Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਫਿਲਮ ’ਐਮਰਜੰਸੀ’ ਸਿੱਖ ਭਾਈਚਾਰੇ ਤੇ ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼: ਅਕਾਲੀ ਦਲ

ਫਿਲਮ ਨਿਰਮਾਤਾ ਜੇਕਰ ਸਹੀ ਤਸਵੀਰ ਪੇਸ਼ ਕਰਨਾ ਚਾਹੁੰਦੇ ਹਨ ਤਾਂ ਇਸ ਵਿਚ ਅਕਾਲੀ ਦਲ ਦੇ 19 ਮਹੀਨਿਆਂ ਦੇ ਸੰਘਰਸ਼ ਨੂੰ ਵੀ ਸ਼ਾਮਲ ਕਰਨ: ਮਹੇਸ਼ਇੰਦਰ ਸਿੰਘ ਗਰੇਵਾਲ

Maheshinder Singh Grewal, Maheshinder Grewal, Shiromani Akali Dal, SAD, Akali Dal

Web Admin

Web Admin

5 Dariya News

ਲੁਧਿਆਣਾ , 20 Sep 2024

Last updated on: Sep 20, 2024, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਫਿਲਮ ’ਐਮਰਜੰਸੀ’ ਸਿੱਖ ਭਾਈਚਾਰੇ ਅਤੇ ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਹੈ ਅਤੇ ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਫਿਲਮ ਨਿਰਮਾਤਾ ਉਸ ਵੇਲੇ ਦੀ ਸਹੀ ਤਸਵੀਰ ਪੇਸ਼ ਕਰਨਾ ਚਾਹੁੰਦੇ ਤਾਂ ਉਸ ਵਿਚ ਅਕਾਲੀ ਦਲ ਦੇ 19 ਮਹੀਨਿਆਂ ਦੇ ਸੰਘਰਸ਼ ਦੀ ਕਹਾਣੀ ਵੀ ਸ਼ਾਮਲ ਕੀਤੀ ਜਾਣੀ ਚਾਹੀਦੀ ਹੈ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੀਨੀਅਰ ਆਗੁ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਫਿਲਮ ਦੇ ’ਟਰੇਲਰ’ ਵਿਚ ਨਿਰਮਾਤਾਵਾਂ ਨੇ ਸੰਤ ਜਰਨੈਲ ਸਿੰਘ ਨੂੰ ਇਕ ਅਤਿਵਾਦੀ ਵਜੋਂ  ਪੇਸ਼ ਕੀਤਾ ਹੈ ਜਦੋਂ ਕਿ ਇਤਿਹਾਸਕ ਤੱਥ ਕੁਝ ਹੋਰ ਹਨ ਕਿਉਂਕਿ ਜਦੋਂ 1975 ਵਿਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਐਮਰਜੰਸੀ ਲਾਗੂ ਕੀਤੀ ਸੀ ਤਾਂ ਉਸ ਵੇਲੇ ਉਹ ਟਕਸਾਲ ਦੇ ਨਿਮਾਣੇ ਜਿਹੇ ਸੇਵਾਦਾਰ ਸਨ।

ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਇਤਿਹਾਸਕ ਤੱਥਾਂ ਨੂੰ ਗਲਤ ਢੰਗ ਨਾਲ ਪੇਸ਼ ਕਰਨਾ ਇਕ ਗੰਭੀਰ ਮੁੱਦਾ ਹੈ ਅਤੇ ਅਜਿਹਾ ਜਾਪਦਾ ਹੈ ਕਿ ਪੰਜਾਬ ਖਾਸ ਤੌਰ ’ਤੇ ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਰਚੀ ਜਾ ਰਹੀ ਹੈ।ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ 19 ਮਹੀਨਿਆਂ ਤੱਕ ਐਮਰਜੰਸੀ ਦੇ ਖਿਲਾਫ ਸੰਘਰਸ਼ ਕੀਤਾ ਤੇ ਰੋਜ਼ਾਨਾ ਇਕ ਜੱਥਾ ਗ੍ਰਿਫਤਾਰੀਆਂ ਦੇਣ ਵਾਸਤੇ ਜਾਂਦਾ ਸੀ। 

ਉਹਨਾਂ ਕਿਹਾ ਕਿ ਉਸ ਵੇਲੇ ਖੂਨ ਦਾ ਇਕ ਕਤਰਾ ਵੀ ਨਹੀਂ ਡੁੱਲਾ ਪਰ ਫਿਲਮ ਵਿਚ ਇਹ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਐਮਰਜੰਸੀ ਵੇਲੇ ਬਹੁਤ ਜ਼ਿਆਦਾ ਖੂਨ ਖਰਾਬਾ ਹੋਇਆ ਜੋ ਕਿ ਝੂਠ ਅਤੇ ਗਲਤ ਹੈ।ਸਰਦਾਰ ਗਰੇਵਾਲ ਨੇ ਕਿਹਾ ਕਿ ਜੇਕਰ ਫਿਲਮ ਨਿਰਮਾਤਾ ਜੋ ਵੀ ਐਮਰਜੰਸੀ ਵੇਲੇ ਹੋਇਆ, ਉਸਨੂੰ ਪੇਸ਼ ਕਰਨ ਲਈ ਸੰਜੀਦਾ ਹਨ ਤਾਂ ਫਿਰ ਉਹਨਾਂ ਨੂੰ ਅਕਾਲੀ ਦਲ ਦੇ 19 ਮਹੀਨਿਆਂ ਦੇ ਸੰਘਰਸ਼ ਨੂੰ ਇਸ ਵਿਚ ਸ਼ਾਮਲ ਕਰਨਾ ਚਾਹੀਦਾ ਹੈ ਅਤੇ ਇੰਦਰਾ ਗਾਂਧੀ ਨੇ ਐਮਰਜੰਸੀ ਦਾ ਵਿਰੋਧ ਕਰਨ ਵੇਲੇ ਜਿਹਨਾਂ ਨੂੰ ਜੇਲ੍ਹ ਵਿਚ ਸੁੱਟਿਆਂ, ਉਹਨਾਂ ਦਾ ਸਾਰਾ ਸੱਚ ਦੱਸਣਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਅਕਾਲੀ ਦਲ ਫਿਲਮ ਬਣਾਉਣ ਵੇਲੇ ਸਿਰਜੇ ਜਾ ਰਹੇ ਝੂਠੇ ਬਿਰਤਾਂਤ ਦਾ ਜ਼ੋਰਦਾਰ ਵਿਰੋਧ ਕਰੇਗਾ ਤਾਂ ਜੋ ਭਵਿੱਖੀ ਪੀੜੀਆਂ ਨੂੰ ਗੁੰਮਰਾਹ ਨਾ ਕੀਤਾ ਜਾ ਸਕੇ।ਸਰਦਾਰ ਗਰੇਵਾਲ ਨੇ ਕਿਹਾ ਕਿ ਅਕਾਲੀ ਦਲ ਸੈਂਸਰ ਬੋਰਡ ਨੂੰ ਵੀ ਆਖੇਗਾ ਕਿ ਇਤਿਹਾਸਕ ਤੌਰ ’ਤੇ ਗਲਤ ਤੱਥਾਂ ਦੇ ਆਧਾਰ ’ਤੇ ਫਿਲਮ ਨੂੰ ਪ੍ਰਵਾਨਗੀ ਨਾ ਦਿੱਤੀ ਜਾਵੇ। ਉਹਨਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਸੱਚਾਈ ਲੋਕਾਂ ਸਾਹਮਣੇ ਪੇਸ਼ ਕੀਤੀ ਜਾਵੇ ਅਤੇ ਕੰਗਣਾ ਰਣੌਤ ਨੂੰ ਇਹੋ ਕੁਝ ਕਰਨਾ ਚਾਹੀਦਾ ਹੈ। 

ਉਹਨਾ ਕਿਹਾ  ਕਿ ਅਜਿਹਾ ਜਾਪਦਾ ਹੈ ਕਿ ਕੰਗਣਾ ਰਣੌਤ ਦੀ ਸਪੈਸ਼ਲ ਡਿਊਟੀ ਲਗਾਈ ਗਈ ਹੈ ਕਿ ਸਿੱਖ ਭਾਈਚਾਰੇ ਜੋ ਦੇਸ਼ ਦੀ ਸੁਰੱਖਿਆ ਤੇ ਏਕਤਾ ਲਈ ਡਟਦਾ ਹੈ, ਦਾ ਅਕਸ ਖਰਾਬ ਕੀਤਾ ਜਾਵੇ। ਅਕਾਲੀ ਆਗੂ ਨੇ ਕਿਹਾ ਕਿ ਨਿਆਂਪਾਲਿਕਾ ਨੂੰ ਵੀ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਅਜਿਹੀ ਕਿਸੇ ਵੀ ਫਿਲਮ ਦੀ ਆਗਿਆ ਨਾ ਦਿੱਤੀ ਜਾਵੇ ਜੋ ਕਿਸੇ ਵੀ ਭਾਈਚਾਰੇ ਅਤੇ ਇਸਦੇ ਧਾਰਮਿਕ ਆਗੂ ਨੂੰ ਅਤਿਵਾਦੀ ਵਜੋਂ ਦਰਸਾਉਂਦੇ ਹਨ।

 

Tags: Maheshinder Singh Grewal , Maheshinder Grewal , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD