Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ-3 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੀ ਸ਼ੁਰੂਆਤ

Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan Season 3, Ferozepur

Web Admin

Web Admin

5 Dariya News

ਫਿਰੋਜ਼ਪੁਰ , 21 Sep 2024

Last updated on: Sep 21, 2024, 00:00 IST

ਪੰਜਾਬ ਸਰਕਾਰ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3 ਤਹਿਤ ਅੱਜ ਮਿਤੀ 21/09/2024 ਨੂੰ ਗੇਮ ਅਥਲੈਟਿਕਸ, ਫੁੱਟਬਾਲ, ਖੋਹ-ਖੋਹ, ਕਬੱਡੀ(ਨਸ), ਕਬੱਡੀ(ਸਸ), ਵਾਲੀਬਾਲ(ਸੈਮਸਿੰਗ), ਵਾਲੀਬਾਲ(ਸ਼ੂਟਿੰਗ), ਹੈਂਡਬਾਲ, ਜੂਡੋ, ਗਤਕਾ, ਕਿੱਕ ਬਾਕਸਿੰਗ, ਨੈਟਬਾਲ ਅਤੇ ਕੁਸ਼ਤੀ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ, ਗੇਮ ਚੈੱਸ, ਲਾਅਨ ਟੈਨਿਸ ਅਤੇ ਬੈਡਮਿੰਟਨ ਦਾਸ ਐਂਡ ਬਰਾਊਨ ਵਰਲਡ ਸਕੂਲ ਵਿਖੇ, ਗੇਮ ਬਾਸਕਟਬਾਲ ਅਤੇ ਬਾਕਸਿੰਗ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ, ਗੇਮ ਟੇਬਲ ਟੈਨਿਸ ਇੰਡੋਰ ਹਾਲ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ, ਗੇਮ ਹਾਕੀ ਦੇ ਮੁਕਾਬਲੇ ਹਾਕੀ ਐਸਟ੍ਰੋਟਰਫ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਅਤੇ ਗੇਮ ਸਾਫਟਬਾਲ ਆਦਰਸ਼ ਸੀਨੀ. ਸੈਕੰ. ਸਕੂਲ ਹਰਦਾਸਾ ਵਿਖੇ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ। 

ਜਿਸ ਵਿੱਚ ਅੰਡਰ 14, 17 ਅਤੇ 21 ਲੜਕਿਆਂ ਦੇ ਖੇਡ ਮੁਕਾਬਲੇ ਕਰਵਾਏ ਗਏ। ਜਿਸ ਦੌਰਾਨ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿੱਚ ਸ਼੍ਰੀ ਬਲਵਿੰਦਰ ਸਿੰਘ ਸੰਯੁਕਤ ਡਾਇਰੈਕਟਰ ਸਪੋਰਟਸ ਪੰਜਾਬ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਸੰਬੋਧਨ ਕਰਦਿਆ ਕਿਹਾ ਕਿ ਖੇਡਾਂ ਨਾਲ ਸਾਡੇ ਸਰੀਰਿਕ ਅਤੇ ਮਾਨਸਿਕ ਦੋਵਾਂ ਪੱਖਾਂ ਤੋਂ ਵਿਕਾਸ ਹੁੰਦਾ ਹੈ।

ਸ਼੍ਰੀ ਰੁਪਿੰਦਰ ਸਿੰਘ ਬਰਾੜ, ਜ਼ਿਲ੍ਹਾ ਖੇਡ ਅਫ਼ਸਰ ਫਿਰੋਜ਼ਪੁਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਇਹ ਖੇਡ ਮੁਕਾਬਲੇ ਵਿੱਚ ਗੇਮ ਖੋਹ-ਖੋਹ ਲੜਕਿਆਂ ਵਿੱਚ ਅੰ.14 ਵਿੱਚ ਪਿੰਡ ਜੰਡ ਵਾਲਾ ਨੇ ਪਹਿਲਾ ਸਥਾਨ ਹਾਸਿਲ ਕੀਤਾ, ਅੰ . 17 ਲੜਕਿਆਂ ਵਿੱਚ ਪਿੰਡ ਜੰਡ ਵਾਲਾ ਨੇ ਪਹਿਲਾ, ਪਿੰਡ ਚੱਕ ਨਿਧਾਨ ਨੇ ਦੂਸਰਾ ਅਤੇ ਪਿੰਡ ਗੁੰਦੜ ਢੰਡੀ ਨੇ ਤੀਸਰਾ ਸਥਾਨ ਹਾਸਿਲ ਕੀਤਾ ਅਤੇ ਅੰ.21 ਵਿੱਚ ਪਿੰਡ ਸੋਹਣਗੜ੍ਹ ਨੇ ਪਹਿਲਾ, ਪਿੰਡ ਗੁੱਦੜ ਢੰਡੀ ਨੇ ਦੂਸਰਾ ਅਤੇ ਮਮਦੋਟ ਨੇ ਤੀਸਰਾ ਸਥਾਨ ਹਾਸਿਲ ਕੀਤਾ। ਗੇਮ ਅਥਲੈਟਿਕਸ ਲੰਬੀ ਛਾਲ ਵਿੱਚ ਅੰ. 14 ਵਿੱਚ ਕੁਲਵੀਰ ਸਿੰਘ ਨੇ ਪਹਿਲਾ, ਧਰਮਪ੍ਰੀਤ ਨੇ ਦੂਸਰਾ ਅਤੇ ਜਸ਼ਨਦੀਪ ਨੇ ਤੀਸਰਾ ਸਥਾਨ ਹਾਸਿਲ ਕੀਤਾ। 

ਈਵੈਂਟ ਜੈਵਲਿਨ ਥਰੋ ਵਿੱਚ ਅੰ14 ਵਿੱਚ ਗੁਰਪ੍ਰੀਤ ਵਲਜੋਤ ਨੇ ਪਹਿਲਾ, ਅਬੈਨਵ ਸਿੰਘ ਨੇ ਦੂਸਰਾ ਅਤੇ ਸਾਗਰ ਨੇ ਤੀਸਰਾ ਸਥਾਨ ਹਾਸਿਲ ਕੀਤਾ। ਈਵੈਂਟ ਸ਼ਾਟਪੁੱਟ ਵਿੱਚ ਅੰ 14 ਵਿੱਚ ਜਸਕਰਨ ਸਿੰਘ ਨੇ ਪਹਿਲਾ, ਦਿਲਰਾਜ ਨੇ ਦੂਸਰਾ ਅਤੇ ਅਰਮਾਨਦੀਪ ਨੇ ਤੀਸਰਾ ਸਥਾਨ  ਹਾਸਿਲ ਕੀਤਾ। ਗੇਮ ਅਥਲੈਟਿਕਸ 600 ਮੀਟਰ ਵਿੱਚ ਅੰ 14 ਵਿੱਚ ਸਾਜਨ ਨੇ ਪਹਿਲਾ, ਸਹਿਜਦੀਪ ਨੇ ਦੂਸਰਾ ਅਤੇ ਜਸ਼ਨਦੀਪ ਨੇ ਤੀਸਰਾ ਸਥਾਨ ਹਾਸਿਲ ਕੀਤਾ। 

ਇਸੇ ਤਰ੍ਹਾ ਅਥਲੈਟਿਕਸ 60ਮੀ. ਵਿੱਚ ਅੰ 14 ਵਿੱਚ ਗੁਰਸ਼ਾਨਦੀਪ ਨੇ ਪਹਿਲਾ, ਸੁਮਿਤ ਨੇ ਦੂਸਰਾ ਅਤੇ ਜਸ਼ਨਦੀਪ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਇਸ ਮੌਕੇ ਖੇਡ ਵਿਭਾਗ ਫਿਰੋਜ਼ਪੁਰ ਦੇ ਸਮੂਰ ਕੋਚਿਜ਼, ਸਿੱਖਿਆ ਵਿਭਾਗ ਦੇ ਡੀ.ਪੀ.ਈ/ ਪੀ.ਟੀ.ਆਈ , ਸਿਹਤ ਵਿਭਾਗ ਦੀ ਟੀਮ, ਸਕਿਉਰਟੀ ਦੀ ਟੀਮ, ਪਿੰਡ ਪੰਜਾਇਤ ਮੈਂਬਰ ਅਤੇ ਹੋਰ ਕਈ ਪਤਵੰਤੇ ਸੱਜਣ ਹਾਜਰ ਰਹੇ। 

 

Tags: Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan Season 3 , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD