Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

"ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਲਗਦੇ ਕੈਂਪ ਲੋਕਾਂ ਲਈ ਵਰਦਾਨ : ਰੁਪਿੰਦਰ ਸਿੰਘ ਹੈਪੀ

ਪਿੰਡ ਚੁੰਨੀ ਖੁਰਦ ਦੇ ਕਮਿਊਨਿਟੀ ਸੈਂਟਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਸੁਵਿਧਾ ਕੈਂਪ ਲਗਾਇਆ

Rupinder Singh Happy, Bassi Pathana, AAP, Aam Aadmi Party, Aam Aadmi Party Punjab, AAP Punjab, Bhagwant Mann Sarkar Tuhade Dwar

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ/ ਬੱਸੀ ਪਠਾਣਾਂ , 24 Sep 2024

Last updated on: Sep 24, 2024, 00:00 IST

"ਆਪ ਦੀ ਸਰਕਾਰ ਆਪ ਦੇ ਦੁਆਰ" ਪ੍ਰੋਗਰਾਮ  ਤਹਿਤ ਬੱਸੀ ਪਠਾਣਾਂ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਚੁੰਨੀ ਖੁਰਦ ਦੇ ਕਮਿਊਨਿਟੀ ਸੈਂਟਰ ਵਿਖੇ ਇਲਾਕੇ ਦੇ ਲੋਕਾਂ ਦੇ ਰੋਜ਼ਾਨਾਂ ਦੇ ਕੰਮਾਂ ਨੂੰ ਅਤੇ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਸੁਵਿਧਾ ਕੈਂਪ ਲਗਾਇਆ ਗਿਆ, ਜਿਸ ਵਿੱਚ ਚੁੰਨੀ ਖੁਰਦ, ਮਹਿਦੂਦਾਂ, ਬਾਸੀਆਂ, ਦੌਲਤਪੁਰ, ਤਾਜਪੁਰਾ, ਭਗਤਪੁਰਾ, ਪੱਤੋਂ, ਨਰੈਣਾ, ਬੀਰੋ ਮਾਜਰੀ, ਪਵਾਲਾ ਅਤੇ ਗੜੋਲੀਆਂ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਪੁੱਜ ਕੇ ਵੱਖ-ਵੱਖ ਅਧਿਕਾਰੀਆਂ ਦੇ ਕੋਲੋਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕੰਮ ਕਰਵਾਏ।

ਇਸ ਮੌਕੇ ਕੈਂਪ ਦਾ ਜਾਇਜ਼ਾ ਲੈਣ ਪੁੱਜੇ ਹਲਕਾ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਇਹਨਾਂ ਸੁਵਿਧਾ ਕੈਂਪਾਂ ਦਾ ਇਲਾਕੇ ਦੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਫਾਇਦਾ ਹੋ ਰਿਹਾ ਹੈ। ਇਹਨਾਂ ਕੈਂਪਾਂ ਸਦਕਾ ਪਿਛਲੇ ਸਮਿਆਂ ਦੌਰਾਨ ਲੋਕਾਂ ਨੂੰ ਦਫਤਰਾਂ ਵਿੱਚ ਹੁੰਦੀ ਖੱਜਲ-ਖੁਆਰੀ ਤੋਂ ਬਚਾਅ ਹੁੰਦਾ ਹੈ ਅਤੇ ਉਹਨਾਂ ਦਾ ਸਮਾਂ ਅਜਾਈ ਨਹੀਂ ਜਾਂਦਾ। 

ਉਹਨਾਂ ਕਿਹਾ ਕਿ ਪਿੰਡਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਸਰਕਾਰ ਦਿਨ ਰਾਤ ਇਕ ਕਰਕੇ ਕੰਮ ਕਰ ਰਹੀ ਹੈ ਤੇ ਪਿੰਡਾਂ ਦੀਆਂ ਮੁਸ਼ਕਲਾਂ ਹਰ ਹਾਲ ਹੱਲ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਪਿੰਡ ਪੱਧਰ ’ਤੇ ਕੈਂਪ ਲਗਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਲੋਕਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਨਿਪਟਾਰਾ ਹੋ ਸਕੇ। 

ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਲਈ ਦਫ਼ਤਰਾਂ ਵਿੱਚ ਗੇੜੇ ਮਾਰਨੇ ਪੈਂਦੇ ਸਨ, ਜਿਸ ਨਾਲ ਉਨ੍ਹਾਂ ਨੂੰ ਦਿੱਕਤਾਂ ਦਰਪੇਸ਼ ਸਨ ਪ੍ਰੰਤੂ ਹੁਣ ਲੋਕਾਂ ਦੇ ਘਰਾਂ ਨਜ਼ਦੀਕ ਜਾ ਕੇ ਸ਼ਿਕਾਇਤਾਂ ਸੁਣ ਕੇ ਉਨ੍ਹਾਂ ਦਾ ਹੱਲ ਕੀਤਾ ਜਾ ਰਿਹਾ ਹੈ ਤਾਂ ਜੋ ਦਿਹਾਤੀ ਖੇਤਰ ਦੇ ਲੋਕਾਂ ਦੇ ਕੰਮ ਤੈਅ ਸਮੇਂ ਅੰਦਰ ਮੁਕੰਮਲ ਹੋ ਸਕਣ। ਸ. ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਗਰੰਟੀਆਂ ਲਗਾਤਾਰ ਪੂਰੀਆਂ ਕੀਤੀਆਂ ਜਾ ਰਹੀਆਂ ਹਨ। 

ਉਹਨਾਂ ਕਿਹਾ ਕਿ ਜੋ ਗਰੰਟੀਆਂ ਦਿੱਤੀਆਂ ਸਨ , ਉਹਨਾਂ ਤੋਂ ਵੀ ਵੱਧ ਕੰਮ ਕੀਤਾ ਜਾ ਰਿਹਾ ਹੈ। ਸਾਰਾ ਪ੍ਰਸ਼ਾਸਨ ਲੋਕਾਂ ਦੇ ਘਰਾਂ ਦੇ ਨੇੜੇ ਪੁੱਜਾ ਹੈ। ਜਿੱਥੇ ਲੋਕਾਂ ਨੂੰ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ, ਓਥੇ ਸਕੀਮਾਂ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਹਲਕਾ ਵਿਧਾਇਕ ਨੇ ਕਿਹਾ ਕਿ ਇਹਨਾਂ ਕੈਂਪਾਂ ਵਿੱਚ ਅਧਿਕਾਰੀ ਲੋਕਾਂ ਦੇ ਹਰ ਸਵਾਲ ਦਾ ਜਵਾਬ ਦੇ ਰਹੇ ਹਨ ਤੇ ਹਰ ਮੁਸ਼ਕਲ ਹੱਲ ਕੀਤੀ ਜਾ ਰਹੀ ਹੈ। ਵਿਧਾਇਕ ਨੇ ਕਿਹਾ ਕਿ ਸਭ ਤੋਂ ਵੱਡੀ ਗੱਲ ਇਹ ਹੈ ਕਿ ਅੱਜ ਸੂਬੇ ਦੇ ਵੱਡੀ ਗਿਣਤੀ ਲੋਕਾਂ ਦੇ ਬਿਜਲੀ ਦੇ ਬਿੱਲ ਸਿਫ਼ਰ ਆ ਰਹੇ ਹਨ। 

ਕੈਂਪ ਦੌਰਾਨ ਹਲਕਾ ਵਿਧਾਇਕ ਨੇ ਹਰ ਵਿਭਾਗ ਦੇ ਡੈਸਕ ਕੋਲ ਜਾ ਕੇ ਉਹਨਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਇਸ ਮੌਕੇ ਸੋਨੀ ਸੈਂਪਲੀ, ਹਰਜੀਤ ਸਿੰਘ, ਇੰਦਰਜੀਤ ਸਿੰਘ, ਕਾਲਾ ਕਮਾਲੀ, ਬਲਜਿੰਦਰ ਰਸੂਲਪੁਰ, ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਪਿੰਡਾਂ ਦੇ ਲੋਕ ਤੇ ਪਤਵੰਤੇ ਹਾਜ਼ਰ ਸਨ।

 

Tags: Rupinder Singh Happy , Bassi Pathana , AAP , Aam Aadmi Party , Aam Aadmi Party Punjab , AAP Punjab , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD