Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਸਬੰਧ ‘ਚ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ

Komal Mittal, DC Hoshiarpur, Deputy Commissioner Hoshiarpur, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 20 Sep 2024

Last updated on: Sep 20, 2024, 00:00 IST

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਗੜ੍ਹਸ਼ੰਕਰ ਬਲਾਕ ਦੇ ਪਿੰਡਾਂ ਸਿੰਬਲੀ, ਨਾਜਰਪੁਰ, ਪਨਾਮ, ਚੱਕਾ ਗੁਰੂ, ਧਮਾਈ ਆਦਿ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਇਨ੍ਹਾਂ ਪਿੰਡਾਂ ਦੇ ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਨੂੰ  ਜ਼ਿਲ੍ਹੇ ਵਿਚ ਲਾਗੂ ਕਰਨ ਦੇ ਸਬੰਧ ਵਿਚ ਕਿਸਾਨ ਸੈਮੀਨਾਰ ਕਰਵਾਇਆ।

ਉਨ੍ਹਾਂ ਪਰਾਲੀ ਪ੍ਰਬੰਧਨ ਦੇ ਵੱਖ-ਵੱਖ ਉਪਰਾਲਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤੀ ਮਸ਼ੀਨਰੀ, ਬੇਲਰ, ਪਰਾਲੀ ਨੂੰ ਪਸ਼ੂਆਂ ਦੀ ਖੁਰਾਕ ਵਜੋਂ ਵਰਤਣ ਵਰਗੇ ਵੱਖ-ਵੱਖ ਸਾਧਨਾਂ ਨੂੰ ਅਪਣਾਉਣ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਮੌਕੇ 'ਤੇ ਹੀ ਉਨ੍ਹਾਂ ਦੇ ਢੁੱਕਵੇਂ ਹੱਲ ਦਾ ਭਰੋਸਾ ਦਿੱਤਾ। 

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਪ੍ਰਬੰਧਨ ਲਈ ਉਪਲਬੱਧ ਸਾਧਨਾਂ ਦੀ ਸਹੀ ਵਰਤੋਂ ਕਰਨ। ਇਸ ਕਿਸਾਨ ਸੈਮੀਨਾਰ ਵਿੱਚ ਹਾਜ਼ਰ ਐਸ.ਡੀ.ਐਮ. ਗੜ੍ਹਸ਼ੰਕਰ ਸ਼ਿਵਰਾਜ ਸਿੰਘ ਬੱਲ ਨੇ ਵੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਪਰਾਲੀ ਦੇ ਪ੍ਰਬੰਧਨ ਵਿੱਚ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਸਬੰਧਤ ਬਲਾਕ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ।ਇਸ ਮੌਕੇ ਪਰਾਲੀ ਦੀਆਂ ਗੰਢਾਂ ਦੀ ਖਪਤ ਕਰਨ ਵਾਲੀ

ਇਕਾਈ ਈਕੋ ਊਰਜਾ ਵੈਂਚਰ ਦੇ ਨੁਮਾਇੰਦੇ ਅਮਿਤ ਵੀ ਮੌਜੂਦ ਸਨ, ਜਿਨ੍ਹਾਂ ਨੇ ਬੇਲਰਾਂ ਰਾਹੀਂ ਪਰਾਲੀ ਨੂੰ ਇਕੱਠਾ ਕਰਨ ਬਾਰੇ ਜਾਣਕਾਰੀ ਦਿੱਤੀ। ਨਾਲ ਹੀ ਕੁਲਵੀਰ ਸਿੰਘ, ਐਗਰੀਗੇਟਰ ਨੇ ਇਨ੍ਹਾਂ ਪਿੰਡਾਂ ਵਿੱਚ ਬੇਲਰ ਦੀ ਵਰਤੋਂ ਕਰਕੇ ਪਰਾਲੀ ਇਕੱਠੀ ਕਰਨ ਲਈ ਸਹਿਮਤੀ ਦਿੱਤੀ। ਕਿਸਾਨ ਸੈਮੀਨਾਰ ਦੌਰਾਨ ਕਿਸਾਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਭਰੋਸਾ ਦਿਵਾਇਆ ਕਿ ਉਹ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ ਅਤੇ ਇਸ ਦੇ ਯੋਗ ਪ੍ਰਬੰਧਨ ਲਈ ਵਚਨਬੱਧ ਰਹਿਣਗੇ। 

ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਹੁਸ਼ਿਆਰਪੁਰ ਦਵਿੰਦਰ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਇਨ-ਸੀਟੂ ਅਤੇ ਐਕਸ-ਸੀਟੂ ਤਕਨੀਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਫੈਲਾਉਣ ਦੇ ਮੰਤਵ ਨਾਲ ਇੱਕ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਸ ਕਿਸਾਨ ਸੈਮੀਨਾਰ ਵਿੱਚ ਅਮਰਜੀਤ ਸਿੰਘ, ਸਤਨਾਮ ਸਿੰਘ, ਬੀਰਇੰਦਰ ਸਿੰਘ, ਅਵਤਾਰ ਸਿੰਘ, ਜਸਵੰਤ ਸਿੰਘ ਭੱਠਲ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਹੋਰ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਵੀ ਹਾਜ਼ਰ ਸਨ।

 

Tags: Komal Mittal , DC Hoshiarpur , Deputy Commissioner Hoshiarpur , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD