਿਆਨ ਰਾਹੀ ਦੱਸਣਾ ਸੰਭਵ ਨਹੀ ਹੈ।

 

Tags: Dr. Jagmohan Singh Raju , Bharatiya Janata Party , BJP , BJP Punjab , Fateh Jung Singh Bajwa , Blood Camp , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD