Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਪ੍ਰਧਾਨਗੀ ਹੇਠ ਗਰੀਬ ਤੇ ਲੋੜਵੰਦਾਂ ਨੂੰ ਵੰਡਿਆ ਗਿਆ ਰਾਸ਼ਨ

Judiciary, Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 20 Sep 2024

Last updated on: Sep 20, 2024, 00:00 IST

ਸਰਬਤ ਦਾ ਭਲਾ, ਚੈਰੀਟੈਬਲ ਟਰੱਸਟ ਵੱਲੋਂ ਡੇਰਾ ਭਾਈ ਮਸਤਾਨ, ਸ੍ਰੀ ਮੁਕਤਸਰ ਸਾਹਿਬ ਵਿਖੇ ਗਰੀਬ ਅਤੇ ਵਿਧਵਾ ਔਰਤਾਂ ਨੂੰ ਹਰ ਮਹੀਨੇ ਰਾਸ਼ਨ ਮੁਹੱਈਆ ਕਰਵਾਇਆ ਜਾਂਦਾ ਹੈ। ਇਸੇ ਤਹਿਤ ਅੱਜ ਇੱਥੇ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਲਗਭਗ ਵੱਖ-ਵੱਖ ਪਿੰਡਾਂ ਦੀਆਂ 250 ਦੇ ਕਰੀਬ ਔਰਤਾਂ ਨੇ ਭਾਗ ਲਿਆ। ਇਸ ਮੌਕੇ ਜਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੈਅਰਮੇਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਰਾਜ ਕੁਮਾਰ ਦੀ ਅਗਵਾਈ ਹੇਠ ਡਾ. ਗਗਨਦੀਪ ਕੌਰ, ਸੀ.ਜੇ.ਐੱਮ/ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਨੇ ਵਿਸ਼ੇਸ਼ ਤੌਰ ’ਤੇ ਭਾਗ ਲਿਆ।

ਇਸ ਮੌਕੇ ਉਨ੍ਹਾਂ ਹਾਜਰ ਔਰਤਾਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਜੇਕਰ ਕਿਸੇ ਵੀ ਔਰਤ ਨੂੰ ਕਿਸੇ ਕਿਸਮ ਦੀ ਕੋਈ ਕਾਨੂੰਨੀ ਸਲਾਹ/ਸਹਾਇਤਾ ਦੀ ਲੋੜ ਹੋਵੇ ਤਾਂ ਉਹ ਜ਼ਿਲ੍ਹਾ ਕਚਿਹਰੀ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਵਿਖੇ ਬਣੇ ਫਰੰਟ ਆਫਿਸ ਜਾਂ ਸਕੱਤਰ ਨੂੰ ਕਿਸੇ ਵੀ ਕੰਮ ਕਾਜ ਵਾਲੇ ਦਿਨ ਆ ਕੇ ਮਿਲ ਸਕਦੇ ਹਨ, ਇਸ ਤੋਂ ਇਲਾਵਾ ਜੇਕਰ ਕਿਸੇ ਮਾਤਾ ਦੀ ਪੈਨਸ਼ਨ ਨਹੀਂ ਲੱਗੀ ਤਾਂ ਉਹ ਜ਼ਿਲ੍ਹਾ ਅਥਾਰਟੀ ਨਾਲ ਸੰਪਰਕ ਕਰਕੇ ਆਪਣੀ ਪੈਨਸ਼ਨ ਲਗਵਾ ਸਕਦੇ ਹਨ, ਅਤੇ ਜੇਕਰ ਕਿਸੇ ਕਿਸਮ ਦੀ ਕੋਈ ਡਾਕਟਰੀ ਇਲਾਜ ਦੀ ਜਰੂਰਤ ਹੋਵੇ ਤਾਂ ਉਸ ਸਬੰਧੀ ਵੀ ਸੰਪਰਕ ਕੀਤਾ ਜਾ ਸਕਦਾ ਹੈ।

 ਉਹਨਾਂ ਸਰਬਤ ਦਾ ਭਲਾ, ਚੈਰੀਟੇਬਲ ਟਰੱਸਟ ਦੇ ਮੈਂਬਰਾਂ ਦਾ ਧੰਨਵਾਦ ਕੀਤਾ ਕਿ ਜੋ ਉਹ ਸੇਵਾ ਕਰ ਰਹੇ ਹਨ, ਬਹੁਤ ਹੀ ਵਧੀਆ ਉਪਰਾਲਾ ਹੈ ਜਿਨ੍ਹਾਂ ਸਦਕਾ ਗਰੀਬ ਪਰਿਵਾਰਾਂ ਦਾ ਪਾਲਣ-ਪੋਸ਼ਣ ਵਿੱਚ ਸਹਾਇਤਾ ਹੋ ਰਹੀ ਹੈ। ਡਾ. ਐਸ.ਪੀ. ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾ ਦੀ ਵੀ ਸ਼ਲਾਘਾ ਕੀਤੀ ਗਈ।  

ਇਸ ਮੌਕੇ ਉਨ੍ਹਾਂ ਹਾਜਰ ਦਿਵਿਆਂਗ ਵਿਅਕਤੀਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਜੇਕਰ ਕਿਸੇ ਨੂੰ ਦਿਵਿਆਂਗ ਪੈਨਸ਼ਨ ਨਹੀਂ ਲੱਗੀ ਤਾਂ ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਵਿਖੇ ਦਰਖਾਸਤ ਦੇਣ ਤਾਂ ਜੋ ਉਹਨਾਂ ਦੀ ਪੈਨਸ਼ਨ ਲਗਾਈ ਜਾ ਸਕੇ। ਇਸ ਤੋਂ ਇਲਾਵਾ  ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਬਾਰੇ ਵੀ ਵਿਸਥਾਰਪੁਰਵਕ ਜਾਣਕਾਰੀ ਦਿੱਤੀ ਗਈ।

 ਇਸ ਮੌਕੇ ਸ੍ਰੀ ਰਵਿੰਦਰ ਸਿੰਘ, ਚੈਅਰਮੇਨ,  ਸ੍ਰੀ ਸੁਖਵੀਰ ਸਿੰਘ ਜੈਲਦਾਰ, ਸ੍ਰੀ ਗੁਰਚਰਨ ਸਿੰਘ, ਸ੍ਰੀ ਸੋਮਨਾਥ, ਸ੍ਰੀ ਜਸਵਿੰਦਰ ਸਿੰਘ ਮਣਕੂ ਅਤੇ ਸ੍ਰੀ ਜਸਵੀਰ ਸਿੰਘ ਰਿਟਾਏਰਡ ਏ.ਐਸ.ਆਈ.  ਅਤੇ ਹੋਰ ਮੈਂਬਰ ਵੀ ਹਾਜਰ ਸਨ। ਇਸ ਤੋ ਇਲਾਵਾ ਡੇਰਾ ਭਾਈ ਮਸਤਾਨ ਦੇ ਸੰਪਾਦਕ ਸੰਤ ਕਸ਼ਮੀਰਾ ਸਿੰਘ ਨੇ ਹਾਜਰ ਔਰਤਾਂ ਵਾਸਤੇ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਸੀ। ਹੋਰ ਵਧੇਰੇ ਜਾਣਕਾਰੀ ਲੈਣ ਲਈ ਟੋਲ-ਫ੍ਰੀ 15100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

 

 

Tags: Judiciary , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD