Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਪੱਧਰੀ ਕਲਾ-ਉਤਸਵ 2024-25 ਮੁਕਾਬਲੇ ਮਨੋਹਰ ਲਾਲ ਸੀ. ਸੈ. ਸਕੂਲ ਵਿਖੇ ਸ਼ਾਨੋ ਸ਼ੌਕਤ ਨਾਲ ਹੋਏ ਸ਼ੁਰੂ

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

Ranbir Singh Bhullar, Ferozepur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫ਼ਿਰੋਜ਼ਪੁਰ , 23 Sep 2024

Last updated on: Sep 23, 2024, 00:00 IST

ਡਾਇਰੈਕਟਰ ਜਨਰਲ ਸਕੂਲ ਸਿੱਖਿਆ-ਕਮ-ਸਟੇਟ ਪ੍ਰੋਜੈਕਟ ਡਾਇਰੈਕਟਰ ਸਮੱਗਰਾ ਸਿੱਖਿਆ ਅਭਿਆਨ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਸ਼੍ਰੀਮਤੀ ਮੁਨੀਲਾ ਅਰੋੜਾ ਦੀ ਅਗਵਾਈ ਅਤੇ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ, ਵੋਕੇਸ਼ਨਲ ਕੋਆਰਡੀਨੇਟਰ ਸ. ਲਖਵਿੰਦਰ ਸਿੰਘ ਦੇ ਸਹਿਯੋਗ ਨਾਲ ਮਨੋਹਰ ਲਾਲ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਕਲਾ ਉਤਸਵ 2024-25 ਅਧੀਨ ਸ਼ੁਰੂਆਤੀ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਸ. ਰਣਬੀਰ ਸਿੰਘ ਭੁੱਲਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਦੇ ਚੰਗੇ ਹਿੱਤਾਂ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਵਿੱਚ ਵਿਦਿਆਰਥੀਆਂ ਦੇ ਸਰਬ ਪੱਖੀ ਵਿਕਾਸ ਅਤੇ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਵਿਦਿਆਰਥੀਆਂ ਨੂੰ ਵਿਦਿਅਕ ਗਤੀਵਿਧੀਆਂ ਦੇ ਨਾਲ-ਨਾਲ ਖੇਡਾਂ ਅਤੇ ਹੋਰ ਸਹਿ-ਵਿਦਿਅਕ ਗਤੀਵਿਧੀਆਂ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

ਜ਼ਿਲ੍ਹਾ ਸਿੱਖਿਆ ਅਫ਼ਸਰ (ਸ.ਸ) ਸ੍ਰੀਮਤੀ ਮੁਨੀਲਾ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਕਲਾ ਉਤਸਵ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸਕੂਲ ਪੱਧਰ ਤੋਂ ਨੌਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਚੁਣੇ ਗਏ ਵਿਦਿਆਰਥੀਆਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ ਅੱਜ ਵੋਕਲ ਮਿਊਜਿਕ ਟਰੈਡੀਸ਼ਨਲ ਫੋਕ, ਸੋਲੋ ਇੰਸਟਰੂਮੈਂਟਲ ਮਿਊਜਿਕ, ਲੋਕ ਨਾਚ, ਵਿਜ਼ੂਅਲ ਆਰਟਸ 2 ਡਾਇਮੈਂਸ਼ਨਲ ਮੁਕਾਬਲੇ ਕਰਵਾਏ ਗਏ।

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਇਹ ਜ਼ਿਲ੍ਹਾ ਪੱਧਰੀ ਮੁਕਾਬਲੇ ਮਿਤੀ 23 ਸਤੰਬਰ ਅਤੇ 24 ਸਤੰਬਰ ਨੂੰ ਮਨੋਹਰ ਲਾਲ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਛਾਉਣੀ ਵਿਖੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ ਵਿਦਿਆਰਥੀਆਂ ਦੀ ਬਹੁ-ਪੱਖੀ ਸ਼ਖਸੀਅਤ ਨੂੰ ਉਭਾਰਨ ਵਿੱਚ ਸਹਾਇਕ ਸਿੱਧ ਹੋਣਗੇ।

ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਲਗਭਗ 200 ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜੇਤੂ ਵਿਦਿਆਰਥੀਆਂ ਦੇ ਗਾਈਡ ਅਧਿਆਪਕਾਂ ਨੂੰ ਵੀ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸ. ਰਵੀ ਇੰਦਰ ਸਿੰਘ ਸ.ਹ.ਸ ਸੋਢੀ ਨਗਰ ਨੇ ਸਟੇਜ ਸਕੱਤਰ ਦੀ ਭੁਮਿਕਾ ਬਾਖੂਬੀ ਨਿਭਾਈ।

ਰਜਨੀ ਜੱਗਾ ਪੰਜਾਬੀ ਲੋਕਚਰਾਰ ਸ.ਸ.ਸ.ਸ ਸਕੂਲ ਬਾਰੇ ਕੇ, ਸ਼੍ਰੀਮਤੀ ਰਵਿੰਦਰ ਕੌਰ, ਸ਼੍ਰੀਮਤੀ ਪਰਮਜੀਤ ਕੌਰ, ਸ਼੍ਰੀਮਤੀ ਕੁਲਵਿੰਦਰ ਕੌਰ, ਸ਼੍ਰੀਮਤੀ ਕੁਲਵੰਤ ਕੌਰ, ਸ਼੍ਰੀਮਤੀ ਸਰਬਜੀਤ ਕੌਰ ਸ.ਸ.ਸ. ਮਹਿਮਾ, ਗੁਰਚਰਨ ਸਿੰਘ ਸ.ਸ.ਸ ਸੁਰ ਸਿੰਘ ਵਾਲਾ, ਸ਼੍ਰੀਮਤੀ ਸ਼ਿਵਾਨੀ ਸੇਠੀ ਸ.ਸ.ਸ ਕਰੀਆਂ ਪਹਿਲਵਾਨ, ਸ.ਚਤੁਰਪਾਲ ਸਿੰਘ ਨੇ ਜੱਜ ਸਾਹਿਬਾਨ ਦੀ ਜ਼ਿੰਮੇਵਾਰੀ ਨਿਭਾਈ। 

ਇਨ੍ਹਾਂ ਮੁਕਾਬਲਿਆਂ ਨੂੰ ਨੇਪਰੇ ਚਾੜ੍ਹਨ ਲਈ ਸ੍ਰੀ ਸੰਦੀਪ ਕੰਬੋਜ ਜ਼ਿਲ੍ਹਾ ਗਾਈਡੈਂਸ ਕੌਂਸਲਰ, ਸ. ਅਸ਼ਵਿੰਦਰ ਸਿੰਘ ਸਹਾਇਕ ਨੋਡਲ ਅਫਸਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ, ਸ.ਵਰਿੰਦਰ ਸਿੰਘ ਸ.ਸ.ਸ. ਸਕੂਲ ਮਮਦੋਟ, ਇੰਦਰਦੀਪ ਸਿੰਘ ਸ.ਸ.ਸ. ਸਕੂਲ ਆਰਿਫ ਕੇ, ਸ਼੍ਰੀਮਤੀ ਸ਼ਾਲੂ ਸ.ਸ.ਸ. ਸਕੂਲ ਬੁੱਕਣ ਖਾਂ ਵਾਲਾ ਅਤੇ ਸੁਮਿਤਪਾਲ ਸਿੰਘ ਸੋਡੀ ਸ.ਸ.ਸ. ਸਕੂਲ ਬਾਰੇ ਕੇ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਇਸ ਮੌਕੇ ਨੇਕ ਪ੍ਰਤਾਪ ਸਿੰਘ, ਹਿਮਾਂਸ਼ੂ ਠੱਕਰ, ਅਮਰਿੰਦਰ ਸਿੰਘ ਬਰਾੜ, ਰਾਜ ਬਹਾਦਰ ਸਿੰਘ ਵੀ ਹਾਜ਼ਰ ਸਨ।

 

Tags: Ranbir Singh Bhullar , Ferozepur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD