Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਮੁੱਖ ਮੰਤਰੀ ਨੇ ਦਿੱਲੀ ਤੋਂ ਚੰਡੀਗੜ੍ਹ ਆਉਣ ਵੇਲੇ ਚਾਰਟਡ ਫਲਾਈਟ ਵਿਚ ਗੈਰ ਕਾਨੂੰਨੀ ਤੌਰ ’ਤੇ ਸ਼ਰਾਬ ਪੀਤੀ : ਬਿਕਰਮ ਸਿੰਘ ਮਜੀਠੀਆ

ਕਿਹਾ ਕਿ ਨਵੀਂ ਖੇਤੀਬਾੜੀ ਨੀਤੀ ਪੁਰਾਣੀ ਬੋਤਲ ਵਿਚ ਨਵੀਂ ਸ਼ਰਾਬ, ਇਸ ਨਾਲ ਪੰਜਾਬ ਦਾ ਖੇਤੀ ਸੰਕਟ ਹੱਲ ਹੋਣ ਵਾਲਾ ਨਹੀਂ

Bikram Singh Majithia, Shiromani Akali Dal, SAD, Akali Dal

Web Admin

Web Admin

5 Dariya News

ਪਟਿਆਲਾ , 18 Sep 2024

Last updated on: Sep 18, 2024, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਤੋਂ ਚੰਡੀਗੜ੍ਹ ਚਾਰਟਡ ਫਲਾਈਟ ਵਿਚ ਆਉਣ ਵੇਲੇ ਗੈਰ ਕਾਨੂੰਨੀ ਤੌਰ ’ਤੇ ਸ਼ਰਾਬ ਕੀਤੀ ਸੀ ਜਿਸ ਕਾਰਣ ਉਹ ਜਹਾਜ਼ ਵਿਚੋਂ ਉਤਰਣ ਵੇਲੇ ਥੱਲੇ ਡਿੱਗ ਪਏ ਸਨ। ਉਹਨਾਂ ਮੰਗ ਕੀਤੀ ਕਿ ਮਾਮਲੇ ਦੀ ਢੁਕਵੀ. ਜਾਂਚ ਕਰਵਾਈ ਜਾਵੇ।

ਅਕਾਲੀ ਆਗੂ ਆਪਣੇ ਸਾਬਕਾ ਓ ਐਸ ਡੀ ਰਾਕੇਸ਼ ਪ੍ਰਾਸ਼ਰ ਜਿਹਨਾਂ ਨੂੰ ਉਹਨਾਂ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਕਰਵਾਇਆ, ਦੀ ਰਿਹਾਇਸ਼ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਪ੍ਰਾਸ਼ਰ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਸਵਾਗਤ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਸ੍ਰੀ ਪ੍ਰਾਸ਼ਰ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ।

ਕੱਲ੍ਹ ਚੰਡੀਗੜ੍ਹ ਹਵਾਈ ਅੱਡੇ ’ਤੇ ਵਾਪਰੀ ਘਟਨਾ ਦੀ ਗੱਲ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਨੇ ਦਿੱਲੀ ਤੋਂ ਚੰਡੀਗੜ੍ਹ ਫਲਾਈਟ ਵੇਲੇ ਆਪਣੇ ਓ ਐਸ ਡੀ ਨਾਲ ਰਲ ਕੇ ਸ਼ਰਾਬ ਪੀਤੀ। ਉਹਨਾਂ ਕਿਹਾ ਕਿ ਇਹੀ ਕਾਰਣ ਸੀ ਕਿ ਸ੍ਰੀ ਭਗਵੰਤ ਮਾਨ ਦੇ ਪੈਰ ਥਿੜਕ ਗਏ ਤੇ ਉਹ ਜਹਾਜ਼ ਵਿਚੋਂ ਉਤਰਣ ਲੱਗਿਆਂ ਹੇਠਾਂ ਡਿੱਗ ਪਏ।

ਸਰਦਾਰ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਜਦੋਂ ਸ੍ਰੀ ਅਰਵਿੰਦ ਕੇਜਰੀਵਾਲ ਨੇ ਇਹ ਕਹਿ ਦਿੱਤਾ ਕਿ ਉਹਨਾਂ ਉਹਨਾਂ ਨੂੰ ਵੀ ਮੁੱਖ ਮੰਤਰੀ ਦਾ ਅਹੁਦਾ ਛੱਡਣਾ ਪਵੇਗਾ ਤਾਂ ਉਸ ਵੇਲੇ ਤੋਂ ਪਿਛਲੇ ਦੋ ਦਿਨਾਂ ਤੋਂ ਉਹ ਪ੍ਰੇਸ਼ਾਨ ਸਨ। 

ਉਹਨਾਂ ਕਿਹਾ ਕਿ ਇਸੇ ਕਾਰਣ ਉਹਨਾਂ ਸ਼ਰਾਬ ਪੀਤੀ। ਉਹਨਾਂ ਕਿਹਾ ਕਿ ਪੰਜਾਬੀ ਵੇਖ ਰਹੇ ਹਨ ਕਿ ਕਿਵੇਂ ਇਕ ਦਿਨ ਪਹਿਲਾਂ ਹੀ ਇਕ ਇਲੈਕਟ੍ਰਾਨਿਕ ਚੈਨਲ ਨਾਲ ਇੰਟਰਵਿਊ ਵੇਲੇ ਮੁੱਖ ਮੰਤਰੀ ਸ਼ਰਾਬ ਨਾਲ ਧੁੱਤ ਸਨ।ਸਰਦਾਰ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਦੁਬਾਰਾ ਚਾਰਟਡ ਫਲਾਈਟ ਵਿਚ ਵਾਪਸ ਦਿੱਲੀ ਲਿਜਾਇਆ ਗਿਆ ਤੇ ਇਹ ਸੂਬੇ ਦੇ ਸਰੋਤਾਂ ਦੀ ਸਿੱਧੀ ਬਰਬਾਦੀ  ਹੈ ਤੇ ਘਿਨੌਣਾ ਅਪਰਾਧ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਦੱਸੇ ਕਿ ਉਹਨਾਂ ਨੂੰ ਚੰਡੀਗੜ੍ਹ ਜਾਂ ਪੰਜਾਬ ਦੇ ਕਿਸੇ ਹਸਪਤਾਲ ਵਿਚ ਦਾਖਲ ਕਿਉਂ ਨਹੀਂ ਕਰਵਾਇਆ ਗਿਆ ? 

ਉਹਨਾਂ ਕਿਹਾ ਕਿ ਕਾਰਣ ਸਪਸ਼ਟ ਹੈ। ਜੇਕਰ ਮੁੱਖ ਮੰਤਰੀ ਨੂੰ ਕਿਸੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਹੁੰਦਾ ਤਾਂ ਸੱਚ ਸਾਹਮਣੇ ਆ ਜਾਣਾ ਸੀ ਕਿ ਉਹ ਸ਼ਰਾਬ ਵਿਚ ਧੁੱਤ ਹੋਣ ਕਾਰਣ ਡਿੱਗੇ ਹਨ।ਅਕਾਲੀ ਆਗੂ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਮੁੱਖ ਮੰਤਰੀ ਸ਼ਰਾਬ ਵਿਚ ਧੁੱਤ ਹੋਣ ਕਾਰਣ ਇਸ ਤਰੀਕੇ ਲੋਕਾਂ ਸਾਹਮਣੇ ਆਏ ਹਨ। ਉਹਨਾਂ ਕਿਹਾ ਕਿ ਪਹਿਲਾਂ ਵੀ ਸ੍ਰੀ ਭਗਵੰਤ ਮਾਨ ਨੂੰ ਸ਼ਰਾਬ ਵਿਚ ਰੱਜੇ ਹੋਣ ਦੇ ਬਾਵਜੂਦ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਣ ਅਤੇ ਸ਼ਰਾਬੀ ਹੋਣ ਕਾਰਣ ਜਰਮਨੀ ਵਿਚ ਲੁਫਥਾਨਸਾ ਫਲਾਈਟ ਵਿਚੋਂ ਲਾਹੇ ਜਾਣ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ।

ਸਰਦਾਰ ਮਜੀਠੀਆ ਨੇ ਇਹ ਵੀ ਦੱਸਿਆ ਕਿ ਆਪ ਸਰਕਾਰ ਦੀ ਨਵੀਂ ਖੇਤੀਬਾੜੀ ਨੀਤੀ ਪੁਰਾਣੀ ਬੋਤਲ ਵਿਚ ਨਵੀਂ ਸ਼ਰਾਬ ਹੈ।  ਉਹਨਾਂ ਕਿਹਾ ਕਿ ਇਸ ਨੀਤੀ ਨਾਲ ਕਿਸਾਨ ਖੁਦਕੁਸ਼ੀਆਂ ਨਹੀਂ ਰੁਕਣਗੀਆਂ, ਨਾ ਹੀ ਫਸਲੀ ਵਿਭਿੰਨਤਾ ਆ ਸਕੇਗੀ ਤੇ ਨਾ ਹੀ ਜ਼ਮੀਨ ਹੇਠਲਾ ਪਾਣੀ ਹੋਰ ਹੇਠਾਂ ਜਾਣ ਤੋਂ ਬਚਾਇਆ ਜਾ ਸਕੇਗਾ। ਉਹਨਾਂ ਕਿਹਾ ਕਿ ਇਹ ਨੀਤੀ ਕਿਸਾਨਾਂ ਤੇ ਖੇਤ ਮਜ਼ਦੂਰਾਂ ਜਿਹਨਾਂ ਸਿਰ ਇਕ ਲੱਖ ਕਰੋੜ ਰੁਪਏ ਦਾ ਕਰਜ਼ਾ ਚੜ੍ਹਿਆ ਹੋਇਆ ਹੈ, ਦਾ ਕਰਜ਼ਾ ਘਟਾਉਣ ਵਿਚ ਸਹਾਈ ਨਹੀਂ ਹੋਵੇਗੀ ਤੇ ਨਾ ਹੀ ਇਸ ਵਿਚ ਮੱਕੀ ਤੇ ਦਾਲਾਂ ਲਈ ਐਮ ਐਸ ਪੀ ਦਾ ਵਾਅਦਾ ਕੀਤਾ ਗਿਆ ਹੈ ਤਾਂ ਜੋ ਝੋਨੇ ਦੀ ਥਾਂ ਫਸਲੀ ਵਿਭਿੰਨਤਾ ਲਿਆਂਦੀ ਜਾ ਸਕੇ।

ਅਕਾਲੀ ਆਗੂ ਨੇ ਸਮਾਜਿਕ ਕਾਰਕੁੰਨ ਮਾਲਵਿੰਦਰ ਸਿੰਘ ਮਾਲੀ ਨੂੰ ਝੂਠੇ ਦੋਸ਼ਾਂ ਤਹ਼ਿ ਗ੍ਰਿਫਤਾਰ ਕਰਨ ਦੀ ਵੀ ਨਿਖੇਧੀ ਕੀਤੀ ਤੇ ਕਿਹਾ ਕਿ ਇਸ ਕਾਰਵਾਈ ਨਾਲ ਲੋਕਾਂ ਨੂੰ ਐਮਰਜੰਸੀ ਦੇ ਦਿਨ ਚੇਤੇ ਆ ਗਏ ਹਨ।ਉਹਨਾਂ ਨੇ ਆਪ ਸਰਕਾਰ ਵੱਲੋਂ ਗੈਂਗਸਟਰਾਂ ’ਤੇ ਨਕੇਲ ਕਸਣ ਵਿਚ ਅਸਫਲ ਰਹਿਣ ਦੀ ਵੀ ਨਿਖੇਧੀ ਕੀਤੀ ਅਤੇ ਕਿਹਾ ਕਿ ਲਾਰੰਸ ਬਿਸ਼ਨੋਈ ਦੀ ਪੰਜਾਬ ਪੁਲਿਸ ਵਿਚ ਹਿਰਾਸਤ ਦੌਰਾਨ ਇੰਟਰਵਿਊ ਕਾਰਣ ਸੂਬੇ ਵਿਚ ਫਿਰੌਤੀਆਂ ਤੇ ਕਤਲਾਂ ਦੀਆਂ ਘਟਨਾਵਾਂ ਵਧੀਆਂ ਹਨ ਤੇ ਇਹ ਗੱਲ ਖੁਦ ਰਾਜ ਸਰਕਾਰ ਨੇ ਹਾਈ ਕੋਰਟ ਵਿਚ ਕਬੂਲੀ ਹੈ। ਉਹਨਾਂ ਕਿਹਾ ਕਿ ਸ੍ਰੀ ਭਗਵੰਤ ਮਾਨ ਖੁਦ ਗ੍ਰਹਿ ਤੇ ਜੇਲ੍ਹ ਮੰਤਰੀ ਹਨ, ਇਸ ਲਈ ਉਹ ਇਹਨਾਂ ਹਾਲਾਤਾਂ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ।

 

Tags: Bikram Singh Majithia , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD