Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜ਼ਿਲ੍ਹਾ ਪੱਧਰੀ ਖੇਡਾਂ ਦੇ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ

ਫੁੱਟਬਾਲ ਮੁਕਾਬਲੇ ਵਿੱਚ ਪੰਜਾਬ ਫੁੱਟਬਾਲ ਕਲੱਬ ਮੁਸਤਫਾਬਾਦ ਦੀ ਟੀਮ ਪਹਿਲੇ ਸਥਾਨ 'ਤੇ

Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan Season 3, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 20 Sep 2024

Last updated on: Sep 20, 2024, 00:00 IST

ਖੇਡਾਂ ਮਨੁੱਖੀ ਜੀਵਨ ਦਾ ਅਨਿਖੜਵਾਂ ਅੰਗ ਹਨ ਅਤੇ ਪੰਜਾਬ ਦੇ ਲੋਕਾਂ ਦਾ ਖੇਡਾਂ ਨਾਲ ਬਹੁਤ ਡੂੰਘਾ ਰਿਸ਼ਤਾ ਹੈ। ਪੰਜਾਬ ਸਰਕਾਰ ਵੱਲੋਂ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਦੀ ਸਫਲਤਾ ਇਸ ਗੱਲ ਦਾ ਪ੍ਰਤੀਕ ਹੈ ਕਿ ਪੰਜਾਬ ਦੇ ਖਿਡਾਰੀ ਕਿਸੇ ਵੀ ਹੋਰ ਸੂਬੇ ਦੇ ਖਿਡਾਰੀਆਂ ਤੋਂ ਕਿਸੇ ਗੱਲੋਂ ਘੱਟ ਨਹੀਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਸਰਬਜੀਤ ਸਿੰਘ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਮੌਕੇ ਕੀਤਾ। 

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਖੇਡਾਂ ਨਾਲ ਜੁੜਨਾ ਚਾਹੀਦਾ ਹੈ ਅਤੇ ਖੇਡਾਂ ਨਾਲ ਜੁੜ ਕੇ ਖੇਡ ਮੈਦਾਨਾਂ ਦੀ ਰੌਣਕ ਵਧਾਉਣੀ ਚਾਹੀਦੀ ਹੈ। ਸ. ਸਰਬਜੀਤ ਸਿੰਘ ਨੇ ਨੌਜਵਾਨਾਂ ਨੂੰ ਖੇਡਾਂ ਲਈ ਉਤਸਾਹਤ ਕਰਦਿਆਂ ਕਿਹਾ ਕਿ ਖੇਡਾਂ ਖਿਡਾਰੀਆਂ ਨੂੰ ਸਰੀਰਕ ਤੇ ਮਾਨਸਿਕ ਤੌਰ ਤੇ ਤੰਦਰੁਸਤ ਰੱਖਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਇੱਕ ਅਜਿਹਾ ਸਾਧਨ ਹਨ ਜਿਨ੍ਹਾਂ ਨਾਲ ਜੁੜ ਕੇ ਨਸ਼ਿਆਂ ਵਰਗੀ ਸਮਾਜਿਕ ਲਾਹਣਤ ਦਾ ਖਾਤਮਾ ਕੀਤਾ ਜਾ ਸਕਦਾ ਹੈ। 

ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਸੂਬੇ ਨੂੰ ਹੱਸਦਾ, ਵੱਸਦਾ ਤੇ ਰੰਗਲਾ ਬਣਾਉਣ ਲਈ ਅੱਗੇ ਆਉਣ। ਖੇਡ ਵਿਭਾਗ ਦੇ ਡਾਇਰੈਕਟਰ-ਕਮ-ਪ੍ਰਬੰਧਕੀ ਡਾਇਰੈਕਟਰ ਪੰਜਾਬ ਰਾਜ ਖੇਡ ਸੰਸਥਾ ਸ਼੍ਰੀ ਪਰਮਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਪੱਧਰ ਤੇ ਨਾਮਣਾ ਖੱਟਣ ਵਾਲੇ ਖਿਡਾਰੀਆਂ ਲਈ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ ਰੱਖਣ ਕਾਰਨ ਖਿਡਾਰੀਆਂ ਦਾ ਭਵਿੱਖ ਹੋਰ ਉਜਵਲ ਹੋ ਗਿਆ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜ ਕੇ ਆਪਣਾ ਭਵਿੱਖ ਰੌਸ਼ਨ ਕਰਨਾ ਚਾਹੀਦਾ ਹੈ।

ਐਸ.ਡੀ.ਐਮ. ਸ਼੍ਰੀਮਤੀ ਇਸਮਤ ਵਿਜੇ ਸਿੰਘ ਨੇ ਕਿਹਾ ਕਿ ਅੱਜ ਸੂਬੇ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਰਾਸ਼ਟਰੀ ਤੇ ਅੰਤਰ ਰਾਸ਼ਟਰੀ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੁੰ ਕਰੋੜਾਂ ਰੁਪਏ ਦੀ ਨਗਦ ਇਨਾਮੀ ਰਾਸ਼ੀ ਦੇ ਕੇ ਇੱਕ ਨਵਾਂ ਮੀਲ ਪੱਥਰ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਖੇਡਾਂ ਲਈ ਜਰੂਰ ਉਤਸਾਹਤ ਕਰਨ ਤਾਂ ਜੋ ਬੱਚੇ ਵੱਡੇ ਹੋ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾ ਸਕਣ।

ਦੂਜੇ ਦਿਨ ਦੇ ਨਤੀਜਿਆਂ ਬਾਰੇ ਜ਼ਿਲ੍ਹਾ ਖੇਡ ਅਫਸਰ ਗੁਰਦੀਪ ਕੌਰ ਨੇ ਦੱਸਿਆ ਕਿ ਅੱਜ ਲੜਕੀਆਂ ਦੇ 14 ਸਾਲ ਉਮਰ ਵਰਗ ਵਿੱਚ ਕਰਵਾਏ ਫੁੱਟਬਾਲ ਮੁਕਾਬਲੇ ਵਿੱਚ ਪੰਜਾਬ ਫੁੱਟਬਾਲ ਕਲੱਬ ਮੁਸਤਫਾਬਾਦ ਦੀ ਟੀਮ ਪਹਿਲੇ, ਮਾਲਵਾ ਯੁਵਕ ਕਲੱਬ ਜਟਾਣਾ ਉੱਚਾ ਦੀ ਟੀਮ ਦੂਜੇ ਤੇ ਜੀ.ਪੀ.ਐਸ. ਮੰਡੀ ਗੋਬਿੰਦਗੜ੍ਹ ਦੀ ਟੀਮ ਤੀਜੇ ਸਥਾਨ ਤੇ ਰਹੀ। ਜਦੋਂ ਕਿ ਲੜਕੀਆਂ ਦੇ 17 ਸਾਲ ਉਮਰ ਵਰਗ ਦੇ ਫੁੱਟਬਾਲ ਮੁਕਾਬਲੇ ਵਿੱਚ ਮਾਲਵਾ ਯੁਵਕ ਕਲੱਬ ਜਟਾਣਾ ਉੱਚਾ ਦੀ ਟੀਮ ਪਹਿਲੇ, ਸਰਕਾਰੀ ਹਾਈ ਸਕੂਲ ਰਜਿੰਦਰਗੜ੍ਹ ਦੀ ਟੀਮ ਦੂਜੇ ਤੇ ਜੀ.ਪੀ.ਐਸ.ਮੰਡੀ ਗੋਬਿੰਦਗੜ੍ਹ ਦੀ ਟੀਮ ਤੀਜੇ ਸਥਾਨ 'ਤੇ ਰਹੀ।

ਲੜਕੀਆਂ ਦੇ 14 ਸਾਲ ਉਮਰ ਵਰਗ ਦੇ ਵਾਲੀਬਾਲ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਲਖਨਪੁਰ ਦੀ ਟੀਮ ਪਹਿਲੇ, ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਚੁੰਨੀ ਕਲਾਂ ਦੀ ਟੀਮ ਦੂਜੇ ਤੇ ਡਿਵਾਈਨ ਲਾਇਟ ਇੰਟਰਨੈਸ਼ਨਲ ਸਕੂਲ ਸਰਹਿੰਦ ਦੀ ਟੀਮ ਤੀਜੇ ਸਥਾਨ ਤੇ ਰਹੀ। ਲੜਕੀਆਂ ਦੇ 17 ਸਾਲ ਉਮਰ ਵਰਗ ਦੇ ਵਾਲੀਬਾਲ ਮੁਕਾਬਲੇ ਵਿੱਚ ਸੀ.ਐਸ. ਇੰਟਰਨੈਸ਼ਨਲ ਪਬਲਿਕ ਸਕੂਲ ਅਮਲੋਹ ਦੀ ਟੀਮ ਪਹਿਲੇ, ਸਰਕਾਰੀ ਹਾਈ ਸਕੂਲ ਲਖਨਪੁਰ ਦੀ ਟੀਮ ਦੂਜੇ ਤੇ ਸਰਕਾਰੀ ਹਾਈ ਸਕੂਲ ਬੁੱਗਾ ਕਲਾਂ ਦੀ ਟੀਮ ਤੀਜੇ ਸਥਾਨ ਤੇ ਰਹੀ।

ਲੜਕੀਆਂ ਦੇ 14 ਸਾਲ ਉਮਰ ਵਰਗ ਦੇ ਹੈਂਡਬਾਲ ਮੁਕਾਬਲੇ ਵਿੱਚ ਹੈਂਡਬਾਲ ਕੋਚਿੰਗ ਸੈਂਟਰ ਪੰਜੋਲੀ ਕਲਾਂ ਦੀ ਟੀਮ ਪਹਿਲੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਾਸ ਦੀ ਟੀਮ ਦੂਜੇ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੁੰਨੀ ਦੀ ਟੀਮ ਤੀਜੇ ਸਥਾਨ ਤੇ ਰਹੀ। ਲੜਕੀਆਂ ਦੇ 17 ਸਾਲ ਉਮਰ ਵਰਗ ਦੇ ਹੈਂਡਬਾਲ ਮੁਕਾਬਲੇ ਵਿੱਚ ਹੈਂਡਬਾਲ ਕੋਚਿੰਗ ਸੈਂਟਰ ਪੰਜੋਲੀ ਕਲਾਂ ਦੀ ਟੀਮ ਪਹਿਲੇ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚੁੰਨੀ ਕਲਾਂ ਦੀ ਟੀਮ ਦੂਜੇ ਤੇ ਡਿਵਾਇਨ ਲਾਈਟ ਇੰਟਰਨੈਸ਼ਨਲ ਸਕੂਲ ਸਰਹਿੰਦ ਦੀ ਟੀਮ ਤੀਜੇ ਸਥਾਨ ਤੇ ਰਹੀ। 

ਲੜਕੀਆਂ ਦੇ 21 ਸਾਲ ਉਮਰ ਵਰਗ ਦੇ ਹੈਂਡਬਾਲ ਮੁਕਾਬਲੇ ਵਿੱਚ ਹੈਂਡਬਾਲ ਕੋਚਿੰਗ ਸੈਂਟਰ ਮੂਲੇਪੁਰ ਦੀ ਟੀਮ ਪਹਿਲੇ, ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਸਕੂਲ ਫ਼ਤਹਿਗੜ੍ਹ ਸਾਹਿਬ ਦੀ ਟੀਮ ਦੂਜੇ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੁੰਨੀ ਕਲਾਂ ਦੀ ਟੀਮ ਤੀਜੇ ਸਥਾਨ ਤੇ ਰਹੀ। ਲੜਕਿਆਂ ਦੇ 14 ਸਾਲ ਉਮਰ ਵਰਗ ਦੇ ਗੱਤਕਾ (ਫਰੀ ਸੋਟੀ) ਦੇ ਮੁਕਾਬਲੇ ਵਿੱਚ ਜਸ਼ਨਪ੍ਰੀਤ ਸਿੰਘ ਪਹਿਲੇ, ਰੋਬਿਨ ਸਿੰਘ ਦੂਜੇ ਤੇ ਕਰਨਵੀਰ ਸਿੰਘ ਤੀਜੇ ਸਥਾਨ 'ਤੇ ਰਿਹਾ। 

ਇਸੇ ਉਮਰ ਵਰਗ ਦੇ ਸਿੰਗਲ ਸੋਟੀ ਗੱਤਕਾ ਮੁਕਾਬਲੇ ਵਿੱਚ ਬਾਬਾ ਜ਼ੋਰਾਵਰ ਸਿੰਘ ਗੱਤਕਾ ਅਖਾੜਾ ਦੀ ਟੀਮ ਪਹਿਲੇ, ਅਕਾਲ ਅਕੈਡਮੀ ਮਾਧੋਪੁਰ ਦੀ ਟੀਮ ਦੂਜੇ ਤੇ ਅਕਾਲ ਅਕੈਡਮੀ ਖਮਾਣੋਂ ਦੀ ਟੀਮ ਤੀਜੇ ਸਥਾਨ 'ਤੇ ਰਹੀ। ਲੜਕੀਆਂ ਦੇ 14 ਸਾਲ ਉਮਰ ਵਰਗ ਦੇ ਫਰੀ ਸੋਟੀ ਗੱਤਕਾ ਮੁਕਾਬਲੇ ਵਿੱਚ ਜਸ਼ਨਪ੍ਰੀਤ ਕੌਰ ਪਹਿਲੇ, ਰਜਨੀਤ ਕੌਰ ਦੂਜੇ ਤੇ ਏਕਮਦੀਪ ਕੌਰ ਤੀਜੇ ਸਥਾਨ ਤੇ ਰਹੀ। ਜਦੋਂ ਕਿ ਫਰੀ ਸੋਟੀ ਗੱਤਕਾ ਦੇ ਮੁਕਾਬਲੇ ਵਿੱਚ ਅਕਾਲ ਅਕੈਡਮੀ ਖਮਾਣੋਂ ਦੀ ਟੀਮ ਪਹਿਲੇ ਤੇ ਅਕਾਲ ਅਕੈਡਮੀ ਮਾਧੋਪੁਰ ਦੀ ਟੀਮ ਦੂਜੇ ਸਥਾਨ 'ਤੇ ਰਹੀ।

ਲੜਕੀਆਂ ਦੇ 17 ਸਾਲ ਉਮਰ ਵਰਗ ਦੇ 800 ਮੀਟਰ ਦੌੜ ਵਿੱਚ ਨੀਤਿਕਾ ਪਹਿਲੇ, ਹਸਨਪ੍ਰੀਤ ਕੌਰ ਦੂਜੇ ਤੇ ਪ੍ਰਭਜੋਤ ਕੌਰ ਤੀਜੇ 'ਤੇ ਰਹੀ। ਲੜਕਿਆਂ ਦੇ 17 ਸਾਲ ਉਮਰ ਵਰਗ ਵਿੱਚ ਕਰਵਾਈ 200 ਮੀਟਰ ਦੌੜ ਵਿੱਚ ਮਨਪ੍ਰੀਤ ਲਖੋਤਰਾ ਪਹਿਲੇ, ਹਾਰਦਿਕ ਬਾਵਾ ਦੂਜੇ ਤੇ ਜਸਮਨਜੋਤ ਸਿੰਘ ਤੀਜੇ ਸਥਾਨ 'ਤੇ ਰਿਹਾ। ਔਰਤਾਂ ਦੇ 21 ਸਾਲ ਉਮਰ ਵਰਗ ਵਿੱਚ 800 ਮੀਟਰ ਦੀ ਦੌੜ ਵਿੱਚ ਨੇਹਾ ਪਹਿਲ, ਮਨਪ੍ਰੀਤ ਕੌਰ ਦੂਜੇ ਤੇ ਜਸਪ੍ਰੀਤ ਕੌਰ ਤੀਜੇ ਸਥਾਨ 'ਤੇ ਰਹੀ।

ਇਸ ਮੌਕੇ ਬਾਸਕਟਬਾਲ ਕੋਚ ਤੇ ਨੋਡਲ ਅਫਸਰ ਖੇਡਾਂ ਵਤਨ ਪੰਜਾਬ ਦੀਆਂ ਰਾਹੁਲਦੀਪ ਸਿੰਘ, ਡੀਐਮ. ਖੇਡਾਂ ਜਸਵੀਰ ਸਿੰਘ, ਲੈਕਚਰਾਰ ਰੂਪਪ੍ਰੀਤ ਕੌਰ, ਐਥਲੈਟਿਕ ਕੋਚ ਲਖਵੀਰ ਸਿੰਘ, ਹੈਂਡਬਾਲ ਕੋਚ ਕੁਲਵਿੰਦਰ ਸਿੰਘ, ਹਾਕੀ ਕੋਚ ਮਨੀਸ਼ ਕੁਮਾਰ, ਫੁੱਟਬਾਲ ਕੋਚ ਸੁਖਦੀਪ ਸਿੰਘ, ਜਿਮਨਾਸਟਿਕ ਕੋਚ ਮਨੋਜ ਕੁਮਾਰ, ਕੁਸ਼ਤੀ ਕੋਚ ਮਨਜੀਤ ਸਿੰਘ, ਵਾਲੀਬਾਲ ਕੋਚ ਯਾਦਵਿੰਦਰ ਸਿੰਘ, ਐਥਲੈਟਿਕ ਕੋਚ ਭੁਪਿੰਦਰ ਕੌਰ, ਖੋਹ-ਖੋਹ ਕੋਚ ਵੀਰਾਂ ਦੇਵੀ, ਐਥਲੈਟਿਕ ਕੋਚ ਸੁਮਨ ਰਾਣੀ, ਮਨਦੀਪ ਸਿੰਘ ਰੋਹਿਤ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਖਿਡਾਰੀ ਤੇ ਖੇਡ ਪ੍ਰੇਮੀ ਹਾਜ਼ਰ ਸਨ।

 

Tags: Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan Season 3 , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD