Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਬੋਲਣ ਤੇ ਸੁਣਨ ਤੋਂ ਅਸਮਰਥ ਲੋਕਾਂ ਤੱਕ ਪਹੁੰਚਾਉਣ ਲਈ ਵਿਧਾਨ ਸਭਾ 'ਚ ਵੀ ਲਾਗੂ ਕਰਾਵਾਂਗੇ ਸੰਕੇਤਿਕ ਭਾਸ਼ਾ-ਡਾ. ਬਲਜੀਤ ਕੌਰ

ਕਿਹਾ, ਬੋਲਣ ਤੇ ਸੁਣਨ ਤੋਂ ਅਸਮਰਥ ਲੋਕਾਂ ਨੂੰ ਨਿਆਂ ਦਿਵਾਉਣ ਲਈ ਪੰਜਾਬ ਪੁਲਿਸ ਨੂੰ ਵੀ ਸੰਕੇਤਿਕ ਭਾਸ਼ਾ ਦੀ ਦਿੱਤੀ ਜਾਵੇਗੀ ਸਿਖਲਾਈ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Preeti Yadav, Dr. Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 23 Sep 2024

Last updated on: Sep 23, 2024, 00:00 IST

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਬੋਲਣ ਤੇ ਸੁਨਣ ਤੋਂ ਅਸਮਰੱਥ ਲੋਕ ਵੀ ਸਾਡੇ ਸਮਾਜ ਦਾ ਇੱਕ ਅਹਿਮ ਹਿੱਸਾ ਹਨ, ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੰਕੇਤਿਕ ਭਾਸ਼ਾ ਨੂੰ ਵੀ ਪੂਰੀ ਤਰਜੀਹ ਦੇ ਰਹੀ ਹੈ। ਉਹ ਪਟਿਆਲਾ ਵਿਖੇ ਅੰਤਰਰਾਸ਼ਟਰੀ ਸੰਕੇਤਿਕ ਭਾਸ਼ਾ ਦਿਵਸ ਦੇ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਨ ਪੁੱਜੇ ਹੋਏ ਸਨ।

ਇਸ ਮੌਕੇ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਲਦੀ ਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੀ ਸਲਾਹ ਨਾਲ ਸਦਨ ਦੀ ਕਾਰਵਾਈ ਨੂੰ ਬੋਲਣ ਤੇ ਸੁਣਨ ਤੋਂ ਅਸਮਰੱਥ ਲੋਕਾਂ ਤੱਕ ਵੀ ਪਹੁੰਚਾਉਣ ਲਈ ਵਿਧਾਨ ਸਭਾ ਵਿੱਚ ਵੀ ਸੰਕੇਤਿਕ ਭਾਸ਼ਾ ਨੂੰ ਲਾਗੂ ਕੀਤਾ ਜਾਵੇਗਾ। ਇਸ ਤੋਂ ਬਿਨ੍ਹਾਂ ਅਜਿਹੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਪੁਲਿਸ ਨੂੰ ਵੀ ਸੰਕੇਤਿਕ ਭਾਸ਼ਾ ਦੀ ਸਿਖਲਾਈ ਕਰਵਾਈ ਜਾਵੇਗੀ।

ਡਾ. ਬਲਜੀਤ ਕੌਰ ਨੇ ਕਿਹਾ ਕਿ ਕੁਦਰਤੀ ਅਸੂਲ ਮੁਤਾਬਕ ਹਰ ਇਨਸਾਨ 'ਚ ਕੋਈ ਨਾ ਕੋਈ ਅਪੰਗਤਾ ਹੈ ਤੇ ਇਹ ਕਿਸੇ ਇੱਕ ਵਰਗ ਤੱਕ ਸੀਮਤ ਨਹੀਂ ਹੈ, ਇਸ ਲਈ ਕਿਸੇ ਇੱਕ ਪੱਖੋਂ ਪੱਛੜੇ ਲੋਕਾਂ ਨੂੰ ਹੌਂਸਲਾ ਦੇ ਕੇ ਅੱਗੇ ਵਧਾਉਣਾ ਸਾਡਾ ਸਭ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਜੋ ਖਾਮੋਸ਼ ਹਨ, ਉਨ੍ਹਾਂ ਅੰਦਰ ਵੀ ਇੱਕ ਵੱਡਾ ਤੁਫ਼ਾਨ ਹੁੰਦਾ ਹੈ ਤੇ ਉਨ੍ਹਾਂ ਦੀ ਛੁਪੀ ਪ੍ਰਤਿਭਾ ਨੂੰ ਪਛਾਣ ਕੇ ਅੱਗੇ ਲਿਆਂਦਾ ਜਾਵੇਗਾ ਤੇ ਪੰਜਾਬ ਸਰਕਾਰ ਇਸ ਪਾਸੇ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਸਰੀਰਕ ਪੱਖੋਂ ਕਿਸੇ ਅੰਗ ਤੋਂ ਵਾਂਝੇ ਹੋਣ ਨਾਲ ਕੋਈ ਵਿਅਕਤੀ ਅਧੂਰਾ ਨਹੀਂ ਹੁੰਦਾ ਸਗੋਂ ਮਾਨਸਿਕ ਤੌਰ 'ਤੇ ਅਧੂਰੇ ਹੋਣਾ ਵੱਡੀ ਘਾਟ ਹੈ। ਸਮਾਜਿਕ ਸੁਰੱਖਿਆ ਮੰਤਰੀ ਨੇ ਕਿਹਾ ਕਿ ਇੱਕ ਦੂਜੇ ਨੂੰ ਸਮਝਣ ਲਈ ਭਾਸ਼ਾ ਇੱਕ ਮਾਧਿਅਮ ਹੈ ਪਰੰਤੂ ਪਿਆਰ, ਮੁਹੱਬਤ, ਸਦਭਾਵਨਾ ਤੇ ਰਹਿਮ ਦਿਲ ਹੋਣਾ ਸਭ ਤੋਂ ਵੱਡੀ ਭਾਸ਼ਾ ਹੈ। ਉਨ੍ਹਾਂ ਕਿਹਾ ਕਿ ਹਾਸ਼ੀਏ ਵੱਲ ਧੱਕੇ ਗਏ ਲੋਕ ਉਦੋਂ ਹੀ ਪੈਦਾ ਹੁੰਦੇ ਹਨ, ਜਦੋਂ ਉਨ੍ਹਾਂ ਦੀ ਗੱਲ ਨਹੀਂ ਸੁਣੀ ਜਾਂਦੀ, ਇਸ ਲਈ ਅਜਿਹੇ ਦੱਬੇ-ਕੁਚਲੇ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਪੰਜਾਬ ਸਰਕਾਰ ਅਹਿਮ ਉਪਰਾਲੇ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਬੋਲਣ ਤੇ ਸੁਣਨ ਤੋਂ ਅਸਮਰੱਥ ਲੋਕ ਤੇ ਖਾਸ ਕਰਕੇ ਅਜਿਹੇ ਬੱਚੇ ਇਸ ਨੂੰ ਆਪਣੀ ਤਰੱਕੀ ਦੀ ਰਾਹ ਵਿੱਚ ਰੁਕਾਵਟ ਨਾ ਸਮਝਣ ਸਗੋਂ ਉਨ੍ਹਾਂ ਲਈ ਸੰਕੇਤਿਕ ਭਾਸ਼ਾ ਨਵੇਂ ਦਰਵਾਜੇ ਖੋਲ੍ਹੇਗੀ ਤੇ ਉਹ ਜੋ ਚਾਹੁਣ ਉਹ ਕਰ ਸਕਦੇ ਹਨ।ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਪੇਸ਼ਕਾਰੀਆਂ ਦੀ ਪ੍ਰਸ਼ੰਸਾ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰੀਰਕ ਪੱਖੋਂ ਚੁਣੌਤੀ ਭਰਪੂਰ ਬੱਚਿਆਂ ਨੂੰ ਅੱਗੇ ਵਧਣ ਲਈ ਸਾਜਗ਼ਾਰ ਮਾਹੌਲ ਪ੍ਰਦਾਨ ਕਰਕੇ ਪਟਿਆਲਾ ਜ਼ਿਲ੍ਹੇ ਨੇ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਲਈ ਚਾਨਣ ਮੁਨਾਰੇ ਦਾ ਕੰਮ ਕੀਤਾ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ ਅਤੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੋਲਣ ਤੇ ਸੁਣਨ ਤੋਂ ਅਸਮਰਥ ਲੋਕਾਂ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਨੋਇਡਾ ਡੈਫ਼ ਸੁਸਾਇਟੀ ਦੀ ਰਵਿੰਦਰ ਕੌਰ ਨੇ ਅੰਤਰਰਾਸ਼ਟਰੀ ਸੰਕੇਤਿਕ ਭਾਸ਼ਾ ਦੇ ਪਿਛੋਕੜ ਬਾਰੇ ਦੱਸਦਿਆਂ ਪੰਜਾਬ ਸਰਕਾਰ ਵੱਲੋਂ ਇਸ ਕੌਮਾਂਤਰੀ ਦਿਵਸ ਮੌਕੇ ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।ਸਮਾਗਮ ਮੌਕੇ ਪਟਿਆਲਾ ਸਕੂਲ ਫਾਰ ਦੀ ਡੈੱਫ਼, ਵਾਣੀ ਇੰਟੇਗ੍ਰੇਟਿਡ ਸਕੂਲ ਫਾਰ ਹੀਅਰਿੰਗ ਇੰਪੇਅਰਡ, ਨੋਇਡਾ ਡੈਫ ਸੁਸਾਇਟੀ ਤੇ ਸਪੀਕਿੰਗ ਹੈਂਡਸ ਸੁਸਾਇਟੀ ਰਾਜਪੁਰਾ ਦੇ ਵਿਦਿਆਰਥੀਆਂ ਨੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ।

ਇਸ ਮੌਕੇ ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ, ਐਸ.ਐਸ.ਪੀ. ਡਾ. ਨਾਨਕ ਸਿੰਘ, ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਅਰਵਿੰਦ ਕੁਮਾਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਦੀਪ ਕੌਰ ਚੀਮਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਢਿੱਲੋਂ, ਸੁਸਾਇਟੀ ਫਾਰ ਵੈਲਫੇਅਰ ਆਫ਼ ਹੈਂਡੀਕੈਪਡ ਦੇ ਸਕੱਤਰ ਕਰਨਲ ਕਰਮਿੰਦਰ ਸਿੰਘ, ਪਟਿਆਲਾ ਐਸੋਸੀਏਸ਼ਨ ਆਫ਼ ਡੈਫ ਦੇ ਜਗਦੀਪ ਸਿੰਘ ਤੋਂ ਇਲਾਵਾ ਪੰਜਾਬ ਭਰ ਤੋਂ ਆਏ ਬੋਲਣ ਤੇ ਸੁਨਣ ਤੋਂ ਅਸਮਰਥ ਲੋਕਾਂ ਨੇ ਵੀ ਵੱਡੀ ਗਿਣਤੀ 'ਚ ਸ਼ਿਰਕਤ ਕੀਤੀ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Preeti Yadav , Dr. Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD