Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪਰਾਲੀ ਨੂੰ ਅੱਗ ਲੱਗਣ ਸਬੰਧੀ ਵੱਟਸਐਪ ਅਤੇ ਫੋਨ ਕਾਲ 'ਤੇ ਵੀ ਸੂਚਨਾ ਮਿਲਣ ਤੇ ਤੁਰੰਤ ਕਾਰਵਾਈ ਕਰਦਿਆਂ ਦਰਜ ਕੀਤੀ ਜਾਵੇਗੀ ਐਫ. ਆਈ. ਆਰ-ਡਿਪਟੀ ਕਮਿਸ਼ਨਰ

ਸਬੰਧਿਤ ਐਸ. ਐਚ. ਓ ਤੁਰੰਤ ਐਫ. ਆਈ. ਆਰ. ਦਰਜ ਕਰਨ ਦੇ ਨਿੱਜੀ ਤੌਰ ' ਤੇ ਹੋਣਗੇ ਪਾਬੰਦ

Sandeep Kumar, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 23 Sep 2024

Last updated on: Sep 23, 2024, 00:00 IST

ਡਿਪਟੀ ਕਮਿਸ਼ਨਰ, ਤਰਨਤਾਰਨ ਸ੍ਰੀ ਸੰਦੀਪ ਕੁਮਾਰ ਆਈ.ਏ.ਐਸ ਵਲੋਂ ਪਰਾਲੀ ਦੇ ਸੁੱਚਜੇ ਪ੍ਰਬੰਧਨ ਸਬੰਧੀ ਸਬ ਡਵੀਜ਼ਨ ਖਡੂਰ ਸਾਹਿਬ ਦੀ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਉਪ ਮੰਡਲ ਮਜਿਸਟਰੇਟ ਖਡੂਰ ਸਾਹਿਬ ਸ੍ਰੀ ਸਚਿਨ ਪਾਠਕ, ਡੀ.ਐਸ.ਪੀ ਖਡੂਰ ਸਾਹਿਬ, ਮੁੱਖ ਖੇਤੀਬਾੜੀ ਅਫਸਰ ਡਾ.ਹਰਪਾਲ ਸਿੰਘ ਪੰਨੂ, ਬਲਾਕ ਨੋਡਲ ਅਫਸਰ ਡਾ. ਨਵਤੇਜ਼ ਸਿੰਘ, ਸਬ ਡਵੀਜ਼ਨ ਖਡੂਰ ਸਾਹਿਬ ਦੇ ਐਸ. ਐਚ. ਓਜ਼, ਕਲੱਸਟਰ ਅਤੇ ਨੋਡਲ ਅਫਸਰ ਹਾਜ਼ਰ ਸਨ । 

ਡਿਪਟੀ ਕਮਿਸ਼ਨਰ, ਤਰਨਤਾਰਨ ਨੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਅਤੇ ਮਾਣਯੋਗ ਮੁੱਖ ਸੱਕਤਰ, ਪੰਜਾਬ ਸਰਕਾਰ ਵਲੋਂ  ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ  ਜਿਸ ਏਰੀਏ ਵਿੱਚ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ  ਲਗਾਈ ਜਾਂਦੀ ਹੈ, ਉਥੋਂ ਦੇ ਐਸ. ਐਚ. ਓ  ਤੁਰੰਤ ਕਾਰਵਾਈ ਕਰਨ ਦੇ ਨਿੱਜੀ ਜਿੰਮੇਵਾਰ ਹੋਣਗੇ ਅਤੇ ਤੁਰੰਤ ਐਫ. ਆਈ. ਆਰ. ਦਰਜ ਕਰਨ ਦੇ ਪਾਬੰਦ ਹੋਣਗੇ। 

ਐਸ. ਐਚ. ਓਜ ਵਲੋਂ ਪਰਾਲੀ ਨੂੰ ਅੱਗ ਲੱਗਣ ਸਬੰਧੀ ਵੱਟਸਐਪ ਅਤੇ ਫੋਨ ਕਾਲ ਤੇ ਵੀ ਸੂਚਨਾ ਮਿਲਣ ਤੇ ਤੁਰੰਤ ਕਾਰਵਾਈ ਕਰਦਿਆਂ ਐਫ. ਆਈ. ਆਰ ਦਰਜ ਕੀਤੀ ਜਾਵੇਗੀ। ਉਹਨਾ ਕਿਹਾ ਕਿ ਖਡੂਰ ਸਾਹਿਬ ਵਿੱਚ ਪਰਾਲੀ ਨੂੰ ਅੱਗ ਲੱਗਣੀ ਸ਼ੁਰੂ ਹੋ ਗਈ ਹੈ, ਇਸ ਲਈ ਸਮੂਹ ਐਸ. ਐਚ. ਓਜ  ਸੂਚਨਾ ਮਿਲਣ 'ਤੇ ਤੁਰੰਤ ਕਾਰਵਾਈ ਅਮਲ ਵਿੱਚ ਲਿਆਉਣ।  ਉਹਨਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਖਿਲਾਫ਼ ਐਫ. ਆਈ. ਆਰ ਦੇ ਨਾਲ -ਨਾਲ ਜੁਰਮਾਨਾ, ਲਾਲ ਇੰਦਰਾਜ਼ ਵੀ ਕੀਤਾ ਜਾਵੇਗਾ।

 ਇਸ ਦੇ ਨਾਲ ਹੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦਾ ਅਸਲਾ ਲਾਇਸੰਸ ਰੱਦ ਕਰ ਦਿੱਤਾ ਜਾਵੇਗਾ ਅਤੇ  ਨਾ ਹੀ  ਅਸਲਾ ਲਾਇਸੰਸ ਰੀਨਿਊ ਅਤੇ ਨਵਾ ਬਣਾ ਕੇ ਦਿੱਤਾ ਜਾਵੇਗਾ। ਪਰਾਲੀ ਨੂੰ ਅੱਗ ਲਗਾਉਣ ਵਾਲੇ ਨੰਬਰਦਾਰ ਦੀ ਨੰਬਰਦਾਰੀ ਵੀ ਖਤਮ ਕਰ ਦਿੱਤੀ ਜਾਵੇਗੀ। ਉਹਨਾਂ ਸਮੂਹ ਕਲੱਸਟਰ ਅਤੇ ਨੋਡਲ ਅਫ਼ਸਰਾਂ ਨੂੰ ਕਿਹਾ ਕਿ ਜਿਲੇ ਵਿੱਚ ਬੇਲਰ ਮੌਜੂਦ ਹਨ, ਇਸ ਲਈ ਵੱਧ ਤੋਂ ਵੱਧ ਕਿਸਾਨਾਂ ਨੂੰ ਬੇਲਰ ਮੁਹੱਈਆ ਕਰਵਾ ਕੇ ਪਰਾਲੀ ਪ੍ਬੰਧਨ ਕਰਵਾਇਆ ਜਾਵੇ। ਉਹਨਾਂ ਸਮੂਹ ਅਫ਼ਸਰ ਸਾਹਿਬਾਨ ਨੂੰ ਹਦਾਇਤ ਕੀਤੀ ਪਰਾਲੀ ਪ੍ਬੰਧਨ ਦੀ ਡਿਊਟੀ ਤੋਂ ਕਿਸੇ ਨੂੰ ਛੋਟ ਨਹੀਂ ਹੈ। ਡਿਊਟੀ ਵਿੱਚ ਕੁਤਾਹੀ ਵਰਤਣ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

 

Tags: Sandeep Kumar , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD