Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਅੱਧੀ ਮਿਆਦ ਪੂਰੀ ਹੋਈ ਪਰ ਆਪ ਸਰਕਾਰ ਨੇ ਪੰਜਾਬ ਜਾਂ ਪੰਜਾਬੀਆਂ ਲਈ ਕੱਖ ਨਹੀਂ ਕੀਤਾ: ਅਕਾਲੀ ਦਲ

ਮੁੱਖ ਮੰਤਰੀ ਕਿਸੇ ਵੀ ਮਸਲੇ ਨੂੰ ਹੱਲ ਕਰਨ ਵਿਚ ਨਾਕਾਮ ਰਹੇ ਭਾਵੇਂ ਉਹ ਕਾਨੂੰਨ ਵਿਵਸਥਾ ਹੋਵੇ, ਨਸ਼ਾ ਤਸਕਰੀ, ਖੇਤੀ ਸੰਕਟ ਜਾਂ ਫਿਰ ਸਿਹਤ ਤੇ ਸਿੱਖਿਆ: ਅਰਸ਼ਦੀਪ ਸਿੰਘ ਕਲੇਰ

Arshdeep Singh Kler, Shiromani Akali Dal, SAD, Akali Dal

Web Admin

Web Admin

5 Dariya News

ਚੰਡੀਗੜ੍ਹ , 19 Sep 2024

Last updated on: Sep 19, 2024, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਆਪਣੀ ਅੱਧੀ ਮਿਆਦ ਪੂਰੀ ਕਰ ਲਈ ਹੈ ਪਰ ਇਸਨੇ ਪੰਜਾਬ ਅਤੇ ਪੰਜਾਬੀਆਂ ਵਾਸਤੇ ਕੱਖ ਨਹੀਂ ਕੀਤਾ।

ਪਾਰਟੀ ਨੇ ਕਿਹਾ ਕਿ ਆਪ ਸਰਕਾਰ ਕਾਨੂੰਨ ਵਿਵਸਥਾ ਕਾਬੂ ਹੇਠ ਰੱਖਣ, ਨਸ਼ਿਆਂ ਦਾ ਪਸਾਰ ਰੋਕਣ, ਕਿਸਾਨਾਂ ਦੇ ਹਾਲਾਤ ਸੁਧਾਰਣ ਤੇ ਸਿਹਤ ਤੇ ਸਿੱਖਿਆ ਖੇਤਰ ਵਿਚ ਸੁਧਾਰ ਕਰਨ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਆਪ ਸਰਕਾਰ ਨੇ ਪੰਜਾਬ ਨੂੰ ਕਰਜ਼ੇ ਦੇ ਜਾਲ ਵਿਚ ਵੀ ਫਸਾ ਦਿੱਤਾ ਹੈ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਆਪਣੀ ਮਿਆਦ ਦੇ ਪਹਿਲੇ ਅੱਧ ਦੌਰਾਨ ਆਪ ਸਰਕਾਰ ਨੇ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਦੀ ਪ੍ਰਧਾਨਗੀ ਕੀਤੀ ਜਿਸ ਦੌਰਾਨ ਗੈਂਗਸਟਰਾਂ ਦਾ ਰਾਜ ਰਿਹਾ ਤੇ ਫਿਰੌਤੀਆਂ ਤੇ ਕਤਲ ਰੋਜ਼ਾਨਾ ਦਾ ਕੰਮ ਬਣ ਗਏ। ਉਹਨਾਂ ਕਿਹਾ ਕਿ ਹਾਲਾਤ ਅਜਿਹੇ ਹਨ ਕਿ ਆਪ ਸਰਕਾਰ ਨੇ ਖੁਦ ਹਾਈ ਕੋਰਟ ਵਿਚ ਮੰਨਿਆ ਹੈ ਕਿ ਖਤਰਨਾਕ ਗੈਂਗਸਟਰ ਲਾਰੰਸ ਬਿਸ਼ਨੋਈ ਦੀ ਪੁਲਿਸ ਹਿਰਾਸਤ ਵਿਚ ਇੰਟਰਵਿਊ ਮਗਰੋਂ ਫਿਰੌਤੀਆਂ ਤੇ ਕਤਲ ਕੇਸਾਂ ਵਿਚ ਵਾਧਾ ਹੋ ਗਿਆ ਹੈ। ਉਹਨਾਂ ਕਿਹਾ ਕਿ ਸੂਬੇ ਵਿਚ ਕੋਈ ਵੀ ਸੁਰੱਖਿਅਤ ਨਹੀਂ ਹੈ ਤੇ ਲੁੱਟਾ ਖੋਹਾਂ ਤੇ ਡਕੈਤੀਆਂ ਵਿਚ ਵੀ ਚੋਖਾ ਵਾਧਾ ਹੋਇਆ ਹੈ। ਐਡਵੋਕੇਟ ਕਲੇਰ ਨੇ ਕਿਹਾ ਕਿ ਇਹਨਾਂ ਹਾਲਾਤਾਂ ਕਾਰਣ ਸੂਬੇ ਵਿਚੋਂ ਉਦਯੋਗ ਹਿਜ਼ਰਤ ਕਰ ਰਹੇ ਹਨ ਤੇ ਕੋਈ ਵੀ ਨਵਾਂ ਨਿਵੇਸ਼ ਨਹੀਂ ਹੋ ਰਿਹਾ।

ਐਡਵੋਕੇਟ ਕਲੇਰ ਨੇ ਕਿਹਾ ਕਿ ਆਪ ਸਰਕਾਰ ਸੂਬੇ ਵਿਚ ਨਸ਼ਿਆਂ ਦਾ ਪਸਾਰ ਰੋਕਣ ਵਿਚ ਨਾਕਾਮ ਰਹੀ ਹੈ। ਅੱਜ ਨਸ਼ਿਆਂ ਦੀ ਹੋਮ ਡਲੀਵਰੀ ਹੋ ਰਹੀ ਹੈ ਕਿਉਂਕਿ ਸੱਤਾਧਾਰੀ ਪਾਰਟੀ ਦੇ ਮੰਤਰੀ, ਵਿਧਾਇਕ ਤੇ ਹੋਰ ਆਗੂ ਇਹਨਾਂ ਨਸ਼ਾ ਤਸਕਰਾਂ ਨਾਲ ਰਲੇ ਹਨ ਤਾਂ ਜੋ ਪੈਸਾ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਪੁਲਿਸ ਨੂੰ ਵੀ ਨਸ਼ਾ ਮਾਫੀਆ ਖਿਲਾਫ ਕਾਰਵਾਈ ਕਰਨ ਤੋਂ ਰੋਕਿਆ ਜਾ ਰਿਹਾ ਹੈ।

ਅਕਾਲੀ ਆਗੂ ਨੇ ਕਿਹਾ ਕਿ ਇਸੇ ਤਰੀਕੇ ਕਿਸਾਨੀ ਮੁਸ਼ਕਿਲਾਂ ਵਿਚ ਹੈ ਕਿਉਂਕਿ ਮੁੱਖ ਮੰਤਰੀ ਵੱਲੋਂ ਗਿਰਦਾਵਰੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਮੁਆਵਜ਼ਾ ਦੇਣ ਦੇ ਕੀਤੇ ਦਾਅਵਿਆਂ ਦੇ ਬਾਵਜੂਦ ਕਿਸਾਨਾਂ ਨੂੰ ਵਾਰ-ਵਾਰ ਹੋਏ ਫਸਲੀ ਨੁਕਸਾਨ ਦਾ ਇਕ ਵੀ ਦੁੱਕੀ ਮੁਆਵਜ਼ਾ ਨਹੀਂ ਮਿਲਿਆ।

ਐਡਵੋਕੇਟ ਕਲੇਰ ਨੇ ਕਿਹਾ ਕਿ ਸਿਹਤ ਤੇ ਸਿੱਖਿਆ ਖੇਤਰ ਦੇ ਹਾਲਾਤ ਵੀ ਲੋਕਾਂ ਦੇ ਸਾਹਮਣੇ ਹਨ ਅਤੇ ਮੁੱਖ ਮੰਤਰੀ ਖੁਦ ਦਾਅਵਾ ਕਰ ਰਹੇ ਹਨ ਕਿ ਉਹ ਸਰਕਾਰੀ ਸਕੂਲ ਵਿਚ ਜਾਣ ਲੱਗਿਆਂ ਖਿਸਕੀ ਮਾਰਦੇ ਰਹੇ ਅਤੇ ਬਜਾਏ ਪੜ੍ਹਨ ਦੇ ਆਪਣੇ ਨਾਲ ਦੇ ਸਾਥੀਆਂ ਨਾਲ ਰਲ ਕੇ ਹੋਰਨਾਂ ਵਿਦਿਆਰਥੀਆਂ ਨਾਲ ਕੁੱਟਮਾਰ ਕਰਦੇ ਰਹੇ। ਉਹਨਾਂ ਕਿਹਾ ਕਿ ਆਪ ਸਰਕਾਰ ਤਾਂ ਆਪਣੇ ਕਾਰਜਕਾਲ ਦੌਰਾਨ ਇਕ ਵੀ ਨਵਾਂ ਸਕੂਲ ਖੋਲ੍ਹਣ ਵਿਚ ਨਾਕਾਮ ਰਹੀ ਹੈ ਤੇ ਬਾਦਲ ਸਰਕਾਰ ਵੇਲੇ ਖੋਲ੍ਹੇ ਮੈਰੀਟੋਰੀਅਸ ਸਕੂਲਾਂ ਨੂੰ ਸਕੂਲ ਆਫ ਐਮੀਨੈਂਸ ਵਿਚ ਬਦਲ ਰਹੀ ਹੈ।

ਐਡਵੋਕੇਟ ਕਲੇਰ ਨੇ ਕਿਹਾ ਕਿ ਸਿਹਤ ਖੇਤਰ ਦਾ ਵੀ ਹਾਲਤ ਮਾੜਾ ਹੈ ਤੇ ਪੇਂਡੂ ਸਿਹਤ ਕੇਂਦਰ ਬੰਦ ਕਰ ਕੇ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ ਜੋ ਆਮ ਆਦਮੀ ਦੇ ਕਿਸੇ ਕੰਮ ਦੇ ਨਹੀਂ ਹਨ।  ਉਹਨਾਂ ਕਿਹਾ ਕਿ ਜਦੋਂ ਮੁੱਖ ਮੰਤਰੀ ਨੂੰ ਹੀ ਇਲਾਜ ਵਾਸਤੇ ਆਮ ਆਦਮੀ ਕਲੀਨਿਕ ਜਾਂ ਸਥਾਨਕ ਸਿਹਤ ਕੇਂਦਰਾਂ ਦੀ ਥਾਂ ਦਿੱਲੀ ਦੇ ਹਸਪਤਾਲ ਲਿਜਾਣ ਲਈ ਹਵਾਈ ਜਹਾਜ਼ ਰਾਹੀਂ ਲਿਜਾਣਾ ਪਿਆ ਤਾਂ ਕੋਈ ਸਹਿਜੇ ਹੀ ਅੰਦਾਜ਼ਾ ਲਗਾ ਸਕਦਾ ਹੈ ਕਿ ਸਥਾਨਕ ਸਿਹਤ ਕੇਂਦਰਾਂ ਦੇ ਹਾਲਾਤ ਕੀ ਹੋਣਗੇ।

ਭਗਵੰਤ ਮਾਨ ਨੂੰ ਹਰ ਮੁਹਾਜ਼ ’ਤੇ ਅਸਫਲ ਹੋਣ ਕਾਰਣ ਮੁੱਖ ਮੰਤਰੀ ਵਜੋਂ ਅਸਤੀਫਾ ਦੇਣ ਲਈ ਕਹਿੰਦਿਆਂ ਅਕਾਲੀ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਨੇ ਸੂਬੇ ਨੂੰ ਕੰਗਾਲ ਕਰ ਦਿੱਤਾ ਹੈ ਤੇ ਇਸ ਸਿਰ ਇਕ ਲੱਖ ਕਰੋੜ ਰੁਪਏ ਦਾ ਨਵਾਂ ਕਰਜ਼ਾ ਚਾੜ੍ਹ ਦਿੱਤਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿੱਤਾ ਹੈ।

 

Tags: Arshdeep Singh Kler , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD