Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਭਗਵੰਤ ਮਾਨ ਸਰਕਾਰ ਪੰਜਾਬ ਦੇ ਨੌਜਵਾਨਾਂ ਵਿੱਚ ਖੇਡ ਸੱਭਿਆਚਾਰ ਮੁੜ ਸੁਰਜੀਤ ਕੀਤਾ-ਵਿਧਾਇਕ ਕੁਲਵੰਤ ਸਿੰਘ

ਮੋਹਾਲੀ ਵਿਖੇ ਖੇਡਾਂ ਵਤਨ ਪੰਜਾਬ ਦੀਆਂ-3 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ

Kulwant Singh Pandori, Mehal Kalan, AAP, Aam Aadmi Party, Aam Aadmi Party Punjab, AAP Punjab,  Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ.ਨਗਰ , 21 Sep 2024

Last updated on: Sep 21, 2024, 00:00 IST

ਐਸ.ਏ.ਐਸ.ਨਗਰ ਦੇ ਵਿਧਾਇਕ ਕੁਲਵੰਤ ਸਿੰਘ ਮੁਹਾਲੀ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਉਭਰਦੇ ਖਿਡਾਰੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਟੂਰਨਾਮੈਂਟਾਂ ਵਿੱਚ ਮੱਲਾਂ ਮਾਰਨ ਦੇ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕਰਕੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕੀਤਾ ਹੈ। 

ਮੁਹਾਲੀ ਦੇ ਸੈਕਟਰ 78 ਦੇ ਸਪੋਰਟਸ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਾਲ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਭਰਦੇ ਖਿਡਾਰੀਆਂ ਨੂੰ ਸਹੂਲਤਾਂ ਪ੍ਰਦਾਨ ਕਰਕੇ ਅਤੇ ਵੱਖ-ਵੱਖ ਖੇਡਾਂ ਲਈ ਸਪੋਰਟਸ ਨਰਸਰੀਆਂ ਰਾਹੀਂ ਖੇਡਾਂ ਨੂੰ ਜ਼ਮੀਨੀ ਪੱਧਰ ਤੋਂ ਪ੍ਰਫੁੱਲਤ ਕੀਤਾ ਜਾ ਰਿਹਾ ਹੈ।

ਸੂਬੇ ਵਿੱਚ ਇਹ ਪਹਿਲੀ ਵਾਰ ਹੈ ਕਿ ਏਸ਼ੀਆਈ ਖੇਡਾਂ ਅਤੇ ਓਲੰਪਿਕ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਖੇਡਾਂ ਸ਼ੁਰੂ ਹੋਣ ਤੋਂ ਪਹਿਲਾਂ ਤਿਆਰੀ ਕਰਨ ਲਈ ਕ੍ਰਮਵਾਰ 8 ਲੱਖ ਅਤੇ 15 ਲੱਖ ਰੁਪਏ ਦੀ ਨਕਦ ਰਾਸ਼ੀ ਦਿੱਤੀ ਗਈ ਹੈ। ਇਸੇ ਤਰ੍ਹਾਂ ਤਮਗਾ ਜੇਤੂਆਂ ਨੂੰ ਕਰੋੜਾਂ ਰੁਪਏ ਦੇ ਨਕਦ ਇਨਾਮਾਂ ਦੇ ਨਾਲ-ਨਾਲ ਉੱਚ ਦਰਜੇ ਦੀਆਂ ਸਨਮਾਨਜਨਕ ਰੁਤਬੇ ਵਾਲੀਆਂ ਨੌਕਰੀਆਂ ਦੀ ਪੇਸ਼ਕਸ਼ ਕਰਕੇ ਸਨਮਾਨਿਤ ਕੀਤਾ ਗਿਆ ਹੈ। 

ਉਨ੍ਹਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਉਦਘਾਟਨੀ ਸਮਾਰੋਹ ਵਿੱਚ ਹਾਜ਼ਰ ਸੈਂਕੜੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਹੀ ਸਮਾਂ ਅਤੇ ਪਲੇਟਫਾਰਮ ਹੈ ਕਿ ਤੁਸੀਂ ਆਪਣੀ ਯੋਗਤਾ ਦਿਖਾਓ ਅਤੇ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਮੁਕਾਬਲਿਆਂ ਵਿੱਚ ਮੱਲਾਂ ਮਾਰਨ ਲਈ ਨਿਸ਼ਾਨਾ ਮਿੱਥੋ। ਉਨ੍ਹਾਂ ਦੱਸਿਆ ਕਿ ਰਾਜ ਵੱਲੋਂ ਸ਼ੁਰੂ ਕੀਤੇ ਗਏ ਇਸ ਵਿਸ਼ਾਲ ਈਵੈਂਟ ਵਿੱਚ ਜ਼ਿਲ੍ਹਾ ਅਤੇ ਰਾਜ ਪੱਧਰ 'ਤੇ 14 ਸਾਲ ਤੋਂ 70+ ਉਮਰ ਵਰਗ ਤੱਕ 37 ਮੁਕਾਬਲੇ ਕਰਵਾਏ ਜਾ ਰਹੇ ਹਨ। 

ਉਨ੍ਹਾਂ ਅੱਗੇ ਕਿਹਾ ਕਿ ਜੇਤੂਆਂ ਨੂੰ ਰਾਜ ਸਰਕਾਰ ਵੱਲੋਂ 9 ਕਰੋੜ ਰੁਪਏ ਦੇ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਖਿਡਾਰੀਆਂ ਨੂੰ ਸ਼ੁਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਡਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਕੀਤੇ ਗਏ ਸਾਰੇ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ।

ਉਦਘਾਟਨੀ ਸਮਾਰੋਹ ਵਿੱਚ ਏ ਡੀ ਸੀ (ਯੂ ਡੀ) ਦਮਨਜੀਤ ਸਿੰਘ ਮਾਨ, ਐਸ ਡੀ ਐਮ ਮੁਹਾਲੀ ਦੀਪਾਂਕਰ ਗਰਗ ਅਤੇ ਜ਼ਿਲ੍ਹਾ ਖੇਡ ਅਫਸਰ ਰੁਪੇਸ਼ ਬੇਗੜਾ ਵੀ ਹਾਜ਼ਰ ਸਨ। 

ਇਸ ਮੌਕੇ ਰਾਜੀਵ ਵਸਿਸਟ, ਗੁਰਮੀਤ ਕੌਰ ਕੌਂਸਲਰ. ਹਰਪਾਲ ਸਿੰਘ ਚੰਨਾ, ਕੁਲਦੀਪ ਸਿੰਘ ਸਮਾਣਾ, ਜਸਪਾਲ ਸਿੰਘ ਮਟੌਰ, ਸਤਨਾਮ ਸਿੰਘ, ਸੁਖਚੈਨ ਸਿੰਘ, ਸ੍ਰੀਮਤੀ ਕਸ਼ਮੀਰ ਕੌਰ,ਸ੍ਰੀਮਤੀ ਇੰਦਰਜੀਤ ਕੌਰ, ਸ੍ਰੀਮਤੀ ਚਰਨਜੀਤ ਕੌਰ, ਹਰਮੇਸ਼ ਸਿੰਘ ਕੁੰਮੜਾ, ਅਵਤਾਰ ਸਿੰਘ ਮੌਲੀ, ਅਕਵਿੰਦਰ ਸਿੰਘ ਗੋਸਲ, ਮਨਪ੍ਰੀਤ ਸਿੰਘ ਮਨੀ ਵੀ  ਹਾਜ਼ਰ ਸਨ। ਖੇਡਾਂ ਵਤਨ ਪੰਜਾਬ ਦੀਆ-3' ਦੇ ਪਹਿਲੇ ਦਿਨ ਵੱਖ-ਵੱਖ ਖੇਡਾਂ ਦੇ 7 ਮੁਕਾਬਲੇ ਹੋਏ, ਜਿਸ ਵਿੱਚ ਜੇਤੂਆਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ:

ਫੁਟਬਾਲ ਅੰਡਰ-14 ਲੜਕੇ:

• ਬੀ.ਐਚ.ਐਸ. ਆਰਿਆ ਨੇ ਐਨ.ਆਈ.ਐਸ ਸਕੂਲ ਖਰੜ ਨੂੰ 2-0 ਨਾਲ ਹਰਾਇਆ

ਫੁੱਟਬਾਲ ਅੰਡਰ-17 ਲੜਕੀਆਂ:

• ਮੈਚ 1 - ਕੋਚਿੰਗ ਸੈਂਟਰ-78 ਨੇ ਤੰਗੋਰੀ ਸਕੂਲ ਨੂੰ 4-0 ਨਾਲ ਹਰਾਇਆ।

• ਮੈਚ 2 - ਸ਼ੈਮਰੌਕ ਸਕੂਲ ਸੈਕਟਰ-69 ਨੇ ਕੰਨਿਆ ਸਕੂਲ ਕੁਰਾਲੀ ਨੂੰ 1-0 ਨਾਲ ਹਰਾਇਆ।

ਖੋ-ਖੋ ਅੰਡਰ-14 ਲੜਕੀਆਂ:

• ਫਾਈਨਲ ਨਤੀਜਾ: ਪਹਿਲਾ ਸਥਾਨ - ਸਰਕਾਰੀ ਹਾਈ ਸਕੂਲ ਰਾਣੀ ਮਾਜਰਾ,

ਦੂਸਰਾ ਸਥਾਨ - ਸਰਕਾਰੀ ਸੀਨੀ. ਸੈਕੰ. ਸਕੂਲ ਦੌਲਤ ਸਿੰਘ ਵਾਲਾ,

ਤੀਜਾ ਸਥਾਨ - ਸਰਕਾਰੀ ਮਿਡਲ ਸਕੂਲ ਫੇਜ਼-2

ਖੋ-ਖੋ ਅੰਡਰ-17 ਲੜਕੀਆਂ:

• ਫਾਈਨਲ ਨਤੀਜਾ: ਪਹਿਲਾ ਸਥਾਨ - ਸਰਕਾਰੀ ਸੀਨੀ. ਸੈਕੰ. ਸਕੂਲ ਕੁਰਾਲੀ

ਦੂਸਰਾ ਸਥਾਨ - ਸਰਕਾਰੀ ਹਾਈ ਸਕੂਲ ਫਾਟਵਾਂ 

ਤੀਜਾ ਸਥਾਨ- ਸਰਕਾਰੀ ਹਾਈ ਸਕੂਲ ਮਾਣਕਪੁਰ

ਵੇਟ ਲਿਫਟਿੰਗ ਅੰਡਰ -14 (+67 ਕਿਲੋ) ਲੜਕੇ:

• ਇਮਾਨਵੀਰ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ।

• ਅਰਨਵ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

ਵੇਟ ਲਿਫਟਿੰਗ ਅੰਡਰ-17 (73 ਕਿਲੋ) ਲੜਕੇ:

• ਜੋਬਨਦੀਪ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ।

• ਕਮਲਜੀਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

ਵੇਟ ਲਿਫਟਿੰਗ ਅੰਡਰ-17 (81 ਕਿਲੋ) ਲੜਕੇ:

• ਪ੍ਰਿੰਸ ਨੇ ਪਹਿਲਾ ਸਥਾਨ ਲਿਆ।

• ਸੋਨੂੰ ਨੇ ਦੂਜਾ ਸਥਾਨ ਹਾਸਲ ਕੀਤਾ।

 

Tags: Kulwant Singh Pandori , Mehal Kalan , AAP , Aam Aadmi Party , Aam Aadmi Party Punjab , AAP Punjab , Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD