Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਡੇਰਾਬਸੀ ਦੇ ਪਿੰਡ ਰਾਮਗੜ੍ਹ ਰੁੜਕੀ ਵਿਚ ਲਗਾਇਆ ਗਿਆ ਸੁਵਿਧਾ ਕੈਂਪ

ਕੈਂਪ ਵਿਚ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ

Kuljit Singh Randhawa, Dera Bassi, AAP, Aam Aadmi Party, Aam Aadmi Party Punjab, AAP Punjab, Bhagwant Mann Sarkar Tuhade Dwar

Web Admin

Web Admin

5 Dariya News

ਲਾਲੜੂ/ਡੇਰਾਬੱਸੀ , 24 Sep 2024

Last updated on: Sep 24, 2024, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ, ਦੀ ਲਗਾਤਾਰਤਾ ਵਿੱਚ ਅੱਜ ਡੇਰਾਬਸੀ ਦੇ ਪਿੰਡ ਰਾਮਗੜ੍ਹ ਰੁੜਕੀ ਵਿਖੇ ਲੋਕ ਸੁਵਿਧਾ ਕੈਂਪ ਲਾਇਆ ਗਿਆ। ਇਸ ਕੈਂਪ ਵਿੱਚ ਪਿੰਡ ਬਟੋਲੀ, ਸੰਗੋਥਾ, ਮੀਰਪੁਰ, ਧੀਰੇ ਮਾਜਰਾ, ਧਰਮਗੜ੍ਹ, ਜਸਤਾਨਾ ਕਲਾਂ ਅਤੇ ਜੜੌਤ ਦੇ ਨਿਵਾਸੀਆਂ ਵੱਲੋਂ ਆਪਣੀਆਂ ਮੁਸ਼ਕਿਲਾਂ/ਸਮੱਸਿਆਵਾਂ ਲੈ ਕੇ ਪਹੁੰਚ ਕੀਤੀ ਗਈ। ਇਹ ਕੈਂਪ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ਤੇ ਨਿਪਟਾਰਾ ਕਰਨ ਲਈ ਸਰਕਾਰ ਦਾ ਬਹੁਤ ਵੱਡਾ ਉਪਰਾਲਾ ਸਾਬਤ ਹੋਇਆ।

ਵਿਧਾਇਕ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਵੱਲੋਂ ਇਸ ਕੈਂਪ ਵਿਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਕੈਂਪ ਦੌਰਾਨ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੱਲ ਕਰਵਾਇਆ ਗਿਆ। ਉਨ੍ਹਾਂ ਲੋਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦੇਵੇਗੀ। 

ਪ੍ਰਸ਼ਾਸ਼ਨਿਕ ਅਧਿਕਾਰੀ ਵੀ ਬੜੀ ਲਗਨ ਨਾਲ ਲੋਕਾਂ ਨੂੰ ਆ ਰਹੀਆਂ ਸਮਸਿਆਵਾਂ ਦਾ ਹੱਲ ਕਰ ਰਹੇ ਹਨ। ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ, ਵਾਰਡਾਂ/ਸ਼ਹਿਰਾਂ ਵਿੱਚ ਲੱਗਣ ਵਾਲੇ ਕੈਂਪਾਂ ਸਬੰਧੀ ਆਮ ਲੋਕਾਂ ਨੂੰ ਅਗਾਊਂ ਸੂਚਿਤ ਕਰਨਾ ਯਕੀਨੀ ਬਣਾਉਣ ਤਾਂ ਜੋ ਲੋਕ ਆਪਣੇ ਲੰਬਿਤ ਕੰਮਾਂ ਸਬੰਧੀ ਆਪਣੇ ਪੂਰੇ ਦਸਤਾਵੇਜ਼ ਲੈ ਕੇ ਕੈਂਪ ਵਿੱਚ ਪਹੁੰਚਣ ਤੇ ਉਨ੍ਹਾਂ ਦਾ ਕੰਮ ਸਹੀ ਢੰਗ ਨਾਲ ਨੇਪਰੇ ਚੜ੍ਹ ਸਕੇ। 

ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਲੋਕਾਂ ਨੂੰ ਇਹ ਵੀ ਪਤਾ ਹੋਣਾ ਯਕੀਨੀ ਬਣਾਇਆ ਜਾਵੇ ਕਿ ਲੱਗਣ ਵਾਲੇ ਕੈਂਪ ਵਿੱਚ ਕਿਹੜੇ-ਕਿਹੜੇ ਵਿਭਾਗ ਸ਼ਾਮਲ ਹੋ ਰਹੇ ਹਨ ਤਾਂ ਜੋ ਉਸ ਅਨੁਸਾਰ ਲੋਕ ਆਪਣੀਆਂ ਅਰਜ਼ੀਆਂ ਲੈ ਕੇ ਪੁੱਜ ਸਕਣ। ਉਨ੍ਹਾਂ ਅਧਿਕਾਰੀਆਂ ਨੂੰ ਆਪਣੇ ਕੰਮ ਵਿੱਚ ਹੋਰ ਵਧੇਰੇ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ  ਤਾਂ ਜੋ ਸਰਕਾਰ ਵੱਲੋਂ ਦਿੱਤੀ ਗਈ ਸੁਵਿਧਾ ਦਾ ਆਮ ਲੋਕ ਵੱਧ ਤੋਂ ਵੱਧ ਲਾਭ ਲੈ ਸਕਣ। 

ਇਸ ਤੋਂ ਇਲਾਵਾ ਉਨ੍ਹਾਂ ਨੇ ਹਰ ਵਿਭਾਗ ਨੂੰ ਉਨ੍ਹਾਂ ਕੋਲ ਪਹੁੰਚ ਕਰਨ ਵਾਲੇ ਹਰ ਨਾਗਰਿਕ ਦਾ ਨਾਮ, ਪਤਾ, ਮੋਬਾਇਲ ਨੰਬਰ, ਕਿੰਨੀਆਂ ਸਮੱਸਿਆਵਾਂ/ਮੁਸ਼ਕਿਲਾਂ ਸਬੰਧੀ ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ ਕਿੰਨੀਆਂ ਦਾ ਹੱਲ ਮੌਕੇ ‘ਤੇ ਕਰ ਦਿੱਤਾ ਗਿਆ ਹੈ ਅਤੇ ਕਿੰਨੀਆਂ ਲੰਬਿਤ ਹਨ, ਸਬੰਧੀ ਰਿਕਾਰਡ ਰੱਖਣ ਲਈ ਵੀ ਕਿਹਾ। ਉਨ੍ਹਾਂ ਨੇ ਕੈਂਪ ਵਿਚ ਪੁੱਜੇ ਲੋਕਾਂ ਨੂੰ ਕਿਹਾ ਕਿ ਉਹ ਆਪਣੇ ਪਿੰਡਾਂ ਨਾਲ ਸਬੰਧਤ ਅਜਿਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਤਾਂ ਜੋ ਇਨ੍ਹਾਂ ਕੈਂਪਾਂ ਰਾਹੀਂ ਆਪਣੇ ਦਫ਼ਤਰ ਛੱਡ ਉਨ੍ਹਾਂ ਨੂੰ ਸੇਵਾਵਾਂ ਦੇਣ ਪੁੱਜੇ ਵਿਭਾਗ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਉੱਥੇ ਹੀ ਨਿਪਟਾਰਾ ਕਰ ਸਕਣ।

ਇਨ੍ਹਾਂ ਕੈਂਪਾਂ ਤੋਂ ਇਲਾਵਾ ਲੋਕ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵਧੀਕ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਟੋਲ ਫ੍ਰੀ ਨੰਬਰ 1076 ’ਤੇ ਸੰਪਰਕ ਕਰਕੇ ਵੀ ਹਾਸਲ ਕਰ ਸਕਦੇ ਹਨ। 

ਇਨ੍ਹਾਂ ਸੇਵਾਵਾਂ ਲਈ ਸੁਵਿਧਾ ਕੈਂਪ ‘ਚ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ।

 

Tags: Kuljit Singh Randhawa , Dera Bassi , AAP , Aam Aadmi Party , Aam Aadmi Party Punjab , AAP Punjab , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD