Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜ਼ਿਲ੍ਹਾ ਮੋਗਾ ਵਿੱਚ ਖੁੱਲ੍ਹੇ ਤਿੰਨ ਨਵੇਂ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 28 ਹੋਈ

ਧਰਮਕੋਟ ਅਤੇ ਲੋਹਗੜ੍ਹ ਵਿਖੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਕੀਤਾ ਉਦਘਾਟਨ

Devinder Singh Laddi Dhos, Dharamkot, AAP, Aam Aadmi Party, Aam Aadmi Party Punjab, AAP Punjab, Davinderjit Singh Laddi Dhons, Amritpal Singh Sukhanand,  Vishesh Sarangal, DC Moga, Deputy Commissioner Moga, Moga

Web Admin

Web Admin

5 Dariya News

ਧਰਮਕੋਟ/ਬਾਘਾਪੁਰਾਣਾ , 23 Sep 2024

Last updated on: Sep 23, 2024, 00:00 IST

ਪੰਜਾਬ ਸਰਕਾਰ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਮੋਗਾ ਵਿੱਚ 3 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਜ਼ਿਲ੍ਹੇ ਵਿੱਚ ਕੁੱਲ ਆਮ ਆਦਮੀ ਕਲੀਨਿਕਾਂ ਦੀ ਗਿਣਤੀ 28 ਹੋ ਗਈ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਧਰਮਕੋਟ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਪਿੰਡ ਲੋਹਗੜ੍ਹ ਅਤੇ ਧਰਮਕੋਟ ਵਿਖੇ ਖੋਲ੍ਹੇ ਜਾ ਰਹੇ ਆਮ ਕਲੀਨਿਕਾਂ ਦੇ ਉਦਘਾਟਨ ਮੌਕੇ ਕੀਤਾ। 

ਇਸ ਤੋਂ ਇਲਾਵਾ ਹਲਕਾ ਬਾਘਾਪੁਰਾਣਾ ਦੇ ਵਿਧਾਇਕ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਬਾਘਾਪੁਰਾਣਾ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਲੋਕ ਅਰਪਣ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅੱਜ ਸੂਬੇ ਵਿੱਚ 30 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਸ ਨਾਲ ਸੂਬੇ ਵਿੱਚ ਕੁੱਲ ਆਮ ਆਦਮੀ ਕਲੀਨਿਕਾਂ ਦੀ ਗਿਣਤੀ 872 ਹੋ ਗਈ ਹੈ। 

ਜਿਕਰਯੋਗ ਹੈ ਕਿ ਪਿੰਡ ਲੋਹਗੜ੍ਹ ਵਿਖੇ ਕਲੀਨਿਕ ਦੀ ਉਸਾਰੀ ਪਰਵਾਸੀ ਪੰਜਾਬੀ ਸ੍ਰ ਰਸ਼ਪਾਲ ਸਿੰਘ ਬਦੇਸ਼ਾ ਦੇ ਪਰਿਵਾਰ ਵੱਲੋਂ ਉਹਨਾਂ ਦੀ ਮਾਤਾ ਜੀ ਦੀ ਯਾਦ ਵਿੱਚ ਕਰਵਾਈ ਗਈ ਹੈ। ਵੱਖਰੇ ਵੱਖਰੇ ਸਮਾਗਮਾਂ ਵਿੱਚ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਅਤੇ ਵਿਧਾਇਕ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਦਾ ਮੁਫ਼ਤ ਚੈਕਅੱਪ ਕੁਆਲੀਫਾਈਡ ਡਾਕਟਰਾਂ ਵੱਲੋਂ ਕੀਤਾ ਜਾਂਦਾ ਹੈ ਅਤੇ 38 ਤਰ੍ਹਾਂ ਦੇ ਲੈਬ ਟੈਸਟ ਅਤੇ 80 ਤਰ੍ਹਾਂ ਦੀਆਂ ਦਵਾਈਆਂ ਵੀ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹਰੇਕ ਵਰਗ ਦੇ ਲੋਕਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅੱਜ ਜ਼ਿਲ੍ਹੇ ਵਿੱਚ ਪਿੰਡ ਲੋਹਗੜ੍ਹ, ਕਸਬਾ ਧਰਮਕੋਟ ਅਤੇ ਕਸਬਾ ਬਾਘਾਪੁਰਾਣਾ ਵਿਖੇ ਇਹ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤੇ ਗਏ ਹਨ, ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਸਿਹਤ ਸਹੂਲਤਾਂ ਸਬੰਧੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਵਿਧਾਇਕ ਦਵਿੰਦਰਜੀਤ ਸਿੰਘ ਨੇ ਪਿੰਡ ਲੋਹਗੜ੍ਹ ਵਿਖੇ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦਾ ਵੀ ਉਦਘਾਟਨ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਅੱਜ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੋਹਫ਼ੇ ਵਜੋਂ ਇਹ ਆਮ ਆਦਮੀ ਕਲੀਨਿਕਾਂ ਦੀ ਸੌਗਾਤ ਦਿੱਤੀ ਹੈ ਅਤੇ ਉਹ ਵਧਾਈ ਦੇ ਪਾਤਰ ਹਨ। ਇਸ ਮੌਕੇ ਸਿਵਲ ਸਰਜਨ ਡਾਕਟਰ ਅਸ਼ੋਕ ਸਿੰਗਲਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਸਮੂਹ ਆਮ ਆਦਮੀ ਕਲੀਨਿਕ ਸਟਾਫ ਹਾਜ਼ਰ ਸਨ।     

 

Tags: Devinder Singh Laddi Dhos , Dharamkot , AAP , Aam Aadmi Party , Aam Aadmi Party Punjab , AAP Punjab , Davinderjit Singh Laddi Dhons , Amritpal Singh Sukhanand , Vishesh Sarangal , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD