Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

'ਖੇਡਾਂ ਵਤਨ ਪੰਜਾਬ ਦੀਆਂ' ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀ ਹੋਈ ਧੂਮ ਧੜਕੇ ਨਾਲ ਸ਼ੁਰੂਆਤ

'ਖੇਡਾਂ ਵਤਨ ਪੰਜਾਬ ਦੀਆਂ' ਨੇ ਬੱਚੇ ਤੋਂ ਬਜ਼ੁਰਗ ਤੱਕ ਨੂੰ ਖੇਡ ਮੈਦਾਨਾਂ ਨਾਲ ਜੋੜਿਆਂ : ਗੁਰਲਾਲ ਘਨੌਰ

Gurlal Singh, Ghanaur, AAP, Aam Aadmi Party, Aam Aadmi Party Punjab, AAP Punjab, Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan

Web Admin

Web Admin

5 Dariya News

ਪਟਿਆਲਾ , 23 Sep 2024

Last updated on: Sep 23, 2024, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਖੇਡ ਮੁਕਾਬਲਿਆਂ 'ਚ ਹੋਰ ਬਿਹਤਰ ਪ੍ਰਦਰਸ਼ਨ ਕਰਨ ਲਈ ਤੇ ਪੰਜਾਬ ਦੀ ਛੁਪੀ ਹੋਈ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਸ਼ੁਰੂ ਕਰਵਾਈਆਂ ਗਈਆਂ 'ਖੇਡਾਂ ਵਤਨ ਪੰਜਾਬ ਦੀਆਂ' ਨੇ ਸੂਬੇ ਦੇ ਬੱਚਿਆਂ ਤੋਂ ਲੈਕੇ ਬਜ਼ੁਰਗਾਂ ਤੱਕ ਨੂੰ ਖੇਡ ਮੈਦਾਨਾਂ ਨਾਲ ਜੋੜਿਆ ਹੈ। 

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਕੌਮਾਂਤਰੀ ਕਬੱਡੀ ਖਿਡਾਰੀ ਤੇ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਨੇ 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-3 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਆਗਾਜ਼ ਮੌਕੇ ਰਾਜਾ ਭਲਿੰਦਰ ਸਿੰਘ ਖੇਡ ਕੰਪਲੈਕਸ ਪੋਲੋ ਗਰਾਊਂਡ ਵਿਖੇ ਕੀਤਾ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ਤੇ ਏ.ਡੀ.ਸੀ. ਮੈਡਮ ਕੰਚਨ ਵੀ ਮੌਜੂਦ ਸਨ।

ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਲਗਾਤਾਰ ਤੀਜੇ ਸਾਲ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' 'ਚ ਹਰੇਕ ਸਾਲ ਖਿਡਾਰੀਆਂ ਦੀ ਗਿਣਤੀ ਵਿੱਚ ਵਾਧਾ ਹੁੰਦਾ ਆ ਰਿਹਾ ਹੈ, ਜੋ ਸੂਬੇ ਦੀ ਖੁਸ਼ਹਾਲੀ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਜਦ ਅਸੀਂ 'ਖੇਡਾਂ ਵਤਨ ਪੰਜਾਬ ਦੀਆਂ' ਦੀ ਗੱਲ ਕਰਦੇ ਹਾਂ ਤਾਂ ਹਰੇਕ ਸੂਬਾ ਵਾਸੀ ਨੂੰ ਮਾਣ ਹੁੰਦਾ ਹੈ ਕਿ ਅਸੀਂ ਆਪਣੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਮੰਚ ਪ੍ਰਦਾਨ ਕੀਤਾ ਹੈ।

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ 'ਖੇਡਾਂ ਵਤਨ ਪੰਜਾਬ ਦੀਆਂ' ਨੇ ਸੂਬੇ ਦੇ ਨੌਜਵਾਨਾਂ ਵਿੱਚ ਨਵਾਂ ਜੋਸ਼ ਭਰਿਆ ਹੈ ਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪਿਛਲੇ ਸਮੇਂ ਦੌਰਾਨ ਕੌਮਾਂਤਰੀ ਖਿਡਾਰੀਆਂ ਨੂੰ ਨੌਕਰੀਆਂ ਦੇ ਨਗਦ ਇਨਾਮ ਦੇ ਕੇ ਜੋ ਸਨਮਾਨ ਦਿੱਤਾ ਹੈ, ਉਹ ਨਵੇਂ ਖਿਡਾਰੀਆਂ 'ਚ ਹੋਰ ਊਰਜਾ ਪੈਦਾ ਕਰੇਗਾ। 

ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ਨੇ ਕਿਹਾ ਕਿ 'ਖੇਡਾਂ ਵਤਨ ਪੰਜਾਬ ਦੀਆਂ' ਨੇ ਸੂਬੇ ਅੰਦਰ ਖੇਡ ਸਭਿਆਚਾਰ ਪੈਦਾ ਕਰਨ 'ਚ ਅਹਿਮ ਭੂਮਿਕਾ ਨਿਭਾਈ ਹੈ ਤੇ ਆਉਣ ਵਾਲੇ ਸਮੇਂ 'ਚ ਸਾਨੂੰ ਇਹ ਖਿਡਾਰੀ ਕੌਮਾਂਤਰੀ ਪੱਧਰ 'ਤੇ ਮੱਲਾ ਮਾਰਦੇ ਦਿਖਾਈ ਦੇਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ ਨੇ ਪਟਿਆਲਾ ਵਾਸੀਆਂ ਨੂੰ ਇਨ੍ਹਾਂ ਖੇਡਾਂ ਦਾ ਆਨੰਦ ਮਾਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ ਪਟਿਆਲਵੀਂ ਖੇਡਾਂ ਦੇਖਣ ਲਈ ਪਰਿਵਾਰ ਸਮੇਤ ਆਉਣ ਤੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਨ।

ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ 'ਚ ਕਰਵਾਈਆਂ ਬਲਾਕ ਪੱਧਰੀ ਖੇਡਾਂ ਦੀ ਸਫ਼ਲਤਾ ਤੋਂ ਬਾਅਦ ਅੱਜ ਜ਼ਿਲ੍ਹਾ ਪੱਧਰੀ ਖੇਡਾਂ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਪਟਿਆਲਾ ਦੇ ਵੱਖ ਵੱਖ ਖੇਡ ਗਰਾਊਂਡਾਂ ਵਿੱਚ 30 ਸਤੰਬਰ ਤੱਕ ਖੇਡੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ 25 ਖੇਡਾਂ 'ਚ 1200 ਤੋਂ ਵਧੇਰੇ ਖਿਡਾਰੀ ਹਿੱਸਾ ਲੈ ਰਹੇ ਹਨ। ਇਸ ਮੌਕੇ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ, ਪਟਿਆਲਾ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਸਭ ਦਾ ਧੰਨਵਾਦ ਕੀਤਾ।

 

Tags: Gurlal Singh , Ghanaur , AAP , Aam Aadmi Party , Aam Aadmi Party Punjab , AAP Punjab , Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD