Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਬਿੱਟੂ ਨੇ ਕੀਤੀ ਵੱਡੀ ਸਿਆਸੀ ਭੁੱਲ, ਰਾਹੁਲ ਗਾਂਧੀ ਖਿਲਾਫ ਆਪਣੀ ਟਿੱਪਣੀ 'ਤੇ ਪੂਰੀ ਉਮਰ ਪਛਤਾਵਾ ਕਰੇਗਾ : ਮੋਹਿਤ ਮਹਿੰਦਰਾ

ਪੰਜਾਬ ਯੂਥ ਕਾਂਗਰਸ ਦੇ ਹਜਾਰਾਂ ਵਰਕਰਾਂ ਨੇ ਬਿੱਟੂ ਦੀ ਦਿੱਲੀ ਰਿਹਾਇਸ਼ 'ਤੇ ਹੱਲਾ ਬੋਲਿਆ ਤੇ ਕੀਤਾ ਸ਼ਰਮਸ਼ਾਰ

Mohit Mohindra , Punjab Youth Congress, Congress, Punjab Congress, Protest, Agitation, Demonstration

Web Admin

Web Admin

5 Dariya News

ਨਵੀਂ ਦਿੱਲੀ , 20 Sep 2024

Last updated on: Sep 20, 2024, 00:00 IST

ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ  ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਅੱਜ ਪੰਜਾਬ ਦੇ ਸੈਂਕੜੇ ਨੌਜਵਾਨਾਂ ਨੇ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਭਾਜਪਾ ਦੇ ਮੂੰਹ  ਫੱਟ ਬੁਲਾਰੇ  ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਸਰਕਾਰੀ ਰਿਹਾਇਸ਼ 'ਤੇ ਹੱਲਾ ਬੋਲਿਆ ਅਤੇ ਕਾਂਗਰਸੀ ਆਗੂ 'ਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਰੁੱਧ ਹਾਲ ਹੀ ਵਿੱਚ ਦਿੱਤੇ ਬਿਆਨਾਂ ਲਈ ਉਨ੍ਹਾਂ ਨੂੰ ਸ਼ਰਮਸ਼ਾਰ  ਕੀਤਾ।

ਬਿੱਟੂ ਦੀ ਰਿਹਾਇਸ਼ ਦੇ ਬਾਹਰ ਯੂਥ ਕਾਂਗਰਸ ਵਰਕਰਾਂ ਨੂੰ ਸੰਬੋਧਨ ਕਰਦਿਆਂ ਮੋਹਿਤ ਮਹਿੰਦਰਾ ਨੇ ਬਿੱਟੂ ਨੂੰ ਚੁਣੌਤੀ ਦਿੱਤੀ ਅਤੇ ਕਿਹਾ ਕਿ ਬਿੱਟੂ ਨੇ ਸਿੱਖ ਭਾਈਚਾਰੇ ਅਤੇ ਘੱਟ ਗਿਣਤੀ ਭਾਈਚਾਰਿਆਂ ਲਈ ਬੋਲਣ ਵਾਲੇ ਰਾਹੁਲ ਗਾਂਧੀ ਵਿਰੁੱਧ ਅਪਮਾਨਜਨਕ ਟਿੱਪਣੀਆਂ ਕਰਕੇ ਵੱਡੀ  ਸਿਆਸੀ ਭੁੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਅਮਰੀਕਾ ਵਿਚ ਇਕ ਮਿਲਣੀ ਦੌਰਾਨ ਭਾਜਪਾ ਨੂੰ ਉਸ ਦੀ ਨਕਲੀ ਧਰਮ ਨਿਰਪੱਖਤਾ ਅਤੇ ਘੱਟ ਗਿਣਤੀ ਵਿਰੋਧੀ ਮਾਨਸਿਕਤਾ ਲਈ ਨਿਸ਼ਾਨਾ ਬਣਾਇਆ । ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਸਿਰਫ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਸਲੀ ਚਿਹਰਾ ਦੁਨੀਆ ਦੇ ਸਾਹਮਣੇ ਉਜਾਗਰ ਕੀਤਾ ਹੈ।

ਮਹਿੰਦਰਾ ਨੇ ਕਿਹਾ ਕਿ ਬਿੱਟੂ ਭਾਜਪਾ ਦਾ ਮਖੌਟਾ  ਬਣ ਗਿਆ ਹੈ ਅਤੇ ਉਹ ਆਪਣੇ ਪੂਰੇ ਸਿਆਸੀ ਕਰੀਅਰ ਦੌਰਾਨ ਰਾਹੁਲ ਗਾਂਧੀ ਵਿਰੁੱਧ ਆਪਣੀਆਂ ਟਿੱਪਣੀਆਂ 'ਤੇ ਪਛਤਾਵਾ ਕਰੇਗਾ। ਬਿੱਟੂ, ਜੋ ਸਿੱਖ ਘੱਟ ਗਿਣਤੀ ਭਾਈਚਾਰੇ ਨਾਲ ਵੀ ਸਬੰਧਤ ਹੈ , ਕੁਝ ਮਹੀਨੇ ਪਹਿਲਾਂ ਤੱਕ ਭਾਜਪਾ ਦੀਆਂ ਪੰਜਾਬ ਵਿਰੋਧੀ ਅਤੇ ਘੱਟ ਗਿਣਤੀ ਵਿਰੋਧੀ ਨੀਤੀਆਂ ਲਈ ਉਸ 'ਤੇ ਹਮਲਾ ਕਰਨ ਲਈ ਮੋਹਰੀ ਸੀ  ਸੀ। 

ਉਨ੍ਹਾਂ ਨੇ ਆਪਣੇ ਦਾਦਾ ਅਤੇ ਸਾਬਕਾ ਮੁੱਖ ਮੰਤਰੀ ਸਵਰਗੀ ਸਰਦਾਰ ਬੇਅੰਤ ਸਿੰਘ ਦੀ ਵਿਰਾਸਤ ਨੂੰ ਸ਼ਰਮਿੰਦਾ ਕੀਤਾ ਸੀ, ਜਿਨ੍ਹਾਂ ਨੇ ਫਿਰਕੂ ਤਾਕਤਾਂ ਵਿਰੁੱਧ ਲੜਾਈ ਲੜੀ ਸੀ। ਬਿੱਟੂ ਤਿੰਨ ਵਾਰ ਕਾਂਗਰਸ ਦੇ ਸੰਸਦ ਮੈਂਬਰ ਰਹੇ ਪਰ ਉਨ੍ਹਾਂ ਨੇ ਆਪਣੀ ਮਾਂ ਪਾਰਟੀ ਦੀ ਪਿੱਠ 'ਤੇ ਛੁਰਾ  ਮਾਰਿਆ ਅਤੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ।ਮਹਿੰਦਰਾ ਨੇ ਕਿਹਾ ਕਿ ਬਿੱਟੂ ਪੰਜਾਬ ਦਾ ਸਭ ਤੋਂ ਨਫ਼ਰਤ ਵਾਲਾ ਵਿਅਕਤੀ ਹੈ ਅਤੇ ਉਸ ਦੀਆਂ ਟਿੱਪਣੀਆਂ ਨੇ ਸਿੱਖ ਭਾਈਚਾਰੇ  ਦੇ ਜਖਮਾਂ ਦੇ ਨਮਕ ਛਿੜਕਣ ਦਾ ਕਾਮ ਕੀਤਾ ਹੈ । 

ਉਨ੍ਹਾਂ ਕਿਹਾ ਕਿ ਪੰਜਾਬ ਅਤੇ ਦੁਨੀਆ ਦੇ ਹੋਰ ਹਿੱਸਿਆਂ ਵਿੱਚ ਸਿੱਖ ਆਗੂਆਂ ਨੇ ਰਾਹੁਲ ਗਾਂਧੀ ਦੀ ਉਨ੍ਹਾਂ ਲਈ ਬੋਲਣ ਲਈ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਬਿੱਟੂ ਵੱਲੋਂ ਨਫ਼ਰਤ ਭਰੇ ਬਿਆਨਾਂ ਲਈ ਮੁਆਫੀ ਮੰਗਣ ਨਾਲ ਵੀ ਉਹ ਆਪਣੇ ਪਾਪਾਂ ਤੋਂ ਮੁਕਤ ਨਹੀਂ ਹੋਣਗੇ। ਬਿੱਟੂ ਨੇ ਪੰਜਾਬ ਵਿਚ ਆਪਣੀ ਭਰੋਸੇਯੋਗਤਾ ਗੁਆ ਦਿੱਤੀ ਹੈ ਅਤੇ ਭਾਜਪਾ ਵੀ ਉਸ ਨੂੰ ਵਰਤਣ ਤੋਂ ਬਾਅਦ ਬਾਹਰ ਕੱਢ ਦੇਵੇਗੀ।

 

Tags: Mohit Mohindra , Punjab Youth Congress , Congress , Punjab Congress , Protest , Agitation , Demonstration

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD