Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਮੁੱਖ ਮੰਤਰੀ ਦੀ ਕੁਰਸੀ ਦੇ ਨਾਲ ਖਾਲੀ ਕੁਰਸੀ ਰੱਖ ਕੇ ਆਤਿਸ਼ੀ ਨੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕੀਤੀ : ਬਿਕਰਮ ਸਿੰਘ ਮਜੀਠੀਆ

ਕਿਹਾ ਕਿ ਖਾਲੀ ਕੁਰਸੀ ਇਸ ਗੱਲ ਦਾ ਪ੍ਰਮਾਣ ਕਿ ਆਪ ਨੂੰ ਕੇਜਰੀਵਾਲ ਰਿਮੋਰਟ ਨਾਲ ਚਲਾ ਰਹੇ ਹਨ

Bikram Singh Majithia, Shiromani Akali Dal, SAD, Akali Dal

Web Admin

Web Admin

5 Dariya News

ਚੰਡੀਗੜ੍ਹ , 22 Sep 2024

Last updated on: Sep 22, 2024, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਮਾਰਲੇਨਾ ਨੇ ਆਪਣੇ ਦਫਤਰ ਵਿਚ ਮੁੱਖ ਮੰਤਰੀ ਦੀ ਕੁਰਸੀ ਦੇ ਨਾਲ ਖਾਲੀ ਕੁਰਸੀ ਰੱਖ ਕੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੀਆਂ ਨੌਟੰਕੀਆਂ ਨਾਲ ਲੋਕਾਂ ਦੇ ਫਤਵੇ ਦਾ ਮਖੌਲ ਬਣਾ ਰਹੀ ਹੈ। 

ਉਹਨਾਂ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਆਪਣੀ ਕਾਰਵਾਈ ਲਈ ਜਵਾਬ ਦੇਣ ਅਤੇ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਕਾਰਣ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦੀ ਕੁਰਸੀ ’ਤੇ ਬੈਠ ਨਹੀਂ ਸਕਦੇ ਸੀ, ਇਸੇ ਲਈ ਉਹਨਾਂ ਨੇ ਆਪਣੀ ਥਾਂ ਆਤਿਸ਼ੀ ਨੂੰ ਮੁੱਖ ਮੰਤਰੀ ਬਣਾ ਦਿੱਤਾ। ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਚਾਰਜ ਸੰਭਾਲਣ ਵੇਲੇ ਆਤਿਸ਼ੀ ਨੇ ਮੁੱਖ ਮੰਤਰੀ ਦੀ ਕੁਰਸੀ ਦੇ ਨਾਲ ਖਾਲੀ ਕੁਰਸੀ ਰੱਖ ਲਈ। 

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਦੇ ਅਹੁਦੇ ਦਾ ਵੀ ਮਖੌਲ ਉਡਾਇਆ ਹੈ। ਉਹਨਾਂ ਕਿਹਾ ਕਿ ਆਤਿਸ਼ੀ ਮਾਰਲੇਨਾ ਦੱਸਣ ਕਿ ਖਾਲੀ ਕੁਰਸੀ ਅਰਵਿੰਦ ਕੇਜਰੀਵਾਲ ਵਾਸਤੇ ਸੀ ਜਾਂ ਕਿਸੇ ਹੋਰ ਵਾਸਤੇ। ਉਹਨਾਂ ਕਿਹਾ ਕਿ ਸੰਵਿਧਾਨ ਮੁਤਾਬਕ ਕੇਜਰੀਵਾਲ ਉਸ ਕੁਰਸੀ ’ਤੇ ਨਹੀਂ ਬੈਠ ਸਕਦੇ।ਸਰਦਾਰ ਮਜੀਠੀਆ ਨੇ ਕਿਹਾ ਕਿ ਖਾਲੀ ਕੁਰਸੀਆਂ ਰੱਖਣਾ ਪਾਰਟੀ ਨੂੰ ਕੇਜਰੀਵਾਲ ਵੱਲੋਂ ਰਿਮੋਰਟ ਨਾਲ ਚਲਾਉਣ ਦੀ ਪ੍ਰਤੱਖ ਉਦਾਹਰਣ ਹੈ। 

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਾਂ ਕੇਜਰੀਵਾਲ ਪਹਿਲਾਂ ਹੀ ਰਿਮੋਰਟ ਨਾਲ ਚਲਾ ਰਹੇ ਹਨ ਅਤੇ ਸੂਬਾ ਮੰਤਰੀ ਮੰਡਲ ਵਿਚ ਤਬਦੀਲੀ ਸਮੇਤ ਅਹਿਮ ਫੈਸਲੇ ਲੈ ਰਹੇ ਹਨ ਤੇ ਭਗਵੰਤ ਮਾਨ ਨੂੰ ਸਲਾਹ ਵਾਸਤੇ ਸੱਦੇ ਬਗੈਰ ਆਪਣੇ ਆਪ ਹੀ ਮੰਤਰੀਆਂ ਦੀ ਨਿਯੁਕਤੀ ਕਰ ਰਹੇ ਹਨ।ਉਹਨਾਂ ਜ਼ੋਰ ਦੇ ਕੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਸੰਵਿਧਾਨ ਦਾ ਮਖੌਲ ਉਡਾਉਣ ਵਾਲੀ ਗੱਲ ਹੈ ਤੇ ਉਹਨਾਂ ਮੰਗ ਕੀਤੀ ਕਿ ਮੁੱਖ ਮੰਤਰੀ ਦਫਤਰ ਵਿਚੋਂ ਖਾਲੀ ਕੁਰਸੀ ਤੁਰੰਤ ਹਟਾਈ ਜਾਵੇ।

 

Tags: Bikram Singh Majithia , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD