Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਮੋਗਾ ਵਿਖੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼

ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕੀਤਾ ਖੇਡਾਂ ਦਾ ਉਦਘਾਟਨ

Devinder Singh Laddi Dhos, Dharamkot, AAP, Aam Aadmi Party, Aam Aadmi Party Punjab, AAP Punjab, Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan Season 3

Web Admin

Web Admin

5 Dariya News

ਮੋਗਾ , 20 Sep 2024

Last updated on: Sep 20, 2024, 00:00 IST

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬੇ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੀ ਸ਼ੁਰੂਆਤ ਕੀਤੀ ਗਈ ਹੈ। ਬਲਾਕ ਪੱਧਰੀ ਖੇਡ ਮੁਕਾਬਲੇ ਸਫ਼ਲਤਾਪੂਰਵਕ ਨੇਪਰੇ ਚਾੜ੍ਹੇ ਜਾ ਚੁੱਕੇ ਹਨ ਅਤੇ ਹੁਣ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਖਿਡਾਰੀਆਂ ਵੱਲੋਂ ਵਧ ਚੜ੍ਹ ਕੇ ਹਿੱਸਾ ਲਿਆ ਜਾ ਰਿਹਾ ਹੈ। ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਦਾ ਸੀਜ਼ਨ-3 ਇੱਕ ਅਹਿਮ ਕਦਮ ਸਾਬਿਤ ਹੋਵੇਗਾ। 

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਨੂੰ ਸ਼ੁਰੂ ਕਰਵਾਉਣ ਮੌਕੇ ਕੀਤਾ। ਸਥਾਨਕ ਗੋਧੇਵਾਲਾ ਖੇਡ ਸਟੇਡੀਅਮ ਵਿਖੇ ਵਿਧਾਇਕ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਇਨ੍ਹਾਂ ਖੇਡ ਮੁਕਾਬਲਿਆਂ ਨਾਲ ਖਿਡਾਰੀਆਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਫਸਣ ਤੋਂ ਬਚਾਉਣਾ ਚਾਹੁੰਦੀ ਹੈ ਅਤੇ  ਖਿਡਾਰੀਆਂ ਦੇ ਉਜਵੱਲ ਭਵਿੱਖ ਲਈ ਵੀ ਯਤਨਸ਼ੀਲ ਹੈ। 

ਇਨ੍ਹਾਂ ਖੇਡਾਂ ਵਿੱਚ ਸਰਕਾਰ ਵੱਲੋਂ ਖਿਡਾਰੀਆਂ ਦੀ ਹੌਂਸਲਾ ਅਫਜਾਈ ਲਈ ਨਕਦ ਇਨਾਮ ਰੱਖੇ ਗਏ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਹਲਕੇ ਵਿੱਚ 4-4 ਖੇਡ ਨਰਸਰੀਆਂ ਵਿਕਸਤ ਕੀਤੀਆਂ ਜਾ ਰਹੀਆਂ ਹਨ, ਜਿਹਨਾਂ ਦਾ 80 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਕੋਚਾਂ ਅਤੇ ਹੋਰ ਸਟਾਫ ਦੀ ਵੀ ਭਾਰਤੀ ਕੀਤੀ ਜਾ ਚੁੱਕੀ ਹੈ। ਜਿਹੜੇ ਪਿੰਡਾਂ ਵਿੱਚ ਇਹ ਨਰਸਰੀਆਂ ਵਿਕਸਤ ਕੀਤੀਆਂ ਜਾਣੀਆਂ ਹਨ ਉਹਨਾਂ ਪਿੰਡਾਂ ਦੀ ਵੀ ਨਿਸ਼ਾਨਦੇਹੀ ਹੋ ਗਈ ਹੈ।

ਉਹਨਾਂ ਖਿਡਾਰੀਆਂ ਨੂੰ ਸੱਦਾ ਦਿੱਤਾ ਕਿ ਉਹ ਸਿਰਫ ਖੇਡਣ ਵਾਲੇ ਬਣਨ, ਉਹਨਾਂ ਲਈ ਅੱਗੇ ਵਧਣ ਦੇ ਮੌਕੇ, ਨੌਕਰੀਆਂ ਅਤੇ ਨਗਦ ਇਨਾਮ ਪੰਜਾਬ ਸਰਕਾਰ ਵੱਲੋਂ ਦਿੱਤੇ ਜਾਣਗੇ। ਉਹਨਾਂ ਕਿਹਾ ਕਿ ਇਹਨਾਂ ਖੇਡਾਂ ਨਾਲ ਨੌਜਵਾਨਾਂ ਵਿੱਚ ਛਿਪਿਆ ਹੁਨਰ ਬਾਹਰ ਆਉਣ ਲੱਗਾ ਹੈ। ਜਿਹੜੇ ਨੌਜਵਾਨ ਖੇਡਾਂ ਭੁੱਲ ਗਏ ਸਨ ਉਹ ਅੱਜ ਮੁੜ ਖੇਡ ਮੈਦਾਨਾਂ ਵਿੱਚ ਨਜ਼ਰ ਆਉਣ ਲੱਗੇ ਹਨ।

ਉਹਨਾਂ ਨੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਖਿਡਾਰੀ ਆਪਣੀ ਮਿਹਨਤ ਅਤੇ ਲਗਨ ਨਾਲ ਇਨ੍ਹਾਂ ਖੇਡਾਂ ਵਿੱਚ ਆਪਣੀ ਖੇਡ ਕਲਾ ਦਾ ਪ੍ਰਦਰਸ਼ਨ ਕਰਨ। ਉਨ੍ਹਾਂ ਖਿਡਾਰੀਆਂ ਨੂੰ ਆਪਣਾ, ਆਪਣੇ ਮਾਤਾ ਪਿਤਾ, ਆਪਣੇ ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਖਿਡਾਰੀਆਂ ਵਿੱਚ ਉਤਸ਼ਾਹ ਭਰਿਆ। ਇਸ ਸਮਾਗਮ ਵਿਖੇ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਵੱਲੋ ਗੱਤਕਾ ਸ਼ੋਅ ਮੈਚ ਕਰਵਾਇਆ ਗਿਆ।

ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਨਵਦੀਪ ਜਿੰਦਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੁਕਾਬਲੇ 24 ਸਤੰਬਰ ਤੱਕ ਵੱਖ ਵੱਖ ਸਥਾਨਾਂ ਗੋਧੇ ਵਾਲਾ ਇਨਡੋਰ ਸਟੇਡੀਅਮ, ਭਿੰਡਰ ਕਲਾਂ ਕੋਚਿੰਗ ਸੈਂਟਰ, ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਬਲੂਮਿੰਗ ਬਡਜ਼ ਸਕੂਲ, ਡੀ ਐਨ ਮਾਡਲ ਸਕੂਲ, ਗੁਰੂ ਨਾਨਕ ਕਾਲਜ, ਹਾਕੀ ਐਸਟਰੋਟਰਫ ਸਟੇਡੀਅਮ ਢੁੱਡੀਕੇ, ਕਰੌਸ ਫਿਟ ਜਿਮ ਧਰਮਕੋਟ, ਫੁੱਟਬਾਲ ਮੈਦਾਨ ਮਹਿਣਾ ਅਤੇ ਟਾਊਨ ਹਾਲ ਮੋਗਾ ਉੱਤੇ ਖੇਡੇ ਜਾਣਗੇ। 

ਇਹਨਾਂ ਮੁਕਾਬਲਿਆਂ ਵਿੱਚ ਬੈਡਮਿੰਟਨ, ਹਾਕੀ, ਫੁੱਟਬਾਲ, ਵੇਟ ਲਿਫਟਿੰਗ, ਬਾਸਕਿਟਬਾਲ, ਐਥਲੈਟਿਕ, ਕੁਸ਼ਤੀ ਵਾਲੀਬਾਲ, ਕਿੱਕ ਬਾਕਸਿੰਗ, ਖੋਹ ਖੋਹ, ਕਬੱਡੀ, ਜੂਡੋ, ਚੈੱਸ, ਟੇਬਲ ਟੈਨਿਸ, ਲਾਅਨ ਟੈਨਿਸ, ਹੈਂਡਬਾਲ, ਬਾਕਸਿੰਗ, ਸਾਫਟਬਾਲ ਅਤੇ ਗੱਤਕਾ ਸ਼ਾਮਿਲ ਹੋਵੇਗਾ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰ ਗੁਰਦਿਆਲ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਖਿਡਾਰੀ ਸ਼ਾਮਿਲ ਸਨ।

 

Tags: Devinder Singh Laddi Dhos , Dharamkot , AAP , Aam Aadmi Party , Aam Aadmi Party Punjab , AAP Punjab , Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan Season 3

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD