Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਦੇਵ ਮਾਨ ਤੇ ਡਾ. ਬੇਦੀ ਨੇ ਪੱਕੇ ਮਕਾਨਾਂ ਲਈ 154 ਲਾਭਪਾਤਰੀਆਂ ਨੂੰ 2.29 ਕਰੋੜ ਰੁਪਏ ਦੇ ਪ੍ਰਵਾਨਗੀ ਪੱਤਰ ਵੰਡੇ

ਪਿੰਡ ਮੱਲੇਵਾਲ 'ਚ ਜਨ ਸੁਵਿਧਾ ਕੈਂਪ ਮੌਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ 'ਤੇ ਨਿਪਟਾਰਾ

Gurdev Singh Dev Maan, Nabha, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਨਾਭਾ , 20 Sep 2024

Last updated on: Sep 20, 2024, 00:00 IST

ਅੱਜ ਹਲਕਾ ਨਾਭਾ ਦੇ ਪਿੰਡ ਮੱਲੇਵਾਲ ਵਿਖੇ ਲਗਾਏ ਗਏ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਜਨ ਸੁਵਿਧਾ ਕੈਂਪ ਮੌਕੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਤੇ ਵਧੀਕ ਡਿਪਟੀ ਕਮਿਸ਼ਨਰ ਦਿਹਾਤੀ ਵਿਕਾਸ ਡਾ. ਹਰਜਿੰਦਰ ਸਿੰਘ ਬੇਦੀ ਨੇ ਨਾਭਾ ਬਲਾਕ ਦੇ 154 ਲਾਭਪਾਤਰੀਆਂ ਨੂੰ 2 ਕਰੋੜ 29 ਲੱਖ 42 ਹਜ਼ਾਰ 920 ਰੁਪਏ ਕੱਚੇ ਘਰਾਂ ਨੂੰ ਪੱਕੇ ਕਰਨ ਲਈ ਸਰਕਾਰ ਵੱਲੋਂ ਦਿੱਤੀ ਗ੍ਰਾਂਟ ਦੀ ਪਹਿਲੀ ਕਿਸ਼ਤ ਉਨ੍ਹਾਂ ਦੇ ਖਾਤਿਆਂ ਵਿੱਚ ਪਾਏ ਜਾਣ ਦੇ ਪ੍ਰਵਾਨਗੀ ਪੱਤਰ ਵੰਡੇ।

ਇਸ ਦੌਰਾਨ ਵਿਧਾਇਕ ਤੇ ਏ.ਡੀ.ਸੀ. ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਮੌਕੇ 'ਤੇ ਹੀ ਨਿਪਟਾਰਾ ਵੀ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਨਾਭਾ ਤਰਸੇਮ ਚੰਦ ਤੇ ਬੀ.ਡੀ.ਪੀ.ਓ. ਬਲਜੀਤ ਕੌਰ ਖ਼ਾਲਸਾ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ

ਗੁਰਦੇਵ ਸਿੰਘ ਦੇਵ ਮਾਨ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਤਹਿਤ ਲੋੜਵੰਦ ਲਾਭਪਾਤਰੀਆਂ ਨੂੰ 1.20 ਹਜ਼ਾਰ ਰੁਪਏ ਕੱਚੇ ਘਰਾਂ ਨੂੰ ਪੱਕੇ ਬਣਾਉਣ ਲਈ ਦਿੱਤੇ ਜਾ ਰਹੇ ਹਨ ਅਤੇ 30 ਹਜ਼ਾਰ ਰੁਪਏ ਮਗਨਰੇਗਾ ਸਕੀਮ ਤਹਿਤ ਲਾਭਪਾਤਰੀਆਂ ਨੂੰ ਦਿਹਾੜੀ ਵਜੋਂ ਵੀ ਦਿੱਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਇਨ੍ਹਾਂ ਲਾਭਪਾਤਰੀਆਂ ਦੀ ਚੋੜ ਬਿਨ੍ਹਾਂ ਕਿਸੇ ਸਿਫ਼ਾਰਿਸ਼ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ। ਇਸ ਮੌਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਚਹੁੰਪੱਖੀ ਵਿਕਾਸ ਲਈ ਵਚਨਬੱਧ ਹੈ, ਇਸ ਲਈ ਰਾਜ ਦੇ ਹਰੇਕ ਵਰਗ ਦੀਆਂ ਲੋੜਾਂ ਮੁਤਾਬਕ ਪੰਜਾਬ ਸਰਕਾਰ ਯੋਜਨਾਬੱਧ ਢੰਗ ਨਾਲ ਵਿੱਤੀ ਪ੍ਰਬੰਧ ਕਰਕੇ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾ ਰਹੀ ਹੈ।

ਏ.ਡੀ.ਸੀ. ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਅਜਿਹੇ ਕੈਂਪ ਹਰ ਹਫ਼ਤੇ ਲਗਾਏ ਜਾ ਰਹੇ ਹਨ ਅਤੇ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਦੂਰ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸ ਜਨ ਸੁਵਿਧਾ ਕੈਂਪ ਆਧਾਰ ਕਾਰਡ ਵਿੱਚ ਆਪਣੇ ਨਾਮ ਠੀਕ ਕਰਵਾਉਣ ਤੋਂ ਇਲਾਵਾ ਸਮਾਜਿਕ ਸੁਰੱਖਿਆ ਪੈਨਸ਼ਨਾਂ, ਵੱਖ-ਵੱਖ ਮੁਸ਼ਕਿਲਾਂ ਦੇ ਨਿਪਟਾਰੇ ਲਈ ਦਰਖਾਸਤਾਂ, ਸਿਹਤ ਵਿਭਾਗ ਵੱਲੋਂ ਮਰੀਜਾਂ ਦਾ ਚੈਕਅਪ ਤੇ ਮੁਫ਼ਤ ਦਵਾਈਆਂ, ਕਿਰਤ ਵਿਭਾਗ ਦੀ ਲਾਲ ਕਾਪੀ ਬਣਵਾਉਣ ਸਮੇਤ ਮਾਲ ਵਿਭਾਗ ਦੇ ਕੰਮ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਯੂ.ਡੀ.ਆਈ.ਡੀ. ਕਾਰਡ ਬਣਵਾ ਕੇ ਪੈਨਸ਼ਨ ਲਗਵਾਉਣ ਸਬੰਧੀ ਲੋਕਾਂ ਨੇ ਅਧਿਕਾਰੀਆਂ ਨਾਲ ਮੁਲਾਕਾਤਾਂ ਕੀਤੀਆਂ। 

ਇਸ ਮੌਕੇ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀਆਂ ਸਮੇਤ ਨੇੜਲੇ ਪਿੰਡਾਂ ਦੇ ਵਸਨੀਕ ਵੀ ਮੌਜੂਦ ਸਨ।

 

Tags: Gurdev Singh Dev Maan , Nabha , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD