Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਪ੍ਰਧਾਨ ਮੰਤਰੀ ਵਿਲਮਿੰਗਟਨ, ਡੇਲਾਵੇਅਰ (Delaware) ਵਿੱਚ ਛੇਵੀਂ ਕੁਆਡ ਲੀਡਰਜ਼ ਸਮਿਟ ਵਿੱਚ ਸ਼ਾਮਲ ਹੋਏ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Wilmington, USA, Quad Cancer Moonshot event, Joe Biden, Joseph Biden, Delaware

Web Admin

Web Admin

5 Dariya News

ਵਿਲਮਿੰਗਟਨ , 22 Sep 2024

Last updated on: Sep 22, 2024, 00:00 IST

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 21 ਸਤੰਬਰ 2024 ਨੂੰ ਵਿਲਮਿੰਗਟਨ, ਡੇਲਾਵੇਅਰ ਵਿੱਚ ਕੁਆਡ ਲੀਡਰਸ ਦੀ ਛੇਵੀਂ ਸਮਿਟ ਵਿੱਚ ਹਿੱਸਾ ਲਿਆ। ਇਸ ਮਹੱਤਵਪੂਰਨ ਬੈਠਕ ਦਾ ਆਯੋਜਨ ਅਮਰੀਕਾ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਜੋਸਫ ਆਰ. ਬਾਇਡਨ ਨੇ ਕੀਤਾ ਸੀ। ਸਮਿਟ ਵਿੱਚ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ੍ਰੀ ਐਂਥਨੀ ਅਲਬਾਨੀਜ਼ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ , ਮਹਾਮਹਿਮ ਸ੍ਰੀ ਫੁਮਿਓ ਕਿਸ਼ਿਦਾ ਵੀ ਸ਼ਾਮਲ ਹੋਏ।

ਆਪਣੇ ਸੰਬੋਧਨ ਵਿੱਚ, ਪ੍ਰਧਾਨ ਮੰਤਰੀ ਨੇ ਸਮਿਟ ਦੀ ਮੇਜ਼ਬਾਨੀ ਕਰਨ ਅਤੇ ਆਲਮੀ ਭਲਾਈ ਲਈ ਕੁਆਡ ਨੂੰ ਇੱਕ ਸੰਗਠਨ ਦੇ ਰੂਪ ਵਿੱਚ ਸਸ਼ਕਤ ​​ਕਰਨ ਲਈ ਰਾਸ਼ਟਰਪਤੀ ਬਾਇਡਨ ਦਾ ਨਿਜੀ ਪ੍ਰਤੀਬੱਧਤਾ ਲਈ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸਮੇਂ ਦੁਨੀਆ ਤਣਾਅ ਅਤੇ ਸੰਘਰਸ਼ ਨਾਲ ਗ੍ਰਸਤ ਹੈ ਅਤੇ ਅਜਿਹੀਆਂ ਮੁਸ਼ਕਲ ਪਰਿਸਥਿਤੀਆਂ ਵਿੱਚ ਸਾਂਝੇ ਲੋਕਤੰਤਰੀ ਵਿਚਾਰਾਂ ਅਤੇ ਕਦਰਾਂ-ਕੀਮਤਾਂ ਦੇ ਨਾਲ ਕੁਆਡ ਭਾਗੀਦਾਰ ਦੇਸ਼ਾਂ ਦੇ ਨਾਲ ਇੱਕ ਮੰਚ ‘ਤੇ ਆਉਣਾ ਮਾਨਵਤਾ ਲਈ ਮਹੱਤਵਪੂਰਨ ਹੈ। 

ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਕੁਆਡ ਸੰਗਠਨ ਕਾਨੂੰਨ ਦੇ ਸ਼ਾਸਨ, ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੇ ਸਨਮਾਨ ਅਤੇ ਵਿਵਾਦਾਂ ਦੇ ਸ਼ਾਂਤੀਪੂਰਨ ਸਮਾਧਾਨ ਦੇ ਉਦੇਸ਼ ਨਾਲ ਅੰਤਰਰਾਸ਼ਟਰੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਆਪਣੀ ਵਚਨਬੱਧਤਾ ਦੇ ਨਾਲ ਖੜ੍ਹਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇੰਡੋ-ਪੈਸੀਫਿਕ ਖੇਤਰ ਨੂੰ ਸੁਤੰਤਰ, ਮੁਕਤ, ਸਮਾਵੇਸ਼ੀ ਅਤੇ ਸਮ੍ਰਿੱਧ ਬਣਾਉਣਾ ਕੁਆਡ ਦੇਸ਼ਾਂ ਦਾ ਸਾਂਝਾ ਉਦੇਸ਼ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜੋਰ ਦਿੱਤਾ ਕਿ ਕੁਆਡ ਇੱਥੇ ਬਣੇ ਰਹਿਣ, ਸਹਾਇਤਾ ਪਹੁੰਚਾਉਣ, ਸਾਂਝੇਦਾਰੀ ਕਰਨ ਅਤੇ ਇੰਡੋ-ਪੈਸੀਫਿਕ ਦੇਸ਼ਾਂ ਦੇ ਪ੍ਰਯਾਸਾਂ ਨੂੰ ਪੂਰਕ ਬਣਾਉਣ ਲਈ ਹੈ।

ਸੰਗਠਨ ਦੇ ਨੇਤਾਵਾਂ ਨੇ ਇਸ ਗੱਲ ‘ਤੇ ਜੋਰ ਦਿੱਤਾ ਹੈ ਕਿ ਕੁਆਡ "ਆਲਮੀ ਭਲਾਈ ਲਈ ਇੱਕ ਤਾਕਤ” ਦੇ ਰੂਪ ਵਿੱਚ ਉੱਭਰ ਕੇ ਸਾਹਮਣੇ ਆਇਆ ਹੈ। ਇਸ ਸਬੰਧ ਵਿੱਚ ਇੰਡੋ-ਪੈਸੀਫਿਕ ਖੇਤਰ ਅਤੇ ਸਮੁੱਚੇ ਤੌਰ 'ਤੇ ਆਲਮੀ ਭਾਈਚਾਰੇ ਦੀਆਂ ਵਿਕਾਸ ਪ੍ਰਾਥਮਿਕਤਾਵਾਂ ਨੂੰ ਪੂਰਾ ਕਰਨ ਲਈ ਹੇਠ ਲਿਖੇ ਐਲਾਨ ਕੀਤੇ ਗਏ ਹਨ:

* "ਕੁਆਡ ਕੈਂਸਰ ਮੂਨਸ਼ੌਟ", ਸਰਵਾਈਕਲ ਕੈਂਸਰ ਨਾਲ ਲੜ ਕੇ ਇੰਡੋ-ਪੈਸੀਫਿਕ ਖੇਤਰ ਵਿੱਚ ਜਾਨਾਂ ਬਚਾਉਣ ਲਈ ਇੱਕ ਬੇਮਿਸਾਲ ਸਾਂਝੇਦਾਰੀ।

* "ਇੰਡੋ-ਪੈਸੀਫਿਕ ਵਿੱਚ ਟ੍ਰੇਨਿੰਗ ਲਈ ਸਮੁੰਦਰੀ ਪਹਿਲ" (MAITRI) ਦਾ ਉਦੇਸ਼ ਇੰਡੋ-ਪੈਸਿਫਿਕ ਸੈਕਟਰ ਭਾਗੀਦਾਰ ਦੇਸ਼ਾਂ ਨੂੰ।

* ਆਈਪੀਐੱਮਡੀਏ (IPMDA) ਅਤੇ ਹੋਰ ਕੁਆਡ ਗਤੀਵਿਧੀਆਂ ਦੇ ਜ਼ਰੀਏ ਪ੍ਰਦਾਨ ਕੀਤੇ ਗਏ ਸਾਧਨਾਂ ਦਾ ਅਧਿਕਤਮ ਉਪਯੋਗ ਕਰਨ ਵਿੱਚ ਸਮਰੱਥ ਬਣਾਉਣਾ ਹੈ।

* ਪਹਿਲੀ ਵਾਰ ਅੰਤਰ-ਸੰਚਾਲਨ ਸਹਿਭਾਗਿਤਾ ਸਮਰੱਥਾ ਵਿੱਚ ਸੁਧਾਰ ਸੁਰੱਖਿਆ ਨੂੰ ਅੱਗੇ ਵਧਾਉਣ ਲਈ 2025 ਵਿੱਚ "ਕੁਆਡ-ਐਟ-ਸੀ ਸ਼ਿਪ ਔਬਜ਼ਰਵਰ ਮਿਸ਼ਨ"।

* "ਭਵਿੱਖ ਦੀ ਸਾਂਝੇਦਾਰੀ ਲਈ ਕੁਆਡ ਪੋਰਟਸ" ਜਿਸ ਵਿੱਚ ਇੰਡੋ-ਪੈਸੀਫਿਕ ਵਿੱਚ ਟਿਕਾਊ ਅਤੇ ਲਚਕੀਲੇ ਪੋਰਟ ਬੁਨਿਆਦੀ ਢਾਂਚੇ ਦੇ ਵਿਕਾਸ ਦਾ ਸਹਿਯੋਗ ਕਰਨ ਲਈ ਕੁਆਡ ਦੀ ਸਮੂਹਿਕ ਮੁਹਾਰਤ ਦਾ ਉਪਯੋਗ ਕੀਤਾ ਜਾਵੇਗਾ।

* ਇੰਡੋ-ਪੈਸੀਫਿਕ ਅਤੇ ਉਸ ਦੇ ਬਾਹਰ "ਡਿਜੀਟਲ ਜਨਤਕ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਵਿਸਤਾਰ ਲਈ ਕੁਆਡ ਸਿਧਾਂਤ"।

* ਕੁਆਡ ਦੀਆਂ ਸੈਮੀਕੰਡਕਟਰ ਸਪਲਾਈ ਚੇਨਾਂ ਵਿੱਚ ਲਚਕਤਾ ਨੂੰ ਵਧਾਉਣ ਲਈ "ਸੈਮੀਕੰਡਕਟਰ ਸਪਲਾਈ ਚੇਨਜ਼ ਕੰਟੀਜੈਂਸੀ ਨੈੱਟਵਰਕ ਮੈਮੋਰੈਂਡਮ ਆਫ ਕੋਆਪ੍ਰੇਸ਼ਨ"।

* ਇੰਡੋ-ਪੈਸੀਫਿਕ ਖੇਤਰ ਵਿੱਚ ਉੱਚ-ਕੁਸ਼ਲਤਾ ਵਾਲੀਆਂ ਕਿਫਾਇਤੀ ਕੂਲਿੰਗ ਪ੍ਰਣਾਲੀਆਂ ਦੀ ਤੈਨਾਤੀ ਅਤੇ ਨਿਰਮਾਣ ਸਹਿਤ ਊਰਜਾ ਕੁਸ਼ਲਤਾ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਕੁਆਡ ਦੇ ਸਮੂਹਿਕ ਪ੍ਰਯਾਸ।

* ਭਾਰਤ ਵੱਲੋਂ ਮਾਰੀਸ਼ਸ ਲਈ ਸਪੇਸ-ਅਧਾਰਿਤ ਵੈੱਬ ਪੋਰਟਲ ਦੀ ਸਥਾਪਨਾ, ਤਾਕਿ ਮੌਸਮ ਦੀਆਂ ਅਤਿ ਦੀਆਂ ਸਥਿਤੀਆਂ ਵਿੱਚ ਹੋਣ ਵਾਲੀਆਂ ਘਟਨਾਵਾਂ ਅਤੇ ਜਲਵਾਯੂ ਪ੍ਰਭਾਵਾਂ ਦੀ ਪੁਲਾੜ-ਅਧਾਰਿਤ ਨਿਗਰਾਨੀ ਲਈ ਓਪਨ ਸਾਇੰਸ ਦੀ ਧਾਰਨਾ ਨੂੰ ਹੁਲਾਰਾ ਦਿੱਤਾ ਜਾ ਸਕੇ।

 * ਭਾਰਤ ਨੇ ਕੁਆਡ ਐੱਸਟੀਈਐੱਮ (STEM) ਫੈਲੋਸ਼ਿਪ ਦੇ ਤਹਿਤ ਇੱਕ ਨਵੀਂ ਸਬ-ਕੈਟੇਗਰੀ ਦਾ ਐਲਾਨ ਕੀਤਾ ਹੈ, ਜਿਸ ਦੇ ਤਹਿਤ ਇੰਡੋ-ਪੈਸੀਫਿਕ ਦੇ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਦੁਆਰਾ ਫੰਡ ਪ੍ਰਾਪਤ ਤਕਨੀਕੀ ਸੰਸਥਾ ਵਿੱਚ 4-ਸਾਲ ਦੇ ਬੈਚਲਰ ਪੱਧਰ ਦੇ ਇੰਜੀਨੀਅਰਿੰਗ ਪ੍ਰੋਗਰਾਮ ਵਿੱਚ ਪ੍ਰਵੇਸ਼ ਦਿੱਤਾ ਜਾਵੇਗਾ।

* ਸੰਗਠਨ ਦੇ ਨੇਤਾਵਾਂ ਨੇ ਸਾਲ 2025 ਵਿੱਚ ਭਾਰਤ ਦੁਆਰਾ ਕੁਆਡ ਲੀਡਰਸ ਅਗਲੇ ਸਮਿਟ ਦੀ ਮੇਜ਼ਬਾਨੀ ਦਾ ਸੁਆਗਤ ਕੀਤਾ ਹੈ। ਬੈਠਕ ਦੌਰਾਨ ਕੁਆਡ ਏਜੰਡੇ ਨੂੰ ਅੱਗੇ ਵਧਾਉਣ ਦੇ ਲਈ ਕੁਆਡ ਵਿਲਮਿੰਗਟਨ ਘੋਸ਼ਣਾ-ਪੱਤਰ ਨੂੰ ਅਪਣਾਇਆ ਗਿਆ।

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Wilmington , USA , Quad Cancer Moonshot event , Joe Biden , Joseph Biden , Delaware

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD