Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਪ੍ਰਧਾਨ ਮੰਤਰੀ ਨੇ ਕੁਆਡ ਕੈਂਸਰ ਮੂਨਸ਼ੌਟ ਸਮਾਗਮ ਵਿੱਚ ਹਿੱਸਾ ਲਿਆ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Wilmington, USA, Quad Cancer Moonshot event, Joe Biden, Joseph Biden

Web Admin

Web Admin

5 Dariya News

ਵਿਲਮਿੰਗਟਨ , 22 Sep 2024

Last updated on: Sep 22, 2024, 00:00 IST

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਲਮਿੰਗਟਨ, ਡੇਲਾਵੇਅਰ ਵਿੱਚ ਕੁਆਡ ਲੀਡਰਮ ਸਮਿਟ ਦੇ ਮੌਕੇ ‘ਤੇ ਰਾਸ਼ਟਰਪਤੀ ਜੋਸੇਫ ਆਰ ਬਾਇਡੇਨ ਜੂਨੀਅਰ ਦੁਆਰਾ ਆਯੋਜਿਤ ਕੁਆਡ ਕੈਂਸਰ ਮੂਨਸ਼ੌਟ ਸਮਾਗਮ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਬੋਲਦੇ ਹੋਏ, ਪ੍ਰਧਾਨ ਮੰਤਰੀ ਨੇ ਗ੍ਰੀਵਾ ਦੇ ਕੈਂਸਰ ਨੂੰ ਰੋਕਣ, ਉਸ ਦਾ ਪਤਾ ਲਗਾਉਣ ਅਤੇ ਇਲਾਜ ਕਰਨ ਦੇ ਉਦੇਸ਼ ਨਾਲ ਰਾਸ਼ਟਰਪਤੀ ਬਾਇਡਨ ਦੀ ਇਸ ਵਿਚਾਰਸ਼ੀਲ ਪਹਿਲ ਦੀ ਬੇਹਦ ਸਰਾਹਨਾ ਕੀਤੀ।

ਉਨ੍ਹਾਂ ਨੇ ਕਿਹਾ ਕਿ ਇਹ ਪ੍ਰੋਗਰਾਮ ਹਿੰਦ-ਪ੍ਰਸ਼ਾਂਤ ਦੇਸ਼ਾਂ ਵਿੱਚ ਲੋਕਾਂ ਨੂੰ ਕਿਫਾਇਤੀ, ਸੁਲਭ ਅਤੇ ਗੁਣਵੱਤਾਪੂਰਨ ਸਹਿਤ ਸਬੰਧੀ ਦੇਖਭਾਲ ਪ੍ਰਦਾਨ ਕਰਨ ਵਿੱਚ ਬਹੁਤ ਮਦਦ ਕਰੇਗਾ। ਉਨ੍ਹਾਂ ਨੇ ਕਿਹਾ ਕਿ ਭਾਰਤ ਵੀ ਆਪਣੇ ਦੇਸ਼ ਵਿੱਚ ਵੱਡੇ ਪੈਮਾਨੇ ‘ਤੇ ਗ੍ਰੀਵਾ ਦੇ ਕੈਂਸਰ ਦੀ ਜਾਂਚ ਦਾ ਪ੍ਰੋਗਰਾਮ ਚਲਾ ਰਿਹਾ ਹੈ। ਸਿਹਤ ਸੁਰੱਖਿਆ ਦੀ ਦਿਸ਼ਾ ਵਿੱਚ ਭਾਰਤ ਦੇ ਯਤਨਾਂ ਬਾਰੇ ਗੱਲ ਕਰਦੇ ਹੋਏ, ਉਨ੍ਹਾਂ ਨੇ ਇਸ ਗੱਲ ਦਾ ਜ਼ਿਕਰ ਕੀਤਾ ਕਿ ਦੇਸ਼ ਨੇ ਗ੍ਰੀਵਾ ਦੇ ਕੈਂਸਰ ਦਾ ਟੀਕਾ ਵਿਕਸਿਤ ਕਰ ਲਿਆ ਹੈ ਅਤੇ ਇਸ ਬਿਮਾਰੀ ਦੇ ਏਆਈ ਅਧਾਰਿਤ ਇਲਾਜ ਪ੍ਰੋਟੋਕੌਲ ਦੀ ਦਿਸ਼ਾ ਵਿੱਚ ਕੰਮ ਕਰ ਰਿਹਾ ਹੈ।

ਕੈਂਸਰ ਮੂਨਸ਼ੌਟ ਪਹਿਲ ਵਿੱਚ ਭਾਰਤ ਦੇ ਯੋਗਦਾਨ ਦੇ ਰੂਪ ਵਿੱਚ, ਪ੍ਰਧਾਨ ਮੰਤਰੀ ਨੇ ਭਾਰਤ ਦੇ ‘ਵਨ ਵਰਲਡ, ਵਨ ਹੈਲਥ’ ਦੇ ਦ੍ਰਿਸ਼ਟੀਕੋਣ ਨੂੰ ਧਿਆਨ ਵਿੱਚ ਰੱਖਦੇ ਹੋਏ, ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਕੈਂਸਰ ਟੈਸਟਿੰਗ, ਜਾਂਚ ਅਤੇ ਨਿਦਾਨ ਦੇ ਲਈ 7.5 ਮਿਲੀਅਨ ਅਮਰੀਕੀ ਡਾਲਰ ਦੇ ਅਨੁਦਾਨ ਪ੍ਰਦਾਨ ਕਰਨ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਭਾਰਤ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਕੈਂਸਰ ਦੀ ਰੋਕਥਾਮ ਦੇ ਲਈ ਰੇਡੀਓਥੈਰੇਪੀ ਇਲਾਜ ਅਤੇ ਸਮਰੱਥਾ ਨਿਰਮਾਣ ਵਿੱਚ ਸਹਾਇਤਾ ਪ੍ਰਦਾਨ ਕਰੇਗਾ। 

ਉਨ੍ਹਾਂ ਨੇ ਇਸ ਗੱਲ ਦਾ ਵੀ ਜ਼ਿਕਰ ਕੀਤਾ ਕਿ ਗਾਵੀ ਅਤੇ ਕੁਆਡ ਪ੍ਰੋਗਰਾਮਾਂ ਦੇ ਤਹਿਤ ਭਾਰਤ ਤੋਂ ਟੀਕੇ ਦੀ 40 ਮਿਲੀਅਨ ਖੁਰਾਕ ਦੀ ਸਪਲਾਈ ਨਾਲ ਹਿੰਦ-ਪ੍ਰਸ਼ਾਂਤ ਖੇਤਰ ਦੇ ਦੇਸ਼ਾਂ ਨੂੰ ਲਾਭ ਹੋਵੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦੋਂ ਕੁਆਡ ਕਾਰਜ ਕਰਦਾ ਹੈ, ਤਾਂ ਇਹ ਕੇਵਲ ਰਾਸ਼ਟਰਾਂ ਦੇ ਲਈ ਹੀ ਨਹੀਂ ਹੁੰਦਾ ਹੈ ਬਲਕਿ ਇਹ ਲੋਕਾਂ ਦੇ ਲਈ ਹੁੰਦਾ ਹੈ ਅਤੇ ਇਹੀ ਇਸ ਦੇ ਮਾਨਵ-ਕੇਂਦ੍ਰਿਤ ਦ੍ਰਿਸ਼ਟੀਕੋਣ ਦਾ ਅਸਲੀ ਸਾਰ ਹੈ।

ਭਾਰਤ ਡਿਜੀਟਲ ਸਿਹਤ ਨਾਲ ਸਬੰਧਿਤ ਵਿਸ਼ਵ ਸਿਹਤ ਸੰਗਠਨ ਦੀ ਆਲਮੀ ਪਹਿਲ ਵਿੱਚ ਆਪਣੇ 10 ਮਿਲੀਅਨ ਅਮਰੀਕੀ ਡਾਲਰ ਦੇ ਯੋਗਦਾਨ ਦੇ ਮਾਧਿਅਮ ਨਾਲ ਕੈਂਸਰ ਦੀ ਜਾਂਚ, ਦੇਖਭਾਲ ਅਤੇ ਨਿਰੰਤਰਤਾ ਦੇ ਲਈ ਡੀਪੀਆਈ ‘ਤੇ ਹਿੰਦ-ਪ੍ਰਸ਼ਾਂਤ ਖੇਤਰ ਦੇ ਇੱਛੁਕ ਦੇਸ਼ਾਂ ਨੂੰ ਤਕਨੀਕੀ ਸਹਾਇਤਾ ਵੀ ਪ੍ਰਦਾਨ ਕਰੇਗਾ। ਕੈਂਸਰ ਮੂਨਸ਼ੌਟ ਪਹਿਲ ਦੇ ਮਾਧਿਅਮ ਨਾਲ, ਕੁਆਡ ਨੇਤਾਵਾਂ ਨੇ ਹਿੰਦ-ਪ੍ਰਸ਼ਾਂਤ ਖੇਤਰ ਦੇ ਦੇਸ਼ਾਂ ਵਿੱਚ ਗ੍ਰੀਵਾ ਦੇ ਕੈਂਸਰ ਦੀ ਦੇਖਭਾਲ ਅਤੇ ਉਸ ਦੇ ਇਲਾਜ ਨਾਲ ਜੁੜੇ ਈਕੋਸਿਸਟਮ ਵਿੱਚ ਅੰਤਰਾਲ ਨੂੰ ਪੱਟਣ ਦੇ ਲਈ ਮਿਲ ਕੇ ਕੰਮ ਕਰਨ ਦੀ ਪ੍ਰਤੀਬੱਧਤਾ ਜਤਾਈ। ਇਸ ਅਵਸਰ ‘ਤੇ ਇੱਕ ‘ਜੌਇੰਟ ਕੈਂਸਰ ਮੂਨਸ਼ੌਟ ਫੈਕਟ ਸ਼ੀਟ’ ਜਾਰੀ ਕੀਤੀ ਗਈ।

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Wilmington , USA , Quad Cancer Moonshot event , Joe Biden , Joseph Biden

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD