Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜ਼ਿਲ੍ਹੇ ਦੇ ਕਿਸਾਨਾਂ ਨੂੰ ਜਾਗਰੂਕ ਕਰਵਾਉਣ ਲਈ ਡਿਪਟੀ ਕਮਿਸ਼ਨਰ ਨੇ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ-ਮੁੱਖ ਖੇਤੀਬਾੜੀ ਅਫ਼ਸਰ

Sandeep Kumar, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 23 Sep 2024

Last updated on: Sep 23, 2024, 00:00 IST

ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਜਾਗਰੂਕ ਕਰਵਾਉਣ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਸੰਦੀਪ ਕੁਮਾਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਤੋਂ ਵਿਸ਼ੇਸ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਜੋ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨਗੀਆਂ ਅਤੇ ਇਸ ਤੋ ਹੋਣ ਵਾਲੇ ਨੁਕਸਾਨ ਜਿਵੇ ਕਿ ਵਾਤਾਵਰਣ ਨੂੰ ਪਲੀਤ ਹੋਣ ਤੋ ਬਚਾਉਣਾ, ਸੜਕੀ ਹਾਦਸਿਆਂ ਤੋ ਬਚਾਅ, ਮਿੱਤਰ ਕੀੜਿਆਂ ਦੀ ਸਾਂਭ-ਸੰਭਾਲ ਅਤੇ ਧਰਤੀ ਵਿਚਲੇ ਖੁਰਾਕੀ ਖੁਰਾਕੀ ਤੱਤਾਂ ਦੀ ਉਪਲੱਬਧਤਾ ਬਾਰੇ ਸੁਚੱਜੀ ਜਾਣਕਾਰੀ ਪ੍ਰਦਾਨ ਕਰਨਗੀਆਂ।    

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਨੈਸ਼ਨਲ ਗਰੀਨ ਟਿ੍ਰਬਿਊਨਲ ਨਵੀਂ ਦਿੱਲੀ ਰਾਹੀਂ ਜਾਰੀ ਹੁਕਮਾਂ ਦੀ ਸਖਤੀ ਨਾਲ ਪਾਲਣਾ ਕਰਦੇ ਹੋਏ, ਜਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਜ਼ਿਲੇ ਦੇ ਹਰੇਕ ਪਿੰਡ ਵਿੱਚ ਕਿਸਾਨਾਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਲਈ 3 ਪ੍ਰਚਾਰ ਵੈਨਾਂ ਜ਼ਿਲੇ ਦੇ 8 ਬਲਾਕਾਂ ਵਿੱਚ 40 ਦਿਨਾਂ ਲਈ ਚਲਾਈਆ ਜਾਣਗੀਆਂ।ਇਹਨਾਂ ਵੈੱਨਾਂ ਦੇ ਨਾਲ ਖੇਤੀਬਾੜੀ ਵਿਭਾਗ ਤੋਂ 1 ਕਰਮਚਾਰੀ ਵੀ ਵੈਨਾਂ ਦੇ ਨਾਲ ਭੇਜਿਆ ਗਿਆ ਹੈ ਜੋ ਕਿ ਕਿਸਾਨਾਂ ਨੂੰ ਨਿੱਜੀ ਤੌਰ ‘ਤੇ ਮਿਲ ਕੇ ਜਾਗਰੂਕ ਕਰਨਗੇ।

ਮੁੱਖ ਖੇਤੀਬਾੜੀ ਅਫਸਰ ਡਾ. ਹਰਪਾਲ ਸਿੰਘ ਪੰਨੂ ਨੇ ਦੱਸਿਆ ਕਿ ਕਿਸਾਨਾਂ ਨੂੰ  ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਨੂੰ ਇਸ ਸੰਬੰਧੀ ਪ੍ਰੇਰਿਤ ਕਰਨ ਲਈ ਵਿਭਾਗ ਵੱਲੋ ਸੁੱਚਜੇ ਕਦਮ ਚੁੱਕੇ ਜਾ ਰਹੇ ਹਨ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਖਡੂਰ ਸਾਹਿਬ ਡਾ. ਨਵਤੇਜ਼ ਸਿੰਘ, ਪ੍ਰੋਜੈਕਟ ਡਾਇਰੈਕਟਰ ਆਤਮਾ ਵਿਕਰਮ ਸੂਦ,ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਸਰਬਜੀਤ ਸਿੰਘ ,ਜੂਨੀਅਰ ਤਕਨੀਸ਼ੀਅਨ ਸੁਖਬੀਰ ਸਿੰਘ ਅਤੇ ਖੇਤੀਬਾੜੀ ਸਟਾਫ ਹਾਜ਼ਰ ਸਨ ।

 

Tags: Sandeep Kumar , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD