Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਡਾ.ਐਸ.ਪੀ.ਸਿੰਘ ਉਬਰਾਏ ਦੇ ਯਤਨਾਂ ਸਦਕਾ ਹੁਸ਼ਿਆਰਪੁਰ ਦੇ ਜਤਿੰਦਰ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

ਡਾ: ਓਬਰਾਏ ਵੱਲੋਂ ਮ੍ਰਿਤਕ ਦੇ ਪਰਿਵਾਰ ਲਈ ਦੋ ਹਜ਼ਾਰ ਰੁਪਏ ਮਾਸਿਕ ਪੈਨਸ਼ਨ ਸ਼ੁਰੂ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR. S. P. Singh Oberoi

Web Admin

Web Admin

5 Dariya News

ਅੰਮ੍ਰਿਤਸਰ , 20 Sep 2024

Last updated on: Sep 20, 2024, 00:00 IST

ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਤਲੂਨੀ ਨਾਲ ਸਬੰਧਿਤ 36 ਸਾਲਾ ਜਤਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਦੋ ਮਾਸੂਮ ਬੱਚਿਆਂ ਦਾ ਪਿਤਾ ਜਤਿੰਦਰ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਕੁੱਝ ਸਮਾਂ ਪਹਿਲਾਂ ਦੁਬਈ ਆਇਆ ਸੀ ਕਿ ਬੀਤੇ ਦਿਨੀਂ ਭੇਦ ਭਰੇ ਹਾਲਾਤ ਵਿੱਚ ਉਸਦੀ ਮੌਤ ਹੋ ਗਈ। 

ਡਾ.ਓਬਰਾਏ ਨੇ ਦੱਸਿਆ ਕਿ ਜਤਿੰਦਰ ਦੀ ਲਾਸ਼ ਲਾਵਾਰਿਸ ਹਾਲਤ ਵਿੱਚ ਮਿਲਣ 'ਤੇ ਭਾਰਤੀ ਦੂਤਘਰ ਵੱਲੋਂ ਉਨ੍ਹਾਂ ਨਾਲ ਸੰਪਰਕ ਕਰਨ ਉਪਰੰਤ ਉਨ੍ਹਾਂ ਨੇ ਸਰਬੱਤ ਦਾ ਭਲਾ ਟਰੱਸਟ ਦੀ ਹੁਸ਼ਿਆਰਪੁਰ ਇਕਾਈ ਦੇ ਪ੍ਰਧਾਨ ਆਗਿਆਪਾਲ ਸਿੰਘ ਰਾਹੀਂ ਮ੍ਰਿਤਕ ਦੇ ਪਰਿਵਾਰ ਨਾਲ ਸੰਪਰਕ ਕਰਕੇ ਸਾਰੀ ਜਾਣਕਾਰੀ ਹਾਸਲ ਕੀਤੀ। ਇਸ ਉਪਰੰਤ ਉਹਨਾਂ ਦੀ ਦੁਬਈ ਸਥਿਤ ਟੀਮ ਵੱਲੋਂ ਜਤਿੰਦਰ ਸਿੰਘ ਦੀ ਮ੍ਰਿਤਕ ਦੇ ਭਾਰਤ ਭੇਜਣ ਲਈ ਲੋੜੀਂਦੀ ਸਮੁੱਚੀ ਕਾਗਜ਼ੀ ਕਾਰਵਾਈ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਮੁਕੰਮਲ ਕੀਤੀ ਗਈ ਜਦ ਕਿ ਉਸ ਦੇ ਮ੍ਰਿਤਕ ਸਰੀਰ ਨੂੰ ਭਾਰਤ ਭੇਜਣ ਲਈ ਆਇਆ ਖਰਚ, ਦੁਬਈ ਸਥਿਤ ਭਾਰਤੀ ਦੂਤਘਰ ਵੱਲੋਂ ਕੀਤਾ ਗਿਆ ਹੈ।

ਡਾ.ਐਸ.ਪੀ.ਸਿੰਘ ਉਬਰਾਏ ਨੇ ਇੱਥੇ ਇਹ ਵੀ ਦੱਸਿਆ ਕਿ ਜਤਿੰਦਰ ਸਿੰਘ ਦੇ ਮਾਸੂਮ ਬੱਚਿਆਂ ਤੇ ਪਤਨੀ ਲਈ ਦੋ ਹਜ਼ਾਰ ਰੁਪਏ ਮਹੀਨਾ ਪੈਨਸ਼ਨ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਕੁਝ ਦਿਨ ਪਹਿਲਾਂ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਥਿਗਲੀ ਦੇ ਜਗਬੀਰ ਸਿੰਘ, ਅੰਮ੍ਰਿਤਸਰ ਦੇ ਕਸਬਾ ਅਜਨਾਲਾ ਨੇੜਲੇ ਪਿੰਡ ਮੱਦੂਸ਼ਾਂਗਾ ਦੇ ਨੌਜਵਾਨ ਬਿਕਰਮਜੀਤ ਸਿੰਘ ਅਤੇ ਮਜੀਠਾ ਨੇੜਲੇ ਪਿੰਡ ਸ਼ਾਮਨਗਰ ਦੇ ਨੌਜਵਾਨ ਪਲਵਿੰਦਰ ਸਿੰਘ, ਜਿਨ੍ਹਾਂ ਦੇ ਮ੍ਰਿਤਕ ਸਰੀਰ ਦੁਬਈ ਤੋਂ ਵਾਰਸਾਂ ਤੱਕ ਪਹੁੰਚਾਏ ਗਏ ਸਨ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਟਰੱਸਟ ਵੱਲੋਂ 2000 -2000 ਰੁਪਏ ਮਹੀਨਾਵਾਰ ਪੈਨਸ਼ਨ ਸ਼ੁਰੂ ਕਰ ਦਿੱਤੀ ਗਈ ਹੈ ।

ਪੀਡ਼ਤ ਪਰਿਵਾਰ ਨਾਲ ਹਵਾਈ ਅੱਡੇ 'ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਅੰਮ੍ਰਿਤਸਰ ਟੀਮ ਵੱਲੋਂ ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ ਅਤੇ ਆਗੂ ਜਗਦੇਵ ਸਿੰਘ ਛੀਨਾ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 373 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

ਇਸ ਦੌਰਾਨ ਹਵਾਈ ਅੱਡੇ ਤੇ ਮ੍ਰਿਤਕ ਦੇਹ ਲੈਣ ਪਹੁੰਚੇ ਜਤਿੰਦਰ ਸਿੰਘ ਦੇ ਪਿਤਾ ਹਰਭਜਨ ਸਿੰਘ, ਰਿਸ਼ਤੇਦਾਰ ਬਲਵਿੰਦਰ ਕੁਮਾਰ ਅਤੇ ਪਿੰਡ ਵਾਸੀਆਂ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਉਨ੍ਹਾਂ ਦੇ ਪਰਿਵਾਰ ਨੂੰ ਜਤਿੰਦਰ ਸਿੰਘ ਦੇ ਅੰਤਿਮ ਦਰਸ਼ਨ ਨਸੀਬ ਹੋਏ ਹਨ ਅਤੇ ਪਰਿਵਾਰ ਦੀ ਆਰਥਿਕ ਮਦਦ ਲਈ ਪੈਨਸ਼ਨ ਦੀ ਸਹੂਲਤ ਦਿੱਤੀ ਗਈ ਹੈ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD