Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਭਾਜਪਾ ਸਿੱਖਾਂ ਦੇ ਹਿੱਤਾਂ ਤੇ ਪੰਜਾਬ ਦੇ ਭਲੇ ਲਈ ਕੰਮ ਕਰਦੀ ਹੈ : ਹਰਜੀਤ ਸਿੰਘ ਗਰੇਵਾਲ

ਕੋਈ ਵੀ ਸਿੱਖਿਆ ਸੰਸਥਾ ਪ੍ਰੀਖਿਆਵਾਂ ਸਮੇਂ ਗੁਰਸਿੱਖ ਬੱਚਿਆਂ ਨੂੰ ਕੜਾ ਤੇ ਸਿਰੀ ਸਾਹਿਬ ਪਹਿਨਣ ਤੋਂ ਨਾ ਰੋਕ ਸਕੇ ਇਸ ਲਈ ਨਿਯਮਾਂ ਵਿੱਚ ਬਦਲਾ ਕਰਵਾਵਾਂਗੇ :ਹਰਜੀਤ ਸਿੰਘ ਗਰੇਵਾਲ

Harjit Singh Grewal, Bharatiya Janata Party, BJP, BJP Punjab

Web Admin

Web Admin

5 Dariya News

ਚੰਡੀਗੜ੍ਹ , 22 Sep 2024

Last updated on: Sep 22, 2024, 00:00 IST

ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਵਿਦੇਸ਼ ਵਿੱਚ ਸਿੱਖਾਂ ਨੂੰ ਲੈ ਕੇ ਦਿੱਤੇ ਬਿਆਨ ਉਤੇ ਭਾਰਤੀ ਜਨਤਾ ਪਾਰਟੀ ਨੇ ਅਹਿਮ ਪ੍ਰੈਸ ਕਾਨਫਰੰਸ ਕਰਕੇ ਕਾਂਗਰਸ ਉਤੇ ਤਿੱਖਾ ਹਮਲਾ ਕੀਤਾ। ਹਰਜੀਤ ਸਿੰਘ ਗਰੇਵਾਲ ਮੈਂਬਰ ਰਾਸ਼ਟਰੀ ਕਾਰਜਕਰਨੀ ,ਸਰਬਜੀਤ ਸਿੰਘ ਵਿਰਕ ਸਾਬਕਾ ਡੀਜੀਪੀ ,ਡਾਕਟਰ ਜਗਮੋਹਨ ਸਿੰਘ ਰਾਜੂ ਸੂਬਾ ਜਨਰਲ ਸਕੱਤਰ ਬੀਜੇਪੀ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। 

ਇਸ ਮੌਕੇ ਦਰਸ਼ਨ ਸਿੰਘ ਨੈਨੇਵਾਲ ਸੂਬਾ ਪ੍ਰਧਾਨ ਬੀਜੇਪੀ ਕਿਸਾਨ ਮੋਰਚਾ ,ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਹਾਜ਼ਰ ਸਨ। ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਅੱਜ ਤੱਕ ਨਰਿੰਦਰ ਮੋਦੀ ਸਰਕਾਰ ਦੇ ਸ਼ਾਸਨ ਦੌਰਾਨ ਕਿਸੇ ਵੀ ਸਿੱਖ ਨੂੰ ਦੇਸ਼ ਵਿੱਚ ਕਿਤੇ ਜਾਣ ਦੀ ਕੋਈ ਮੁਸ਼ਕਿਲ ਨਹੀਂ ਹੋਈ, ਸਿਰਫ 1984 ਵਿੱਚ ਹੀ ਕਾਂਗਰਸ ਪਾਰਟੀ ਦੇ ਰਾਜ ਵਿੱਚ ਪੱਗਾਂ (ਪਗੜੀ) ਵਾਲਿਆਂ ਤੇ ਤਿੰਨ ਦਿਨ ਲਗਾਤਾਰ ਜ਼ੁਲਮ ਕੀਤੇ ਗਏ,ਜਦੋਂ ਸਿੱਖਾਂ ਨੂੰ ਦੇਖ ਦੇਖ ,ਲੱਭ ਲੱਭ ਕੇ ਸਾੜਿਆ ਗਿਆ ।

ਇਹ ਸਭ ਕੁਝ ਰਾਜੀਵ ਗਾਂਧੀ ਦੇ ਬਿਆਨ ਤੋ ਬਾਅਦ ਸੰਯੋਜਿਤ ਤਰੀਕੇ ਨਾਲ ਸ਼ੁਰੂ ਹੋਇਆ ।ਉਨ੍ਹਾਂ ਕਿਹਾ ਕਿ ਅੱਜ ਤੱਕ ਕਿਸੇ ਵੀ ਸੰਸਥਾ, ਕਾਂਗਰਸ ਜਾਂ ਕਿਸੇ ਹੋਰ ਪਾਰਟੀ ਨੇ ਸਿੱਖਾਂ ਦੇ ਹਿੱਤਾਂ ਦੀ ਗੱਲ ਨਹੀਂ ਕੀਤੀ, ਕੇਵਲ ਰਾਜਨੀਤੀ ਤੋਂ ਪ੍ਰੇਰਿਤ ਕੰਮ ਕੀਤੇ ਤੇ ਭਾਜਪਾ ਨੂੰ ਬਦਨਾਮ ਕਰਨ ਦਾ ਕੰਮ ਕੀਤਾ ।ਉਨ੍ਹਾਂ ਕਿਹਾ ਕਿ ਭਾਰਤ ਵਿੱਚ ਕਦੇ ਕਦੇ ਕਈ ਸਿੱਖਿਆ ਸੰਸਥਾਵਾ ਵੱਲੋ ਪ੍ਰੀਖਿਆ ਸਮੇਂ ਸਿੱਖ ਵਿਦਿਆਰਥੀਆਂ ਦਾ ਕੜ੍ਹਾ, ਕਿਰਪਾਨ ਉਤਾਰਨ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਜਿਸ ਦਾ ਭਾਜਪਾ ਸਖਤ ਵਿਰੋਧ ਕਰਦੀ ਹੈ,ਅੱਗੇ ਤੋਂ ਅਜਿਹਾ ਨਾ ਹੋਵੇ ਇਸ ਲਈ ਨਿਯਮਾਂ ਵਿੱਚ ਬਦਲਾ  ਕਰਵਾਵਾਂਗੇ ।

ਉਨ੍ਹਾਂ ਕਿਹਾ ਕਿ ਅੱਜ ਤੱਕ ਰਾਹੁਲ ਗਾਂਧੀ ਜਾਂ ਕਿਸੇ ਨੇ ਵੀ ਇਸ ਸਬੰਧੀ ਸੰਬੰਧਿਤ ਅਦਾਰੇ ਨੂੰ ਪੱਤਰ ਤੱਕ ਨਹੀਂ ਲਿਖੇ। ਉਨ੍ਹਾਂ ਕਿਹਾ ਕਿ ਭਾਜਪਾ ਇਸ ਮੰਗ ਨੂੰ ਹੱਲ ਕਰਾਉਣ ਲਈ ਪਹਿਲਕਦਮੀ ਕਰੇਗੀ।ਡਾਕਟਰ ਜਗਮੋਹਨ ਸਿੰਘ ਰਾਜੂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਕਾਂਗਰਸ ਸਿੱਖਾਂ ਦੀ ਕਤਲ ਹੈ। ਉਨ੍ਹਾਂ ਕਿਹਾ ਕਿ ਦੇਸ਼ ਆਜ਼ਾਦੀ ਸਮੇਂ ਵੀ ਰਾਹੁਲ ਗਾਂਧੀ ਦੇ ਪਰਿਵਾਰ ਨੇ ਪੰਜਾਬ ਨਾਲ ਧੋਖਾ ਕੀਤਾ। 

ਇਸ ਤੋਂ ਬਾਅਦ ਇੰਦਰਾ ਗਾਂਧੀ ਨੇ ਜੋ ਸਿੱਖਾਂ ਨਾਲ ਕੀਤਾ ਉਸ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਸਿੱਖਾਂ ਉਤੇ ਜੋ ਕਤਲੇਆਮ ਕੀਤਾ, ਸਿੱਖਾਂ ਦੇ ਵਿਰੁੱਧ ਜੋ ਕੰਮ ਕੀਤੇ ਹੁਣ ਹੋਰ ਦੂਜੀਆਂ ਪਾਰਟੀਆਂ ਸਿਰ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਖਾਂ ਦੇ ਜ਼ਖਮਾਂ ਉਤੇ ਮਲ੍ਹਮ ਲਗਾਉਣ ਦਾ ਉਪਰਾਲਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਰਾਹੁਲ ਗਾਂਧੀ ਨੇ ਗੈਰ ਜ਼ਿੰਮੇਵਾਰ ਬਿਆਨ ਦਿੱਤਾ ਉਸ ਲਈ ਸਿੱਖਾਂ ਤੋਂ ਤੇ ਪੂਰੇ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ।

 

Tags: Harjit Singh Grewal , Bharatiya Janata Party , BJP , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD