Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਫਰੀਦ ਆਗਮਨ ਪੁਰਬ ਮੌਕੇ ਕਰਵਾਏ ਜਾ ਰਹੇ ਵੱਖ ਵੱਖ ਖੇਡ ਟੂਰਨਾਮੈਂਟਾਂ ਵਿੱਚ ਕੀਤੀ ਸ਼ਿਰਕਤ

ਬਾਬਾ ਫ਼ਰੀਦ ਬੈਡਮਿੰਟਨ ਕਲੱਬ ਨੂੰ 5 ਲੱਖ ਰੁਪਏ ਦੇਣ ਦਾ ਕੀਤਾ ਐਲਾਨ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਫ਼ਰੀਦਕੋਟ , 22 Sep 2024

Last updated on: Sep 22, 2024, 00:00 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਾਬਾ ਫਰੀਦ ਆਗਮਨ ਪੁਰਬ ਮੌਕੇ ਵੱਖ-ਵੱਖ ਕਲੱਬਾਂ/ਸੰਸਥਾਵਾਂ ਵੱਲੋਂ ਕਰਵਾਏ ਜਾ ਰਹੇ ਖੇਡਾਂ ਦੇ ਟੂਰਨਾਮੈਂਟ ਜੋ ਕਿ  ਨਹਿਰੂ ਸਟੇਡੀਅਮ ਫਰੀਦਕੋਟ, ਹਾਕੀ ਐਸਟ੍ਰੋਟਰਫ ਸਟੇਡੀਅਮ, ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ,ਬਲਬੀਰ ਸਕੂਲ ਵਿਖੇ ਕਰਵਾਏ ਗਏ, ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਾਕੀ ਐਸਟਰੋਟਰਫ ਸਟੇਡੀਅਮ, ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ  ਬੈਡਮਿੰਟਨ ਕੋਰਟ ਅਤੇ ਫੁੱਟਬਾਲ ਦੇ ਖੇਡ ਗਰਾਉਂਡਾਂ ਵਿੱਚ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ। ਉਨ੍ਹਾਂ ਕਿਹਾ ਕਿ ਜਿੱਤਾਂ ਤੇ ਖੇਡਾਂ ਪੰਜਾਬ ਦੀ ਪਛਾਣ ਹਨ । ਉਨ੍ਹਾਂ ਬਾਬਾ ਫ਼ਰੀਦ ਬੈਡਮਿੰਟਨ ਕਲੱਬ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ  ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਫੰਡਾਂ ਦੀ ਘਾਟ ਕਾਰਨ ਕਿਸੇ ਕਿਸਮ ਦੀ ਔਕੜ ਨਹੀਂ ਆਉਣ ਦਿੱਤੀ ਜਾ ਰਹੀ। 

ਇਸ ਕਾਰਨ ਨੌਜਵਾਨਾਂ ਨੂੰ ਵੀ ਚਾਹੀਦਾ ਹੈ ਕਿ ਉਹ ਵੀ ਵੱਧ ਚੜ੍ਹ ਕੇ ਖੇਡਾਂ ਵਿੱਚ ਹਿੱਸਾ ਲੈਣ ਤਾਂ ਜੋ ਤੰਦਰੁਸਤੀ ਦੇ ਨਾਲ ਨਾਲ ਵੱਖ ਵੱਖ ਟੂਰਨਾਮੈਂਟਾਂ ਅਤੇ ਖੇਡ ਪ੍ਰਤੀਯੋਗਤਾਵਾਂ ਵਿੱਚ ਤਮਗਾ ਜਿੱਤ ਕੇ ਇਲਾਕੇ ਦਾ ਨਾਮ ਰੋਸ਼ਨ ਕਰਨ।ਸਪੀਕਰ ਸੰਧਵਾਂ ਨੇ ਕਿਹਾ ਕਿ ਖੇਡਾਂ ਮਨੁੱਖ ਨੂੰ ਆਤਮਿਕ ਤੇ ਸਰੀਰਕ ਤੌਰ ਤੇ ਤੰਦਰੁਸਤ ਬਣਾਉਂਦੀਆਂ ਹਨ । ਤੰਦਰੁਸਤ ਸਰੀਰ ਦੇ ਵਿੱਚ ਹੀ ਤੰਦਰੁਸਤ ਦਿਮਾਗ ਦਾ ਵਾਸਾ ਹੁੰਦਾ ਹੈ ਇਸ ਲਈ ਸਾਨੂੰ ਆਪਣੇ ਸਰੀਰ ਤੇ ਮਾਨਸਿਕ ਤੰਦਰੁਸਤੀ ਲਈ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣਾ ਚਾਹੀਦਾ ਹੈ। 

ਇਸ ਤੋਂ ਇਲਾਵਾ ਸਪੀਕਰ ਸ. ਸੰਧਵਾਂ ਨੇ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਫ਼ਰੀਦਕੋਟ ਵੱਲੋਂ ਕਰਵਾਏ ਗਏ ਦਸਤਾਰ ਮੁਕਾਬਲਿਆਂ ਵਿੱਚ ਵੀ ਸ਼ਿਰਕਤ ਕੀਤੀ ਅਤੇ ਤਿੰਨਾਂ ਵਿੰਗਾਂ ਦੇ ਪਹਿਲੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ 11000 ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਸੰਸਥਾ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ ਜਿਸ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ।

ਇਸ ਮੌਕੇ ਐਡਵੋਕੇਟ ਸਿੰਘ ਬੀਰਇੰਦਰ ਸਿੰਘ ਸੰਧਵਾਂ,ਅਮਨਦੀਪ ਸਿੰਘ ਖਾਲਸਾ, ਮਨਪ੍ਰੀਤ ਸਿੰਘ ਧਾਲੀਵਾਲ, ਸੁਖਵਿੰਦਰ ਸਿੰਘ ਬੱਬੂ, ਸੁਖਵੰਤ ਸਿੰਘ ਪੱਕਾ, ਅਮਨਦੀਪ ਸਿੰਘ ਬਾਬਾ, ਦੀਪਕ ਮੌਂਗਾ, ਬੱਬੂ ਸੇਖੋਂ, ਲਖਵਿੰਦਰ ਸਿੰਘ ਢਿੱਲੋਂ, ਅਰੁਣ ਸਿੰਗਲਾ, ਗੁਰਿੰਦਰ ਮਨੀ ਪ੍ਰਧਾਨ, ਮਨਜੀਤ ਸਿੰਘ ਸੰਧੂ, ਕਰਮਜੀਤ ਸਿੰਘ, ਪ੍ਰਭਦੀਪ ਸਿੰਘ ਚਾਵਲਾ, ਤਾਰਾ ਚੰਦ ਪ੍ਰਧਾਨ, ਰਛਪਾਲ ਸਿੰਘ ਸਰਾਂ, ਜਸਕਰਨ ਸਿੰਘ, ਨੀਲਕਰਨ ਸਿੰਘ, ਇੰਦਰਜੀਤ ਸਿੰਘ, ਸ਼ਾਮ ਸੁੰਦਰ ਰਿਹਾਨ, ਸੇਵਕ ਸਿੰਘ ਜ਼ਿਲ੍ਹਾ ਪ੍ਰਧਾਨ , ਨਸੀਬ ਸਿੰਘ ਤੋਂ ਇਲਾਵਾ ਵੱਖ ਵੱਖ ਵੱਡੀ ਗਿਣਤੀ ਵਿੱਚ ਦਰਸ਼ਕ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD