Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

450 ਸਾਲਾ ਸ਼ਤਾਬਦੀ ਮੌਕੇ ਦਲ ਬਾਬਾ ਬਿਧੀ ਚੰਦ ਸੰਪ੍ਰਦਾ ਵੱਲੋਂ ਲਗਾਏ ਗਏ ਲੰਗਰਾਂ ਦੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਮਾਪਤੀ

SGPC, Religious, Dharmik, Shiromani Gurdwara Parbandhak Committee, Harjinder Singh Dhami

Web Admin

Web Admin

5 Dariya News

ਅੰਮ੍ਰਿਤਸਰ , 20 Sep 2024

Last updated on: Sep 20, 2024, 00:00 IST

ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਮੌਕੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸੰਗਤ ਦੀ ਵੱਡੀ ਆਮਦ ਦੇ ਮੱਦੇਨਜ਼ਰ ਵੱਖ-ਵੱਖ ਸਿੱਖ ਜਥੇਬੰਦੀਆਂ, ਸੰਪ੍ਰਦਾਵਾਂ ਅਤੇ ਸੰਗਤਾਂ ਵੱਲੋਂ ਲੰਗਰ ਲਗਾਏ ਗਏ ਸਨ। ਦਲ ਬਾਬਾ ਬਿਧੀ ਚੰਦ ਸੰਪ੍ਰਦਾ ਵੱਲੋਂ 1 ਸਤੰਬਰ ਤੋਂ ਲਗਾਏ ਗਏ ਲੰਗਰਾਂ ਦੀ ਸਮਾਪਤੀ ਅੱਜ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਤੀ ਗਈ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਬਾਬਾ ਅਵਤਾਰ ਸਿੰਘ ਸੁਰਸਿੰਘ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ, ਗਿਆਨੀ ਬਲਜੀਤ ਸਿੰਘ, ਗਿਆਨੀ ਗੁਰਮਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਬਚਨ ਸਿੰਘ ਕਰਮੂੰਵਾਲਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। 

ਇਸ ਮੌਕੇ ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਗੁਰਬਚਨ ਸਿੰਘ ਕਰਮੂੰਵਾਲਾ ਸਮੇਤ ਹੋਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਿੱਖ ਇਤਿਹਾਸ ਅੰਦਰ ਲੰਗਰ ਦੀ ਵੱਡੀ ਮਹੱਤਤਾ ਹੈ। ਗੁਰੂ ਸਾਹਿਬਾਨ ਨੇ ਪੰਗਤ ਤੇ ਸੰਗਤ ਦਾ ਸਿਧਾਂਤ ਦੇ ਕੇ ਊਚ-ਨੀਚ ਤੇ ਜਾਤ-ਪਾਤ ਦੇ ਭਿੰਨ ਭੇਦ ਨੂੰ ਦੂਰ ਕੀਤਾ। 

ਉਨ੍ਹਾਂ ਸ਼ਤਾਬਦੀ ਸਮਾਗਮਾਂ ਮੌਕੇ ਲੰਗਰਾਂ ਦੀ ਸੇਵਾ ਕਰਨ ਵਾਲੀਆਂ ਸਮੂਹ ਜਥੇਬੰਦੀਆਂ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਧੰਨਵਾਦ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਗਿਆਨੀ ਪ੍ਰੇਮ ਸਿੰਘ, ਬਾਬਾ ਨਾਹਰ ਸਿੰਘ ਸਾਧ ਜੀ, ਬਾਬਾ ਨਿਹਾਲ ਸਿੰਘ, ਬਾਬਾ ਅਵਤਾਰ ਸਿੰਘ ਭੈਲ, ਬਾਬਾ ਗੁਰਮੀਤ ਸਿੰਘ ਸੁਰਸਿੰਘ, ਬਾਬਾ ਚਰਨਜੀਤ ਸਿੰਘ, ਬਾਬਾ ਪ੍ਰੇਮ ਸਿੰਘ, ਮੈਨੇਜਰ ਸ. ਗੁਰਾ ਸਿੰਘ ਆਦਿ ਹਾਜ਼ਰ ਸਨ।

 

Tags: SGPC , Religious , Dharmik , Shiromani Gurdwara Parbandhak Committee , Harjinder Singh Dhami

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD