Wednesday, 22 July 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ

 

ਸੰਤੁਲਿਤ ਖੁਰਾਕ ਲਈ ਘਰੇਲੂ ਬਗੀਚੀ ਦਾ ਵਿਸ਼ੇਸ਼ ਮਹੱਤਵ : ਰਾਜੇਸ਼ ਧੀਮਾਨ

Rajesh Dhiman, DC SBS Nagar, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂ ਸ਼ਹਿਰ , 24 Sep 2024

Last updated on: Sep 24, 2024, 00:00 IST

ਸੰਤੁਲਿਤ ਖੁਰਾਕ ਵਿੱਚ ਸਬਜ਼ੀਆਂ ਦਾ ਖਾਸ ਮਹੱਤਵ ਹੈ। ਘਰ ਦੀ ਲੋੜ ਅਨੁਸਾਰ ਘਰ ਵਿੱਚ ਹੀ ਘਰੇਲੂ ਬਗੀਚੀ ਤਹਿਤ ਸਬਜ਼ੀਆਂ ਦੀ ਦਵਾਈਆਂ ਰਹਿਤ ਕਾਸ਼ਤ ਕਰਨੀ ਚਾਹੀਦੀ ਹੈ। ਇਸ ਨਾਲ ਇੱਕ ਤਾਂ ਆਮਦਨ ਵਿੱਚ ਵਾਧਾ ਹੋਵਾਗਾ ਨਾਲ ਹੀ ਸ਼ੁੱਧ ਅਤੇ ਤਾਜ਼ੀ ਸਬਜ਼ੀ ਦਾ ਸੇਵਨ ਕਰਕੇ ਸਿਹਤ ਤੰਦਰੁਸਤ ਰੱਖੀ ਜਾ ਸਕਦੀ ਹੈ। ਕਿਉਂਕਿ ਸਬਜ਼ੀਆਂ ਤੋਂ ਖੁਰਾਕੀ ਤੱਤ ਭਰਪੂਰ ਮਾਤਰਾ ਵਿੱਚ ਮਿਲਦੇ ਹਨ। ਇਹ ਵਿਚਾਰ  ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਰਾਜੇਸ਼ ਧੀਮਾਨ, (ਆਈ.ਏ.ਐਸ.) ਨੇ ਘਰੇਲੂ ਬਗੀਚੀ ਲਈ ਸਬਜ਼ੀ ਬੀਜ ਦੀ ਕਿੱਟ ਰੀਲੀਜ਼ ਕਰਨ ਸਮੇਂ ਪ੍ਰਗਟ ਕੀਤੇ। 

ਉਹਨਾਂ ਨੇ ਬਾਗਬਾਨੀ ਵਿਭਾਗ ਵਲੋਂ ਜ਼ਿਲ੍ਹੇ ਵਿੱਚ ਘਰੇਲੂ ਬਗੀਚੀ ਸਕੀਮ ਤਹਿਤ ਦਿੱਤੀਆਂ ਜਾਣ ਵਾਲੀਆਂ ਸਰਦੀ ਰੁੱਤ ਦੀ ਸਬਜ਼ੀ ਬੀਜ ਦੀਆਂ ਮਿੰਨੀ ਕਿੱਟਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਬਜ਼ੀਆਂ ਵਿੱਚ ਭਰਪੂਰ ਮਾਤਰਾ ਵਿੱਚ ਵਿਟਾਮਿਨ, ਖਣਿਜ, ਲੂਣ ਅਤੇ ਰੇਸ਼ੇ ਪਾਏ ਜਾਂਦੇ ਹਨ ਜੋ ਕਿ ਮਨੁੱਖੀ ਸਰੀਰ ਵਿੱਚ ਬਿਮਾਰੀਆਂ ਪ੍ਰਤੀ ਲੜਣ ਦੀ ਸ਼ਕਤੀ ਨੂੰ ਵਧਾਉਂਦੀਆਂ ਹਨ। ਆਪਣੇ ਪਰਿਵਾਰ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸਬਜ਼ੀਆਂ ਨੂੰ ਘਰਾਂ ਵਿੱਚ ਪਈ ਖਾਲੀ ਥਾਂ ਜਾਂ ਖੇਤਾਂ ਵਿੱਚ ਉਗਾਈਆਂ ਜਾ ਸਕਦੀਆਂ ਹਨ। 

ਬਾਗਬਾਨੀ ਵਿਭਾਗ ਵਲੋਂ ਜਿਲ੍ਹਾ  ਸ਼ਹੀਦ ਭਗਤ ਸਿੰਘ ਨਗਰ ਵਿੱਚ ਸਤੰਬਰ-ਅਕਤੂਬਰ ਮਹੀਨੇ ਦੌਰਾਨ 2000 ਸਬਜ਼ੀ ਬੀਜ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ। ਇਹਨਾਂ ਕਿੱਟਾਂ ਵਿੱਚ 9 ਕਿਸਮ ਦੇ ਸਬਜ਼ੀ ਬੀਜ ਜਿਹਨਾਂ ਵਿੱਚ ਮੂਲੀ, ਗਾਜਰ, ਸ਼ਲਗਮ, ਮਟਰ, ਪਾਲਕ, ਮੇਥੀ, ਧਨੀਆਂ, ਬਰੌਕਲੀ, ਚੀਨੀ ਸਰੋਂ ਹਨ। ਇਹਨਾਂ ਦੀ ਇਸ ਸਮੇਂ ਦੌਰਾਨ ਬਿਜਾਈ ਕੀਤੀ ਜਾ ਸਕਦੀ ਹੈ।  

ਇਸ ਸਮੇਂ ਮੌਜੂਦ ਸਹਾਇਕ ਡਾਇਰੈਕਟਰ ਬਾਗਬਾਨੀ ਡਾ.ਰਾਜੇਸ਼ ਕੁਮਾਰ ਨੇ ਦੱਸਿਆ ਕਿ ਨੈਸ਼ਨਲ ਇੰਸਟੀਚਿਊਟ ਆਫ ਨਿਊਟਰੀਸ਼ਨ ਹੈਦਰਾਬਾਦ ਅਨੁਸਾਰ ਸੰਤੁਲਿਤ ਖੁਰਾਕ ਵਿੱਚ ਹਰ ਵਿਅਕਤੀ ਨੂੰ ਪ੍ਰਤੀ ਦਿਨ 380 ਗ੍ਰਾਮ ਸਬਜ਼ੀਆਂ ਅਤੇ 100 ਗ੍ਰਾਮ ਫਲਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਇੱਕ ਸਬਜ਼ੀ ਬੀਜ ਦੀ ਮਿੰਨੀ ਕਿੱਟ ਦੀ ਕੀਮਤ 80/- ਰੁਪਏ ਹੈ। 

ਇਹ ਸਬਜ਼ੀ ਬੀਜ ਮਿੰਨੀ ਕਿੱਟ ਬਾਗਬਾਨੀ ਵਿਭਾਗ ਦੇ ਮੁੱਖ ਦਫਤਰ ਜਾਂ ਬਲਾਕਾਂ ਦੇ ਦਫਤਰਾਂ ਤੋਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਇਸ ਮੌਕੇ  ਐਸ.ਡੀ.ਐਮ. ਬਲਾਚੋਰ  ਰਵਿੰਦਰ ਬਾਂਸਲ,ਡਾ.ਪਰਮਜੀਤ ਸਿੰਘ ਬਾਗਬਾਨੀ ਵਿਕਾਸ ਅਫਸਰ ਸ਼ਹੀਦ ਭਗਤ ਸਿੰਘ ਨਗਰ ਹਾਜ਼ਰ ਸਨ।

 

Tags: Rajesh Dhiman , DC SBS Nagar , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD