Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਪੱਧਰੀ ਖੇਡਾਂ ਦੇ ਅਖ਼ੀਰਲੇ ਦਿਨ ਖੋ ਖੋ, ਕਬੱਡੀ, ਬਾਸਕਿਟਬਾਲ ਅਤੇ ਦੌੜ ਮੁਕਾਬਲੇ ਹੋਏ

92 ਸਾਲ ਦੇ ਬਲਵੀਰ ਸਿੰਘ 100 ਅਤੇ 400 ਮੀਟਰ ਰੇਸ ਵਿਚ ਜੇਤੂ

Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan Season 3,Mansa

5 Dariya News

5 Dariya News

5 Dariya News

ਮਾਨਸਾ , 20 Sep 2024

Last updated on: Sep 20, 2024, 00:00 IST

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਰਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਅੱਜ ਅਖ਼ੀਰਲੇ ਦਿਨ ਖੋ ਖੋ, ਕਬੱਡੀ, ਬਾਸਕਿਟਬਾਲ ਅਤੇ ਦੌੜ ਮੁਕਾਬਲੇ ਹੋਏ। ਅਖ਼ੀਰਲੇ ਦਿਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਸ੍ਰੀਮਤੀ ਭੁਪਿੰਦਰ ਕੌਰ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ। 

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਰੁਚੀ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਜਿੱਥੇ ਵਿਦਿਆਰਥੀਆਂ ਦਾ ਮਾਨਸਿਕ ਪੱਧਰ ਉੱਚਾ ਕਰਨ ਵਿਚ ਸਹਾਈ ਹੁੰਦੀ ਹੈ ਉੱਥੇ ਹੀ ਖੇਡਾਂ ਵਿਦਿਆਰਥੀਆਂ ਨੂੰ ਸਰੀਰਿਕ ਤੰਦਰੁਸਤੀ ਲਈ ਪ੍ਰੇਰਿਤ ਕਰਦੀਆਂ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਖੇਡਾਂ ਨਾਲ ਜੁੜ ਕੇ ਵਿਦਿਆਰਥੀ ਨਸ਼ਿਆਂ ਵਰਗੀਆਂ ਅਲ੍ਹਾਮਤਾ ਤੋਂ ਦੂਰ ਰਹਿੰਦੇ ਹਨ ਅਤੇ ਵਿਸ਼ਵ ਪੱਧਰ ’ਤੇ ਆਪਣਾ, ਆਪਣੇ ਮਾਪਿਆਂ ਦਾ ਅਤੇ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰਦੇ ਹਨ। 

ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ਵਿਚ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਲਾਜ਼ਮੀ ਹੈ। ਖੇਡਾਂ ਵਿਦਿਆਰਥੀਆਂ ਵਿਚ ਅਨੁਸਾਸ਼ਨ ਅਤੇ ਆਪਸੀ ਤਾਲਮੇਲ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਹਰ ਵਿਦਿਆਰਥੀ ਨੂੰ ਆਪਣੀ ਮਨਪਸੰਦ ਖੇਡ ਨਾਲ ਜ਼ਰੂਰ ਜੁੜੇ ਰਹਿਣਾ ਚਾਹੀਦਾ ਹੈ। ਜ਼ਿਲ੍ਹਾ ਪੱਧਰੀ ਖੇਡਾਂ ਦੇ ਅਖ਼ੀਰਲੇ ਦਿਨ ਹੋਏ ਵੱਖ ਵੱਖ ਖੇਡ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਖੋ ਖੋ 31 ਤੋਂ 40 ਸਾਲ ਉਮਰ ਵਰਗ ਵਿਚ ਬੁਢਲਾਡਾ ਪਹਿਲੇ ਸਥਾਨ ’ਤੇ ਰਿਹਾ, 31 ਤੋਂ 40 ਸਾਲ ਉਮਰ ਵਰਗ ਕਬੱਡੀ ਸਰਕਲ ਸਟਾਇਲ ਵਿੱਚ ਝਨੀਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। 

ਬਾਸਕਿਟਬਾਲ ਅੰਡਰ-21 ਮੁੰਡਿਆਂ ਵਿਚ ਭੈਣੀ ਬਾਘਾ ਪਹਿਲੇ ਸਥਾਨ ’ਤੇ, ਲੌਂਗ ਜੰਪ 21 ਤੋਂ 30 ਸਾਲ ਉਮਰ ਵਰਗ ਵਿੱਚ ਮਨਪ੍ਰੀਤ ਕੌਰ ਪਹਿਲੇ ਅਤੇ ਰਮਨਦੀਪ ਕੌਰ ਦੂਜੇ ਸਥਾਨ ’ਤੇ ਰਹੇ। 10,000 ਮੀਟਰ ਪੈਦਲ ਚਾਲ 41 ਤੋਂ 50 ਸਾਲ ਉਮਰ ਵਰਗ ਵਿੱਚ ਇਕਬਾਲ ਸਿੰਘ ਪਹਿਲੇ, ਜਗਦੀਪ ਸਿੰਘ ਦੂਜੇ ਸਥਾਨ ’ਤੇ, 21 ਤੋਂ 30 ਉਮਰ ਵਰਗ ਵਿਚ ਕੁਲਦੀਪ ਸਿੰਘ ਪਹਿਲੇ ਸਥਾਨ ’ਤੇ ਰਹੇ। 31 ਤੋਂ 40 ਸਾਲ ਉਮਰ ਵਰਗ ਵਿਚ ਬਲਜੀਤ ਸਿੰਘ ਅੱਵਲ ਰਹੇ। 

ਇਸੇ ਤਰ੍ਹਾਂ 400 ਮੀਟਰ ਦੌੜ ਵਿੱਚ ਗੁਰਪਾਲ ਸਿੰਘ ਪਹਿਲੇ ਸਥਾਨ ’ਤੇ, ਅੰਮ੍ਰਿਤਪਾਲ ਸਿੰਘ ਦੂਜੇ ਸਥਾਨ ’ਤੇ ਰਹੇ। 61 ਤੋਂ 70 ਸਾਲ ਉਮਰ ਵਰਗ 400 ਮੀਟਰ ਦੌੜ ਵਿਚ ਜਗਦੇਵ ਸਿੰਘ ਪਹਿਲੇ ਸਥਾਨ ’ਤੇ, 41 ਤੋਂ 50 ਸਾਲ ਉਮਰ ਵਰਗ ਵਿਚ ਸੁਦਰਸ਼ਨ ਕੁਮਾਰ ਪਹਿਲੇ ਅਤੇ ਸਿਕੰਦਰ ਸਿੰਘ ਦੂਜੇ ਸਥਾਨ ’ਤੇ ਰਹੇ। ਇਸੇ ਤਰ੍ਹਾਂ 70 ਸਾਲ ਤੋ ਉੱਪਰ ਉਮਰ ਵਰਗ 400 ਮੀਟਰ ਦੌੜ ਵਿੱਚ ਕਾਕਾ ਸਿੰਘ ਪਹਿਲੇ ਸਥਾਨ ’ਤੇ ਰਹੇ। ਲੜਕੀਆਂ 400 ਮੀਟਰ 51 ਤੋਂ 60 ਸਾਲ ਉਮਰ ਵਰਗ ਵਿਚ ਸਿੰਦਰ ਕੌਰ ਪਹਿਲੇ ਅਤੇ 41 ਤੋਂ 50 ਸਾਲ ਉਮਰ ਵਰਗ 400 ਮੀਟਰ ਦੌੜ  ਵਿਚ ਅਮਨਦੀਪ ਕੌਰ ਪਹਿਲੇ ਸਥਾਨ ’ਤੇ ਰਹੇ। 

ਹਾਕੀ 21 ਤੋਂ 30 ਸਾਲ ਉਮਰ ਵਰਗ ਵਿਚ ਫਫੜੇ ਭਾਈਕੇ ਪਹਿਲੇ ਅਤੇ ਬੋਹਾ ਦੂਜੇ ਸਥਾਨ ’ਤੇ ਰਿਹਾ। 31 ਤੋਂ 30 ਸਾਲ ਉਮਰ ਵਰਗ ਵਿਚ ਫਫੜੇ ਭਾਈ ਕੇ ਪਹਿਲੇ ਅਤੇ ਬੋਹਾ ਦੂਜੇ ਸਥਾਨ ’ਤੇ ਰਿਹਾ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਵਿਸ਼ੇਸ਼ ਤੌਰ ’ਤੇ ਬੁਢਲਾਡਾ ਵਾਸੀ 92 ਸਾਲ ਦੇ ਬਲਵੀਰ ਸਿੰਘ ਨੇ 100 ਮੀਟਰ ਅਤੇ 400 ਮੀਟਰ ਦੌੜ ਵਿੱਚ ਭਾਗ ਲਿਆ ਅਤੇ ਪਹਿਲਾ ਸਥਾਨ ਪ੍ਰਾਪਤ ਕੀਤਾ।

ਇਸ ਮੌਕੇ ਅੰਮ੍ਰਿਤਪਾਲ ਸਿੰਘ ਜ਼ਿਲ੍ਹਾ ਖੇਡ ਕੋ-ਆਰਡੀਨੇਟਰ, ਦੀਪੰਕਰ ਭੰਮੇ, ਗੁਰਦੀਪ ਸਿੰਘ, ਰਾਜਦੀਪ ਸਿੰਘ, ਏਕਮ ਸਿੰਘ, ਮਨਪ੍ਰੀਤ ਸਿੰਘ, ਕੋਚ ਸ਼ਾਹਬਾਜ ਸਿੰਘ, ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਭੋਲਾ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।

 

Tags: Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan Season 3 , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD